October 15, 2026, 8:19 pm
----------- Advertisement -----------
HomeNewsਭਾਰਤ 'ਚ ਹੀ ਨਹੀਂ ਬਲਕਿ ਪੂਰੀ ਦੁਨੀਆ ਵਿੱਚ ਹੋ ਰਿਹਾ ਮੌਸਮ ਦਾ...

ਭਾਰਤ ‘ਚ ਹੀ ਨਹੀਂ ਬਲਕਿ ਪੂਰੀ ਦੁਨੀਆ ਵਿੱਚ ਹੋ ਰਿਹਾ ਮੌਸਮ ਦਾ ਬਦਲਾਅ,ਪਹਾੜਾਂ ‘ਤੇ ਬਰਫ਼ਬਾਰੀ ਕਾਰਨ ਵਧੀ ਠੰਢ

Published on

----------- Advertisement -----------

ਭਾਰਤ ਵਿੱਚ ਹੀ ਨਹੀਂ ਬਲਕਿ ਪੂਰੀ ਦੁਨੀਆ ਵਿੱਚ ਮੌਸਮ ‘ਚ ਬਦਲਾਅ ਹੋ ਰਿਹਾ ਹੈ। ਸ਼ੁੱਕਰਵਾਰ ਯਾਨਿ 3 ਦਸੰਬਰ ਨੂੰ ਪੰਜਾਬ ‘ਚ ਕਈ ਥਾਵਾਂ ‘ਤੇ ਹਲਕੀ ਬੂੰਦਾ ਬਾਂਦੀ ਹੋਈ, ਪਰ ਧੁੰਦ ਨੇ ਕਾਫ਼ੀ ਪਰੇਸ਼ਾਨ ਕੀਤਾ। ਪਹਾੜਾਂ ‘ਤੇ ਹੋ ਰਹੀ ਬਰਫ਼ਬਾਰੀ ਨੇ ਮੈਦਾਨੀ ਇਲਾਕਿਆਂ ਦਾ ਪਾਰਾ ਹੋਰ ਘਟਾ ਦਿੱਤਾ ਹੈ। ਜਿਵੇਂ ਕਿ ਮੌਸਮ ਵਿਭਾਗ ਨੇ ਭਵਿੱਖਵਾਣੀ ਕੀਤੀ ਸੀ ਕਿ 1 ਦਸੰਬਰ ਤੋਂ ਪਹਾੜਾਂ ‘ਤੇ ਬਰਫ਼ਬਾਰੀ ਹੋਵੇਗੀ, ਜਿਸ ਕਾਰਨ ਮੈਦਾਨੀ ਇਲਾਕਿਆਂ ‘ਚ ਠੰਢ ਵਧੇਗੀ। ਇਸ ਤੋਂ ਇਲਾਵਾ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ 5 ਅਤੇ 6 ਦਸੰਬਰ ਨੂੰ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਨੇ ਖਦਸ਼ਾ ਪ੍ਰਗਟਾਇਆ ਹੈ ਕਿ ਇਸ ਦੌਰਾਨ ਪਹਾੜਾਂ ‘ਤੇ ਮੀਂਹ ਪੈ ਸਕਦਾ ਹੈ ਅਤੇ ਬਰਫਬਾਰੀ ਦਾ ਵੀ ਅਲਰਟ ਹੈ। ਇਸ ਤੋਂ ਇਲਾਵਾ ਮੱਧ ਪ੍ਰਦੇਸ਼, ਰਾਜਸਥਾਨ, ਹਰਿਆਣਾ, ਉੱਤਰ ਪ੍ਰਦੇਸ਼ ਸਮੇਤ ਉੱਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ‘ਚ ਮੀਂਹ ਪੈ ਸਕਦਾ ਹੈ।ਗੱਲ ਪੰਜਾਬ ਦੀ ਕਰੀਏ ਤਾਂ ਇੱਥੇ ਪਹਿਲੀ ਦਸੰਬਰ ਤੋਂ ਹੀ ਠੰਢ ਨੇ ਕਹਿਰ ਢਾਉਣਾ ਸ਼ੁਰੂ ਕਰ ਦਿੱਤਾ ਸੀ। ਸ਼ੁੱਕਰਵਾਰ ਦੀ ਸਵੇਰ ਸੂਬੇ ਦੇ ਕਈ ਇਲਾਕਿਆਂ ‘ਚ ਹਲਕੀ ਬੂੰਦਾ ਬਾਂਦੀ ਹੋਈ। ਜਿਸ ਤੋਂ ਬਾਅਦ ਕੁੱਝ ਦੇਰ ਲਈ ਸੂਰਜ ਵੀ ਨਿਕਲਿਆ, ਪਰ ਕੁੱਝ ਹੀ ਮਿੰਟਾਂ ਵਿੱਚ ਸੂਰਜ ਬੱਦਲਾਂ ‘ਚ ਲੁਕ ਗਿਆ।

ਤਾਪਮਾਨ ਦੀ ਗੱਲ ਕੀਤੀ ਜਾਏ ਤਾਂ 7.2 ਡਿਗਰੀ ਸੈਲਸੀਅਸ ਤਾਪਮਾਨ ਨਾਲ ਬਠਿੰਡਾ ਸੂਬੇ ਦਾ ਸਭ ਤੋਂ ਠੰਢਾ ਇਲਾਕਾ ਰਿਹਾ, ਜਦਕਿ ਹਰਿਆਣਾ ‘ਚ 7.9 ਡਿਗਰੀ ਸੈਲਸੀਅਸ ਨਾਲ ਹਿਸਾਰ ਸਭ ਤੋਂ ਘੱਟ ਤਾਪਮਾਨ ਵਾਲਾ ਸ਼ਹਿਰ ਰਿਕਾਰਡ ਕੀਤਾ ਗਿਆ।ਗੁਆਂਢੀ ਸੂਬੇ ਹਰਿਆਣਾ ਦੀ ਗੱਲ ਕਰੀਏ ਤਾਂ ਇੱਥੇ ਸਭ ਤੋਂ ਜ਼ਿਆਦਾ ਠੰਢਾ ਇਲਾਕਾ 7.9 ਡਿਗਰੀ ਸੈਲਸੀਅਸ ਤਾਪਮਾਨ ਨਾਲ ਹਿਸਾਰ ਰਿਕਾਰਡ ਕੀਤਾ ਗਿਆ। ਜਦਕਿ ਸਭ ਤੋਂ ਜ਼ਿਆਦਾ ਤਾਪਮਾਨ 21.2 ਡਿਗਰੀ ਸੈਲਸੀਅਸ ਰਾਜਧਾਨੀ ਚੰਡੀਗੜ੍ਹ ਵਿੱਚ ਦਰਜ ਕੀਤਾ ਗਿਆ। 5 ਦਸੰਬਰ ਨੂੰ ਹਰਿਆਣਾ ‘ਚ ਤੂਫ਼ਾਨੀ ਬਾਰਸ਼ ਦਾ ਸਾਹਮਣਾ ਕਰਨਾ ਪੈ ਸਕਦਾ ਹੈ।ਇਸ ਦੇ ਨਾਲ ਹੀ ਮੌਸਮ ਵਿਭਾਗ ਦਾ ਕਹਿਣੈ ਕਿ ਹਰਿਆਣਾ ਦੇ ਕਈ ਇਲਾਕਿਆਂ ‘ਚ ਧੁੰਦ ਵੀ ਆਪਣਾ ਪੂਰਾ ਜ਼ੋਰ ਦਿਖਾਏਗੀ। ਚੰਗੀ ਗੱਲ ਇਹ ਹੈ ਕਿ ਬਾਰਿਸ਼ ਕਾਰਨ ਦਿੱਲੀ ਸਣੇ ਸਾਰੇ ਸ਼ਹਿਰਾਂ ‘ਚ ਧੂੰਏਂ ਅਤੇ ਪ੍ਰਦੂਸ਼ਣ ਦੀ ਸਥਿਤੀ ਤੋਂ ਲੋਕਾਂ ਨੂੰ ਰਾਹਤ ਮਿਲੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਨੇ ਦੀਪਕ ਬਾਲੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

 ਆਮ ਆਦਮੀ ਪਾਰਟੀ ਨੇ ਜਲੰਧਰ ਕੈਂਟ ਦੇ ਹਲਕਾ ਇੰਚਾਰਜ ਨੂੰ ਬਦਲ ਦਿੱਤਾ ਹੈ ।...

 ਬਿਨਾਂ ਸੀਐੱਮ ਚਿਹਰੇ ਦੇ ਲੜੇਗੀ ਕਾਂਗਰਸ; ਪੰਜਾਬ ਵਿੱਚ 100 ਫੀਸਦੀ ਸਰਕਾਰ ਬਣਾਵਾਂਗੇ: ਪਾਇਲਟ

ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ...

ਲੁਧਿਆਣਾ ‘ਚ ਨੌਜਵਾਨ ਨਾਲ ਵਾਪਰਿਆ ਭਾਣਾ, 11 ਹਾਜ਼ਾਰ ਵੋਲਟ ਦੀਆਂ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਹੋਈ ਮੌਤ

ਲੁਧਿਆਣਾ ਦੇ ਜਮਾਲਪੁਰ ਵਿੱਚ ਚੰਡੀਗੜ੍ਹ ਰੋਡ ‘ਤੇ ਇੱਕ ਦੁਖਦਾਈ ਘਟਨਾ ਵਾਪਰੀ, ਜਿੱਥੇ ਬਿਜਲੀ ਦਾ...

ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ

ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ...

  ਪੰਜਾਬ ਬੰਦ ਦਾ ਅਸਰ: ਲਾਡੋਵਾਲ ਟੋਲ ਪਲਾਜ਼ਾ ਕੀਤਾ ਫ੍ਰੀ, ਅਣਮਿੱਥੇ ਸਮੇਂ ਲਈ ਮੁਫ਼ਤ ਰੱਖਣ ਦਾ ਐਲਾਨ

ਪੰਜਾਬ ਬੰਦ ਦੀ ਕਾਲ ਦਾ ਅਸਰ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੇ ਦੇਖਣ ਨੂੰ...

ਫਿਲੌਰ ‘ਚ CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ SSP, DC, DSP ਤੇ SDM ਹੋਣਗੇ ਸ਼ਾਮਲ

CM ਭਗਵੰਤ ਮਾਨ ਨੇ ਭਲਕੇ ਹਾਈ ਲੈਵਲ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਵੱਲੋਂ ਕੱਲ੍ਹ...

ਝੋਟਾ ਕਤਲ ਕਾਂਡ: ਮਾਨਸਾ ਦੀ ਮਹਿਲਾ SHO ਬੇਅੰਤ ਕੌਰ ਮੁਅੱਤਲ, DSP ਖਿਲਾਫ਼ ਵੀ ਐਕਸ਼ਨ ਦੀ ਤਿਆਰੀ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਜਨਤਕ ਰੋਸ...

ਪਰਵਿੰਦਰ ਝੋਟਾ ਕਤਲਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ, 2 ਹੋਰਾਂ ਦੇ ਨਾਮ ਆਏ ਸਾਹਮਣੇ

ਪਰਵਿੰਦਰ ਝੋਟਾ ਕਤਲਕਾਂਡ ਮਾਮਲਾ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮਾਨਸਾ ‘ਚ...

. ਹੁਸ਼ਿਆਰਪੁਰ ਤੋਂ CM ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ 154 ਨਵੇਂ ਮੁਹੱਲਾ ਕਲੀਨਿਕ ਸ਼ੁਰੂ

  *ਹੁਸ਼ਿਆਰਪੁਰ, 14 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ...