ਫਾਜ਼ਿਲਕਾ ‘ਚ ਰੋਡਵੇਜ਼ ਦੀ ਬੱਸ ਨੇ ਸੜਕ ‘ਤੇ ਖੜ੍ਹੇ ਇਕ ਜੋੜੇ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਔਰਤ ਦੇ ਹੱਥੋਂ 10 ਮਹੀਨੇ ਦਾ ਬੱਚਾ ਡਿੱਗ ਗਿਆ ਅਤੇ ਬੱਸ ਦਾ ਟਾਇਰ ਉਸ ਦੇ ਉਪਰੋਂ ਲੰਘ ਗਿਆ ਅਤੇ ਉਸ ਦੀ ਮੌਤ ਹੋ ਗਈ। ਪੁਲਸ ਨੇ ਇਸ ਮਾਮਲੇ ‘ਚ ਅਣਪਛਾਤੇ ਬੱਸ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਘਟਨਾ ਜਲਾਲਾਬਾਦ ਦੇ ਫਾਜ਼ਿਲਕਾ ਫ਼ਿਰੋਜ਼ਪੁਰ ਹਾਈਵੇ ‘ਤੇ ਪਿੰਡ ਪੀਰ ਮੁਹੰਮਦ ਨੇੜੇ ਵਾਪਰੀ। ਬੱਚੇ ਦੇ ਪਿਤਾ ਪਾਲਾ ਸਿੰਘ ਨੇ ਦੱਸਿਆ ਕਿ ਉਹ ਆਪਣੀ ਪਤਨੀ ਅਤੇ ਬੱਚਿਆਂ ਨਾਲ ਮੋਟਰਸਾਈਕਲ ‘ਤੇ ਪਿੰਡ ਪੰਜੇ ਤੋਂ ਫਤਿਹਗੜ੍ਹ ਨੂੰ ਵਾਪਸ ਆ ਰਿਹਾ ਸੀ ਕਿ ਤੇਜ਼ ਗਰਮੀ ਕਾਰਨ ਰਸਤੇ ‘ਚ ਪੀਰ ਮੁਹੰਮਦ ਪਿੰਡ ਦੇ ਬੱਸ ਸਟੈਂਡ ਨੇੜੇ ਮਿੱਠੇ ਪਾਣੀ ਦੀ ਛਬੀਲ ਦੇਖ ਕੇ ਰੁਕ ਗਿਆ।
ਇਸ ਦੌਰਾਨ ਪਿੱਛੇ ਤੋਂ ਆ ਰਹੀ ਪੰਜਾਬ ਰੋਡਵੇਜ਼ ਦੀ ਬੱਸ ਨੇ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਾਰਨ 10 ਮਹੀਨੇ ਦਾ ਬੱਚਾ ਸੁਖਚੈਨ ਪਤਨੀ ਦੇ ਹੱਥੋਂ ਹੇਠਾਂ ਡਿੱਗ ਗਿਆ। ਬੱਸ ਦੇ ਟਾਇਰ ਹੇਠਾਂ ਆਉਣ ਨਾਲ ਉਸ ਦੀ ਮੌਤ ਹੋ ਗਈ, ਜਦਕਿ ਦੋਵਾਂ ਨੂੰ ਸੱਟਾਂ ਲੱਗੀਆਂ ਹਨ,ਅਤੇ ਬੱਚੇ ਦੀ ਮਾਂ ਦੀ ਸਿਹਤ ਵੀ ਵਿਗੜ ਗਈ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਹਾਦਸੇ ਮਗਰੋਂ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਰੋਡਵੇਜ਼ ਦੀ ਬੱਸ ਨੂੰ ਕਬਜ਼ੇ ਵਿੱਚ ਲੈ ਕੇ ਅਣਪਛਾਤੇ ਬੱਸ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
----------- Advertisement -----------
ਫਾਜ਼ਿਲਕਾ ‘ਚ ਰੋਡਵੇਜ਼ ਦੀ ਬੱਸ ਨੇ ਮਾਰੀ ਟੱਕਰ, 10 ਮਹੀਨੇ ਦੇ ਬੱਚੇ ਦੀ ਮੌਤ
Published on
----------- Advertisement -----------
----------- Advertisement -----------












