August 2, 2026, 10:07 pm
----------- Advertisement -----------
HomeNewsLatest Newsਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਪਿੰਡ ਛਲੇੜੀ ਕਲਾਂ 'ਚ ਸਵੈ ਇੱਛਾ ਨਾਲ 417...

ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਪਿੰਡ ਛਲੇੜੀ ਕਲਾਂ ‘ਚ ਸਵੈ ਇੱਛਾ ਨਾਲ 417 ਏਕੜ ਪੰਚਾਇਤੀ ਜ਼ਮੀਨ ਤੋਂ ਛੱਡਿਆ ਗਿਆ ਨਜਾਇਜ਼ ਕਬਜ਼ਾ

Published on

----------- Advertisement -----------

ਐਸ.ਏ.ਐਸ ਨਗਰ, 12 ਮਈ: ਪੰਜਾਬ ਸਰਕਾਰ ਸੂਬੇ ਵਿੱਚ ਅਣਅਧਿਕਾਰਿਤ ਤੌਰ ਤੇ ਜ਼ਮੀਨਾਂ ਤੇ ਕੀਤੇ ਗ਼ੈਰਕਾਨੂੰਨੀ ਕਬਜ਼ਿਆਂ ਨੂੰ ਲੈ ਕੇ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਇਸੇ ਮਕਸਦ ਨਾਲ ਅੱਜ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੇ ਦੱਸਿਆ ਕਿ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਪਿੰਡ ਛਲੇੜੀ ਕਲਾਂ ਨੇ ਸਵੈ ਇੱਛਾ ਨਾਲ 417 ਏਕੜ ਪੰਚਾਇਤੀ ਜ਼ਮੀਨ ਤੋਂ ਨਜਾਇਜ਼ ਕਬਜ਼ਾ ਛੱਡਿਆ ਹੈ। ਪੇਂਡੂ ਵਿਕਾਸ ਮੰਤਰੀ ਨੇ ਕਿਹਾ ਇਸ ਪਿੰਡ ਵਲੋਂ ਕੀਤੀ ਪਹਿਲ ਦੇ ਬਦਲੇ ਪਿੰਡ ਵਿਚ ਇੱਕ ਸਰਕਾਰੀ ਪਸ਼ੂ ਹਸਪਤਾਲ ਸਮੇਤ ਕੁਝ ਹੋਰ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਅਜਿਹੀ ਹੀ ਇੱਕ ਹੋਰ ਪਹਿਲ ਦਾ ਜਿਕਰ ਕਰਦਿਆਂ ਮੰਤਰੀ ਨੇ ਦੱਸਿਆ ਕਿ ਦੁਆਬੇ ਵਿਚ ਆਲੂਆਂ ਦੀ ਪੈਦਾਵਰ ਕਰਨ ਵਾਲੇ ਵੱਡੇ ਕਿਸਾਨ ਨੇ ਸਵੈ ਇੱਛਾ ਨਾਲ 35 ਏਕੜ ਜ਼ਮੀਨ ਤੋਂ ਨਜਾਇਜ਼ ਕਬਜ਼ਾ ਛੱਡਿਆ ਹੈ।


ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੇ ਇਸ ਦੇ ਨਾਲ ਹੀ ਦੱਸਿਆ ਕਿ ਸ਼ਾਮਲਾਟ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਦੀ ਰਫਤਾਰ ਮਾਲ ਮਹਿਕਮੇ ਦੇ ਅਧਿਕਾਰੀਆਂ ਦੀ ਹੜਤਾਲ ਕਾਰਨ ਕੁਝ ਹੌਲੀ ਹੋਈ ਸੀ।ਪਰ ਹੁਣ ਹੜਤਾਲ ਖਤਮ ਹੋ ਗਈ ਹੈ ਅਤੇ ਇਹ ਰਫਤਾਰ ਆਉਣ ਵਾਲੇ ਦਿਨਾਂ ਵਿਚ ਪ੍ਰਤੀ ਦਿਨ 200 ਏਕੜ ਨਜ਼ਇਜ ਕਬਜੇ ਹਟਾਉਣ ਤੱਕ ਪਹੁੰਚ ਜਾਵੇਗੀ।
ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੇ ਇਹ ਸਪੱਸ਼ਟ ਕੀਤਾ ਕਿ ਪੰਚਾਇਤੀ ਜ਼ਮੀਨਾ ਤੋਂ ਬਿਨਾਂ ਕਿਸੇ ਭੇਦਭਾਵ ਦੇ ਕਬਜ਼ੇ ਹਟਾਏ ਜਾ ਰਹੇ ਹਨ, ਭਾਵੇਂ ਕੋਈ ਆਮ ਵਿਆਕਤੀ, ਭਾਵੇਂ ਕੋਈ ਰਸੂਖਦਾਰ ਜਾਂ ਸਰਕਾਰੀ ਅਧਿਕਾਰੀ ਹੈ, ਸਭ ਤੋਂ ਪੂਰੀ ਕਾਨੂੰਨੀ ਪ੍ਰਕ੍ਰਿਆ ਪੂਰੀ ਕਰਕੇ ਪੜਾਅਵਾਰ ਕਬਜ਼ੇ ਹਟਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਹੁਣ ਤੱਕ ਘੱਟੋ ਘੱਟ 302 ਕਰੋੜ ਰੁਪਏ ਦੀ ਬਜ਼ਾਰੀ ਕੀਮਤ ਵਾਲੀ ਜ਼ਮੀਨ ਤੋਂ ਨਜ਼ਾਇਤ ਕਬਜ਼ੇ ਹਟਾ ਕੇ ਸਰਕਾਰ ਦੇ ਸਪੁਰਦ ਕੀਤੀ ਜਾ ਚੁੱਕੀ ਹੈ। ਪੇਂਡੂ ਵਿਕਾਸ ਵਿਭਾਗ ਨੇ ਹੁਣ ਤੱਕ ਪਿਛਲੇ 12 ਦਿਨਾਂ ਵਿਚ 1008 ਏਕੜ ਪੰਚਾਇਤੀ ਜ਼ਮੀਨ ਤੋਂ ਨਜਾਇਜ਼ ਕਬਜ਼ੇ ਹਟਾ ਕੇ ਸਰਕਾਰ ਦੇ ਸਪੁਰਦ ਕੀਤੀ ਹੈ।


ਕੁਲਦੀਪ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਵਲੋਂ ਇੱਕ ਵਿਸੇਸ਼ ਨੰਬਰ ਜਾਰੀ ਕੀਤਾ ਜਾਵੇਗਾ ਜਿਸ ਉਪਰ ਸ਼ਾਮਲਾਟ ਜ਼ਮੀਨਾਂ ‘ਤੇ ਨਜ਼ਾਇਜ ਕਬਜ਼ਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਜਾ ਸਕੇਗੀ।ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਸ਼ਾਮਲਾਟ ਜ਼ਮੀਨਾਂ ਤੋਂ ਕਬਜ਼ੇ ਛੁਡਵਾਉਣ ਲਈ ਪੰਚਾਇਤ ਵਿਭਾਗ ਨੇ ਵਿਸੇਸ਼ ਸੈਲ ਸਥਾਪਨਾ ਵੀ ਕੀਤੀ ਹੈ।ਇਹ ਸੈਲ ਨਜਾਇਜ਼ ਕਬਜ਼ਿਆਂ ਬਾਰੇ ਅੰਕੜੇ ਇਕੱਠੇ, ਕਾਨੂੰਨ ਪੱਖਾਂ ਅਤੇ ਹੋਰਨਾਂ ਪਹਿਲੂਆਂ ਦੀ ਘੋਖ ਕਰਕੇ ਪੰਚਾਇਤੀ ਜ਼ਮੀਨਾਂ ‘ਤੇ ਨਜਾਇਜ਼ ਕਬਜ਼ਿਆਂ ਨੂੰ ਹਟਾਉਣ ਬਾਰੇ ਰਿਪੋਰਟ ਦੇਵੇਗਾ। ਇਸ ਮੌਕੇ ਵਿੱਤੀ ਕਮਿਸ਼ਨਰ ਪੇਂਡੂ ਵਿਕਾਸ ਸੀਮਾ ਜੈਨ, ਡਾਇਰੈਕਟਰ ਪੇਂਡੂ ਵਿਕਾਸ ਗੁਰਪ੍ਰੀਤ ਸਿੰਘ ਖਹਿਰਾ ਤੋਂ ਇਲਾਵਾ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਮੋਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...

 ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ ਦੀ ਸੰਭਾਵਨਾ

ਸੋਮਵਾਰ ਤੋਂ ਸ਼ੁਰੂ ਹੋਣ ਵਾਲਾ ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ...

ਯੁੱਧ ਨਸ਼ਿਆਂ ਵਿਰੁਧ ਦੇ 519ਵੇਂ ਦਿਨ 85 ਨਸ਼ਾ ਤਸਕਰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 2 ਅਗਸਤ:’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 194ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ...

ਚੋਣ ਅਮਲੇ ਦੀ ਸਖ਼ਤ ਮਿਹਨਤ ਸਫ਼ਲ, ਪੰਜਾਬ ਭਰ ਵਿੱਚ 100 ਫ਼ੀਸਦੀ ਡਿਜਟਾਈਜ਼ੇਸ਼ਨ ਦਾ ਟੀਚਾ ਹਾਸਲ

ਚੰਡੀਗੜ੍ਹ, 2 ਅਗਸਤ: ਪੰਜਾਬ ਰਾਜ ਵਿੱਚ ਚਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਚੋਣ ਅਮਲੇ...

    * ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ; ਹੁਣ ਤੱਕ 70,000 ਨਸ਼ਾ ਤਸਕਰ ਗ੍ਰਿਫ਼ਤਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੁਧਿਆਣਾ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ...

ਪੰਜਾਬ ਭਾਜਪਾ ਵਲੋਂ 6 ਨਵੇਂ ਜ਼ਿਲ੍ਹਾ ਪ੍ਰਧਾਨ ਨਿਯੁਕਤ

ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਨੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ 6 ਨਵੇਂ...

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...