October 19, 2026, 3:58 am
----------- Advertisement -----------
HomeNewsBreaking Newsਡੇਢ ਮਹੀਨੇ ਤੋਂ ਲਾਪਤਾ 10 ਸਾਲਾ ਬੱਚਾ: ਪਰ ਪੁਲਿਸ ਅਜੇ ਤੱਕ ਨਹੀਂ...

ਡੇਢ ਮਹੀਨੇ ਤੋਂ ਲਾਪਤਾ 10 ਸਾਲਾ ਬੱਚਾ: ਪਰ ਪੁਲਿਸ ਅਜੇ ਤੱਕ ਨਹੀਂ ਲੱਭ ਸਕੀ

Published on

----------- Advertisement -----------

ਲੁਧਿਆਣਾ, 18 ਜੂਨ 2022 – ਪੰਜਾਬ ਦੇ ਲੁਧਿਆਣਾ ਦੇ ਢੰਡਾਰੀ ਖੁਰਦ ਦੇ ਦਸ਼ਮੇਸ਼ ਮਾਰਕਿਟ ਇਲਾਕੇ ਵਿੱਚ ਇੱਕ ਬੱਚਾ ਵੀ ਪਿਛਲੇ ਡੇਢ ਮਹੀਨੇ ਤੋਂ ਲਾਪਤਾ ਹੈ। ਲਾਪਤਾ ਹੋਏ ਬਚੇ ਦਾ ਨਾ ਅਮਿਤ ਹੈ। ਜਿਸ ਬਾਰੇ ਬਚੇ ਦੇ ਮਾਤਾ-ਪਿਤਾ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਪੁਲੀਸ ਚੌਕੀ ਢੰਡਾਰੀ ਵਿੱਚ ਰਿਪੋਰਟ ਦਰਜ ਕਰਵਾਈ ਅਤੇ ਬੱਚੇ ਬਾਰੇ ਪਤਾ ਕਰਨ ਕਈ ਵਾਰ ਥਾਣੇ ਗਏ, ਪਰ ਅਜੇ ਤੱਕ ਉਹਨਾਂ ਦਾ ਬੱਚਾ ਨਹੀਂ ਮਿਲਿਆ।

ਦਸਮੇਸ਼ ਮਾਰਕੀਟ ਦੀ ਗਲੀ ਨੰਬਰ 4 ਵਿੱਚ ਰਹਿਣ ਵਾਲੇ ਪਰਿਵਾਰ ਦਾ ਦੋਸ਼ ਹੈ ਕਿ ਉਨ੍ਹਾਂ ਦਾ ਬੱਚਾ ਅਮਿਤ (10) ਡੇਢ ਮਹੀਨੇ ਤੋਂ ਲਾਪਤਾ ਹੈ। ਉਨ੍ਹਾਂ ਦੇ ਨਾਲ ਲੱਗਦੀ ਗਲੀ ਨੰਬਰ 3 ਵਿੱਚ ਅਮਿਤ ਨਾਮ ਦਾ ਬੱਚਾ ਦੋ ਦਿਨਾਂ ਤੋਂ ਲਾਪਤਾ ਸੀ। ਹੁਣ ਪਤਾ ਲੱਗਾ ਹੈ ਕਿ ਬੱਚੇ ਦਾ ਕਤਲ ਹੋ ਗਿਆ ਹੈ। ਇਸ ਤੋਂ ਬਾਅਦ ਡੇਢ ਮਹੀਨੇ ਤੋਂ ਲਾਪਤਾ ਅਮਿਤ ਦੇ ਮਾਪਿਆਂ ਦੇ ਦਿਲਾਂ ‘ਚ ਆਪਣੇ ਬੱਚੇ ਦੀ ਸੁਰੱਖਿਆ ਨੂੰ ਲੈ ਕੇ ਡਰ ਪੈਦਾ ਹੋ ਗਿਆ ਹੈ। ਪੁਲਿਸ ਕੋਲ ਸ਼ਿਕਾਇਤ ਕਰਨ ਦੇ ਬਾਵਜੂਦ ਪੁਲਿਸ ਹੁਣ ਤੱਕ ਉਨ੍ਹਾਂ ਦੇ ਬੱਚੇ ਦਾ ਸੁਰਾਗ ਨਹੀਂ ਲਗਾ ਸਕੀ ਹੈ। ਲਾਪਤਾ ਅਮਿਤ ਦੀ ਮਾਂ ਸੀਮਾ ਰਾਣੀ ਨੇ ਦੱਸਿਆ ਕਿ ਉਸ ਦਾ ਪੁੱਤਰ 30 ਅਪ੍ਰੈਲ ਤੋਂ ਲਾਪਤਾ ਹੈ।

ਉਸ ਦਾ 10 ਸਾਲਾ ਬੇਟਾ ਅਮਿਤ ਬਰਫ ਲੈਣ ਘਰੋਂ ਨਿਕਲਿਆ ਸੀ ਪਰ ਵਾਪਸ ਨਹੀਂ ਆਇਆ। ਅਮਿਤ ਨੇ ਗੁਲਾਬੀ ਰੰਗ ਦੀ ਟੀ-ਸ਼ਰਟ ਪਾਈ ਹੋਈ ਸੀ। ਉਨ੍ਹਾਂ ਨੇ ਅਮਿਤ ਦੀ ਕਾਫੀ ਭਾਲ ਕੀਤੀ ਪਰ ਉਸ ਦਾ ਕੁਝ ਪਤਾ ਨਹੀਂ ਲੱਗਾ। ਆਖਰਕਾਰ ਪੁਲੀਸ ਨੇ 4 ਮਈ ਨੂੰ ਅਣਪਛਾਤੇ ਵਿਅਕਤੀਆਂ ਨੂੰ ਅਗਵਾ ਕਰਨ ਅਤੇ ਬੰਧਕ ਬਣਾ ਕੇ ਰੱਖਣ ਦਾ ਕੇਸ ਦਰਜ ਕਰ ਲਿਆ। ਸੀਮਾ ਰਾਣੀ ਨੇ ਦੋਸ਼ ਲਾਇਆ ਕਿ ਪੁਲੀਸ ਉਸ ਦੇ ਪੁੱਤਰ ਨੂੰ ਲੱਭਣ ਲਈ ਕੁਝ ਨਹੀਂ ਕਰ ਰਹੀ।

ਉਹ ਆਪਣੇ ਪੁੱਤਰ ਦੀ ਭਾਲ ਵਿੱਚ ਥਾਣੇ ਦੇ ਗੇੜੇ ਮਾਰ-ਮਾਰ ਕੇ ਥੱਕ ਗਈ ਹੈ। ਜਦੋਂ ਵੀ ਉਹ ਥਾਣੇ ਜਾਂਦੀ ਹੈ ਤਾਂ ਉਸ ਦਾ ਇੱਕੋ ਜਵਾਬ ਮਿਲਦਾ ਹੈ ਕਿ ਜਦੋਂ ਤੁਹਾਡਾ ਲੜਕਾ ਮਿਲਿਆ ਤਾਂ ਤੁਹਾਨੂੰ ਸੂਚਿਤ ਕੀਤਾ ਜਾਵੇਗਾ। ਉਸ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਸ ਦੇ ਬੱਚੇ ਨੂੰ ਜਲਦੀ ਤੋਂ ਜਲਦੀ ਲੱਭਿਆ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਵਿੰਦਰ ਸਿੰਘ ਝੋਟਾ ਦੇ ਹੱਕ ‘ਚ ਮਾਨਸਾ ਪਹੁੰਚੇ ਬੱਬੂ ਮਾਨ ਤੇ G Khan, ਲੋਕਾਂ ਨੂੰ ਕੀਤੀ ਇਹ ਅਪੀਲ

ਨਸ਼ਿਆਂ ਖਿਲਾਫ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿਚ ਪਰਿਵਾਰ ਹੁਣ...

ਸਿੱਧੂ ਮੂਸੇਵਾਲਾ ਦੇ ਮਾਪਿਆਂ ਖ਼ਿਲਾਫ਼ ਸ਼ਿਕਾਇਤ, ਛੋਟੇ ਸਿੱਧੂ ਦੇ ਇਸ਼ਾਰਿਆਂ ’ਤੇ ਉਠਾਏ ਸਵਾਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਖ਼ਿਲਾਫ਼ ਸੀਨੀਅਰ ਵਕੀਲ ਨਵਕਿਰਨ ਸਿੰਘ ਨੇ ਸ਼ਿਕਾਇਤ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...