September 23, 2026, 3:43 am
----------- Advertisement -----------
HomeNewsEducationਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 10 ਹੋਰ ਕੈਡਿਟ ਫੌਜ ਵਿੱਚ ਬਣੇ...

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 10 ਹੋਰ ਕੈਡਿਟ ਫੌਜ ਵਿੱਚ ਬਣੇ ਕਮਿਸ਼ਨਡ ਅਫ਼ਸਰ

Published on

----------- Advertisement -----------

ਚੰਡੀਗੜ੍ਹ, 10 ਜੂਨ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਲਈ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਹੈ, ਕਿਉਂਕਿ ਇੰਸਟੀਚਿਊਟ ਦੇ 10 ਹੋਰ ਕੈਡਿਟਾਂ ਨੂੰ ਇੰਡੀਅਨ ਮਿਲਟਰੀ ਅਕੈਡਮੀ ਵਿਖੇ ਭਾਰਤੀ ਫੌਜ ਵਿੱਚ ਸੇਵਾਵਾਂ ਨਿਭਾਉਣ ਦਾ ਮੌਕਾ ਮਿਲਿਆ ਹੈ। ਪਾਸਿੰਗ ਆਊਟ ਪਰੇਡ ਦੇਹਰਾਦੂਨ ਵਿਖੇ ਹੋਈ ਜਿਸ ਦਾ ਨਿਰੀਖਣ ਪੀ.ਵੀ.ਐਸ.ਐਮ., ਏ.ਵੀ.ਐਸ.ਐਮ., ਵੀ.ਐਸ.ਐਮ., ਏ.ਡੀ.ਸੀ., ਆਰਮੀ ਸਟਾਫ ਦੇ ਚੀਫ਼ ਜਨਰਲ ਮਨੋਜ ਪਾਂਡੇ ਦੁਆਰਾ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਅਧੀਨ ਕੰਮ ਕਰ ਰਿਹਾ ਹੈ। ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਕਮਿਸ਼ਨਡ ਅਫ਼ਸਰ ਵਜੋਂ ਭਰਤੀ ਹੋਣ ਵਾਲੇ ਨਵੇਂ ਕੈਡਿਟਾਂ ਨੂੰ ਸ਼ੁਭਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਨੂੰ ਪੂਰੀ ਲਗਨ ਅਤੇ ਤਨਦੇਹੀ ਨਾਲ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਇਹ ਕੈਡਿਟ ਪੰਜਾਬ ਦਾ ਮਾਣ ਤੇ ਗੌਰਵ ਹਨ ਜੋ ਦੇਸ਼ ਦੀ ਸੇਵਾ ਨਿਭਾਉਣਗੇ। ਉਨ੍ਹਾਂ ਦੱਸਿਆ ਕਿ ਅੱਜ ਇਨ੍ਹਾਂ 10 ਅਧਿਕਾਰੀਆਂ ਦੀ ਨਿਯੁਕਤੀ ਨਾਲ, ਹੁਣ ਇੰਸਟੀਚਿਊਟ ਦੇ 136 ਕੈਡਿਟ ਹਥਿਆਰਬੰਦ ਸੈਨਾਵਾਂ ਦੇ ਤਿੰਨ ਵਿੰਗਾਂ ਵਿੱਚ ਕਮਿਸ਼ਨਡ ਅਫਸਰ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸਥਾਪਤ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਲਗਾਤਾਰ ਪਿਛਲੇ 11 ਸਾਲਾਂ ਤੋਂ ਰੱਖਿਆ ਸੇਵਾਵਾਂ ਲਈ ਅਫਸਰ ਬਣਨ ਦੀ ਸਿਖਲਾਈ ਦੇ ਰਿਹਾ ਹੈ। 52 ਫੀਸਦ ਤੋਂ ਵੱਧ ਸਫਲਤਾ ਦਰ ਦੇ ਨਾਲ ਇਹ ਸੰਸਥਾ ਦੇਸ਼ ਵਿੱਚ ਆਪਣੀ ਕਿਸਮ ਦੀ ਸਭ ਤੋਂ ਸਫਲ ਸੰਸਥਾ ਹੈ।
ਮੇਜਰ ਜਨਰਲ ਅਜੇ ਐਚ. ਚੌਹਾਨ (ਸੇਵਾਮੁਕਤ); ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ ਦੇ ਡਾਇਰੈਕਟਰ, ਜੋ ਕਿ ਆਪਣੇ ਕੈਡਿਟਾਂ ਨੂੰ ਅਫਸਰ ਬਣਦੇ ਦੇਖਣ ਲਈ ਪਾਸਿੰਗ ਪਰੇਡ ਮੌਕੇ ਮੌਜੂਦ ਸਨ, ਨੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਆਪਣੇ ਅਹੁਦੇ ਦੀ ਮਰਿਆਦਾ ਨੂੰ ਕਾਇਮ ਰੱਖਦਿਆਂ ਦੇਸ਼ ਦੀ ਸੇਵਾ ਵਿੱਚ ਜੁਟ ਜਾਣ ਅਤੇ ਪੰਜਾਬ ਤੇ ਦੇਸ਼ ਦਾ ਨਾਮ ਰੌਸ਼ਨ ਕਰਨ।
ਦੱਸਣਯੋਗ ਹੈ ਕਿ ਰੱਖਿਆ ਸੇਵਾਵਾਂ ਵਿੱਚ ਭਰਤੀ ਹੋਣ ਦੀਆਂ ਚਾਹਵਾਨ ਵੱਡੀ ਗਿਣਤੀ ਲੜਕੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਲੜਕੀਆਂ), ਐਸ.ਏ.ਐਸ.ਨਗਰ (ਮੋਹਾਲੀ) ਵਿਖੇ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਪ੍ਰੈਪਰੇਟਰੀ ਵਿੰਗ ਦੀ ਸਥਾਪਨਾ ਵੀ ਕੀਤੀ ਹੈ ਜੋ ਇਸ ਵਿੱਦਿਅਕ ਸੈਸ਼ਨ ਤੋਂ ਸ਼ੁਰੂ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...