July 25, 2026, 5:28 pm
----------- Advertisement -----------
HomeNewsLatest Newsਮਾਨਸਾ ਦੇ ਬੁਢਲਾਡਾ ਅਤੇ ਬਰੇਟਾ ਵਿਖੇ ਸੀਵਰੇਜ ਅਤੇ ਜਲ ਸਪਲਾਈ ਦੀ ਸਹੂਲਤ...

ਮਾਨਸਾ ਦੇ ਬੁਢਲਾਡਾ ਅਤੇ ਬਰੇਟਾ ਵਿਖੇ ਸੀਵਰੇਜ ਅਤੇ ਜਲ ਸਪਲਾਈ ਦੀ ਸਹੂਲਤ ਲਈ 12.39 ਕਰੋੜ ਰੁਪਏ ਕੀਤੇ ਜਾਣਗੇ ਖਰਚ: ਡਾ. ਨਿੱਜਰ

Published on

----------- Advertisement -----------

ਚੰਡੀਗੜ੍ਹ, 12 ਜਨਵਰੀ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵਿਕਾਸ ਕਾਰਜ਼ ਕਰਵਾਏ ਜਾ ਰਹੇ ਹਨ। ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਦੇ ਬੁਢਲਾਡਾ ਅਤੇ ਬਰੇਟਾ ਵਿੱਖੇ ਸੀਵਰੇਜ ਅਤੇ ਜਲ ਸਪਲਾਈ ਦੇ ਕੰਮਾਂ ‘ਤੇ ਪੰਜਾਬ ਸਰਕਾਰ ਵੱਲੋ ਤਕਰੀਬਨ 12.39 ਕਰੋੜ ਰੁਪਏ ਖਰਚਣ ਦਾ ਫੈਸਲਾ ਲਿਆ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਮਾਨਸਾ ਦੇ ਬੁਢਲਾਡਾ ਵਿਖੇ ਸੀਵਰੇਜ ਦੀਆਂ ਯੂਪੀਵੀਸੀ ਪਾਈਪਾਂ ਅਤੇ ਡੀਆਈਕੇ7 ਜਲ ਸਪਲਾਈ ਦੀਆਂ ਪਾਈਪਾਂ ਵਿਛਾਉਣ, ਸੀਵਰੇਜ ਅਤੇ ਪਾਣੀ ਦੇ ਹਾਊਸ ਕੂਨੈਕਸ਼ਨ ਮੁਹੱਈਆ ਕਰਵਾਉਣ, ਮੈਨਹੋਲ ਚੈਂਬਰਾਂ ਦੇ ਨਿਰਮਾਣ ਕਰਨ ਅਤੇ ਇਸ ਨਾਲ ਸਬੰਧਤ ਹੋਰ ਕੰਮਾਂ ਲਈ 6.56 ਕਰੋੜ ਰੁਪਏ ਖਰਚ ਕੀਤੇ ਜਾਣਗੇ।
ਮੰਤਰੀ ਨੇ ਦੱਸਿਆ ਕਿ ਇਸੇ ਤਰ੍ਹਾਂ ਹੀ ਮਾਨਸਾ ਦੇ ਬਰੇਟਾ ਵਿਖੇ ਸੀਵਰੇਜ ਦੀਆਂ ਯੂਪੀਵੀਸੀ ਪਾਈਪਾਂ ਅਤੇ ਡੀਆਈਕੇ7 ਜਲ ਸਪਲਾਈ ਦੀਆਂ ਪਾਈਪਾਂ ਵਿਛਾਉਣ ਦੇ ਨਾਲ-ਨਾਲ ਸੀਵਰੇਜ ਅਤੇ ਪਾਣੀ ਦੇ ਹਾਊਸ ਕੁਨੈਕਸ਼ਨ ਦੇਣ ਦਾ ਕੰਮ ਕੀਤਾ ਜਾਵੇਗਾ। ਮੈਨਹੋਲ ਚੈਂਬਰਾਂ ਦੇ ਨਿਰਮਾਣ ਅਤੇ ਸੀਵਰੇਜ ਅਤੇ ਜਲ ਸਪਲਾਈ ਨਾਲ ਸਬੰਧਤ ਹੋਰ ਕੰਮਾਂ ਲਈ ਤਕਰੀਬਨ 5.83 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਵੱਲੋਂ ਇਹਨਾਂ ਕੰਮਾਂ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਹਨਾਂ ਕੰਮਾਂ ਦਾ ਮਾਨਸਾ ਦੀ ਵੱਡੀ ਆਬਾਦੀ ਨੂੰ ਲਾਭ ਮਿਲੇਗਾ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਨਾਗਰਿਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਭ੍ਰਿਸਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਹੈ। ਇਸ ਲਈ ਉਨ੍ਹਾਂ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਜੇਕਰ ਕੋਈ ਅਧਿਕਾਰੀ ਅਤੇ ਕਰਮਚਾਰੀ ਭ੍ਰਿਸਟਾਚਾਰ ਕਰਦਾ ਫੜਿਆ ਜਾਂਦਾ ਹੈ ਤਾਂ ਉਸਨੂੰ ਬਖਸ਼ਿਆ ਨਹੀਂ ਜਾਵੇਗਾ।
ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਵਿਕਾਸ ਕੰਮਾਂ ਵਿੱਚ ਪਾਰਦਰਸ਼ਤਾਂ ਅਤੇ ਗੁਣਵੱਤਾ ਲਿਆਉਣਾ ਯਕੀਨੀ ਬਣਾਇਆ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...

ਪੰਜਾਬ ‘ਚ ਐਕਟਿਵ ਹੋਇਆ ਮਾਨਸੂਨ, 30 ਜੁਲਾਈ ਤੱਕ ਪਏਗਾ ਮੀਂਹ!

ਮਾਨਸੂਨ ਇੱਕ ਵਾਰ ਫਿਰ ਪੰਜਾਬ ਵਿੱਚ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਹਿੱਸਿਆਂ...

ਹੜ੍ਹ ਦਾ ਕਹਿਰ : 2 ਦਿਨਾਂ ‘ਚ 30 ਲੋਕਾਂ ਦੀ ਮੌਤ, ਅਹਿਮਦਾਬਾਦ ‘ਚ 20 ਸਾਲਾਂ ‘ਚ ਪਹਿਲੀ ਵਾਰ ਰਿਕਾਰਡ ਤੋੜ ਬਾਰਿਸ਼

ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਆਮ...

ਫਰੀਦਕੋਟ ਨਕਲ ਕਾਂਡ: 21 ਵਿਦਿਆਰਥੀ ਜੇਲ੍ਹ ਭੇਜੇ

ਫਰੀਦਕੋਟ ਨਕਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀਆਂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਦਿਲਜੀਤ...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਨੇ ਤੁਰੰਤ ਪ੍ਰਭਾਵ ਨਾਲ ਕੀਤਾ ਸਵੀਕਾਰ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ...

ਭਗਵੰਤ ਮਾਨ ਸਰਕਾਰ ਇਲਾਜ ਦੇ ਖ਼ਰਚ ਦਾ ਬੋਝ ਪਾਏ ਬਿਨਾਂ ਗੁਣਵੱਤਾਪੂਰਨ ਕੈਂਸਰ ਇਲਾਜ ਯਕੀਨੀ ਬਣਾ ਰਹੀ ਹੈ : ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਜੁਲਾਈ 2026:ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ...