September 8, 2026, 3:25 am
----------- Advertisement -----------
HomeNewsBreaking News9 ਨਜਾਇਜ਼ ਹਥਿਆਰਾਂ ਸਮੇਤ 10 ਨੌਜਵਾਨ ਕਾਬੂ , 2 ਸਕਾਰਪੀਓ ਗੱਡੀਆਂ ਵੀ...

9 ਨਜਾਇਜ਼ ਹਥਿਆਰਾਂ ਸਮੇਤ 10 ਨੌਜਵਾਨ ਕਾਬੂ , 2 ਸਕਾਰਪੀਓ ਗੱਡੀਆਂ ਵੀ ਬਰਾਮਦ

Published on

----------- Advertisement -----------

ਬਰਨਾਲਾ, 19 ਫਰਵਰੀ 2023 – ਬਰਨਾਲਾ ਪੁਲਿਸ ਨੇ 9 ਨਜਾਇਜ਼ ਹਥਿਆਰਾਂ ਸਮੇਤ 10 ਨੌਜਵਾਨ ਕਾਬੂ ‘ਕਰਨ ਚ ਸਫਲਤਾ ਹਾਸਿਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਅਤੇ ਗੈਂਗਸਟਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਬਰਨਾਲਾ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਬਰਨਾਲਾ ਦੇ ਐਸਪੀਡੀ ਰਮਨੀਸ਼ ਚੌਧਰੀ, ਡੀਐਸਪੀ ਮਾਨਵਜੀਤ ਸਿੰਘ ਅਤੇ ਸੀਆਈਏ ਸਟਾਫ਼ ਦੇ ਇੰਚਾਰਜ ਬਲਜੀਤ ਸਿੰਘ ਨੇ 10 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਨ੍ਹਾਂ ਕੋਲੋਂ 9 ਨਜਾਇਜ਼ ਹਥਿਆਰ ਬਰਾਮਦ ਹੋਏ ਹਨ। ਇਸ ਵਿੱਚ ਛੇ ਬਾਰਾਂ ਬੋਰ, ਤਿੰਨ 32 ਬੋਰ ਪਿਸਤੌਲ (2 ਪਿਸਤੌਲ, 1 ਰਿਵਾਲਵਰ) ਅਤੇ 35 ਜਿੰਦਾ ਕਾਰਤੂਸ ਵੀ ਬਰਾਮਦ ਹੋਏ ਹਨ। ਇਸ ਤੋਂ ਇਲਾਵਾ ਇਨ੍ਹਾਂ ਮੁਲਜ਼ਮਾਂ ਕੋਲੋਂ ਦੋ ਸਕਾਰਪੀਓ ਗੱਡੀਆਂ ਵੀ ਬਰਾਮਦ ਕੀਤੀਆਂ ਗਈਆਂ ਹਨ।

ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮਾਂ ਖ਼ਿਲਾਫ਼ ਲੁੱਟ-ਖੋਹ, ਨਸ਼ਾ, ਅਸਲਾ ਐਕਟ ਅਤੇ ਕਤਲ ਵਰਗੇ ਗੰਭੀਰ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਵਿੱਚੋਂ ਇੱਕ ਸਤਨਾਮ ਸਿੰਘ ਦਾ ਸਬੰਧ ਗੈਂਗਸਟਰ ਕੁਲਬੀਰ ਸਿੰਘ ਨਰੂਆਣਾ ਅਤੇ ਅਜੀਤ ਸਿੰਘ ਗੈਂਗਸਟਰ ਗੈਂਗ ਨਾਲ ਹੈ ਅਤੇ ਉਹ ਵੀ ਇੱਕ ਕੇਸ ਵਿੱਚ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਇਹ ਲੋਕ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰ ਰਹੇ ਸਨ, ਜਿਨ੍ਹਾਂ ਨੂੰ ਕਾਬੂ ਕਰਕੇ ਪੁਲਿਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਉਸ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...