September 17, 2026, 2:05 am
----------- Advertisement -----------
HomeNewsLatest Newsਸਿੱਖ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਦੇ ਮੈਂਬਰਾਂ ਨੇ ਸ਼੍ਰੋਮਣੀ ਕਮੇਟੀ ਸਕੱਤਰ ਨੂੰ ਸੌਂਪਿਆ...

ਸਿੱਖ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਦੇ ਮੈਂਬਰਾਂ ਨੇ ਸ਼੍ਰੋਮਣੀ ਕਮੇਟੀ ਸਕੱਤਰ ਨੂੰ ਸੌਂਪਿਆ ਚੈੱਕ

Published on

----------- Advertisement -----------

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਕੀਤੀਆਂ ਜਾ ਰਹੀਆ ਸੇਵਾਵਾਂ ਵਿਚ ਸਹਿਯੋਗ ਪਾਉਂਦਿਆਂ ਵੱਖ-ਵੱਖ ਲੋਕਲ ਗੁਰਦੁਆਰਾ ਕਮੇਟੀਆਂ ਵੱਲੋਂ 12 ਲੱਖ 75 ਹਜ਼ਾਰ ਰੁਪਏ ਦੀ ਰਾਸ਼ੀ ਭੇਟ ਕੀਤੀ ਗਈ। ਗੁਰਦੁਆਰਾ ਸਾਹਿਬਾਨ ਵੱਲੋਂ ਇਸ ਰਾਸ਼ੀ ਦੇ ਚੈੱਕ ਸਿੱਖ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਦੇ ਜੱਜ ਸ. ਦਲਬੀਰ ਸਿੰਘ ਮਾਹਲ ਅਤੇ ਸ. ਗੁਰਦੇਵ ਸਿੰਘ ਸੋਹਲ ਰਾਹੀਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੂੰ ਸੌਂਪੇ ਗਏ।
ਇਸ ਸਬੰਧੀ ਗਲ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਹੜ੍ਹਾਂ ਦੀ ਮਾਰ ਹੇਠ ਆਉਣ ਕਰਕੇ ਪੰਜਾਬ ਦੇ ਵੱਡੇ ਹਿੱਸੇ ਅੰਦਰ ਲੋਕਾਂ ਦਾ ਭਾਰੀ ਨੁਕਸਾਨ ਹੋਇਆ ਹੈ। ਇਸ ਕੁਦਰਤੀ ਆਫ਼ਤ ਸਮੇਂ ਸ਼੍ਰੋਮਣੀ ਕਮੇਟੀ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਲੋੜਵੰਦਾਂ ਦੀ ਮਦਦ ਲਈ ਲੰਗਰ ਤੇ ਹੋਰ ਵਸਤੂਆਂ ਨਾਲ ਪਸ਼ੂਆਂ ਦੇ ਚਾਰੇ ਦੇ ਵੀ ਪ੍ਰਬੰਧ ਕੀਤੇ ਹਨ। ਇਨ੍ਹਾਂ ਕਾਰਜਾਂ ਲਈ ਸੰਗਤਾਂ ਨੇ ਵੀ ਸ਼੍ਰੋਮਣੀ ਕਮੇਟੀ ਦਾ ਵੱਡਾ ਸਹਿਯੋਗ ਕੀਤਾ ਹੈ। ਉਨ੍ਹਾਂ ਕਿਹਾ ਕਿ ਸੈਕਸ਼ਨ 87 ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵੱਲੋਂ ਕੁਦਰਤੀ ਆਫ਼ਤਾਂ ਵਿਚ ਸਹਾਇਤਾ ਲਈ 12 ਲੱਖ 75 ਹਜ਼ਾਰ ਰੁਪਏ ਭੇਜੇ ਗਏ ਹਨ। ਇਸ ਵਿਚ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਫਰਵਾਹੀ, ਬਰਨਾਲਾ ਵੱਲੋਂ 1 ਲੱਖ 50 ਹਜ਼ਾਰ ਰੁਪਏ, ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਗਊਘਾਟ ਲੁਧਿਆਣਾ 75 ਹਜ਼ਾਰ ਰੁਪਏ, ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੁੱਗਰੀ ਲੁਧਿਆਣਾ 1 ਲੱਖ ਰੁਪਏ, ਗੁਰਦੁਆਰਾ ਪਾਤਸ਼ਾਹੀ ਦਸਵੀਂ ਗੁਰੂ ਕੀ ਢਾਬ ਮੱਤਾ ਫਰੀਦਕੋਟ 1 ਲੱਖ ਰੁਪਏ, ਗੁਰਦੁਆਰਾ ਪਾਤਸ਼ਾਹੀ ਦਸਵੀਂ ਗੁਰੂਸਰ ਸਾਹਿਬ ਬਠਿੰਡਾ 1 ਲੱਖ 50 ਹਜ਼ਾਰ ਰੁਪਏ, ਗੁਰਦੁਆਰਾ ਨਾਨਕਸਰ ਤਖ਼ਤੂਪੁਰਾ ਮੋਗਾ 2 ਲੱਖ ਰੁਪਏ, ਗੁਰਦੁਆਰਾ ਸ੍ਰੀ ਅਕੋਈ ਸਾਹਿਬ ਸੰਗਰੂਰ 1 ਲੱਖ ਰੁਪਏ, ਗੁਰਦੁਆਰਾ ਸਾਹਿਬ ਸ਼ਹੀਦ ਭਾਈ ਤਾਰੂ ਸਿੰਘ ਪਹੂਲਾ ਤਰਨ ਤਾਰਨ 1 ਲੱਖ ਰੁਪਏ, ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਢਿਲਵਾਂ ਬਰਨਾਲਾ 1 ਲੱਖ ਰੁਪਏ, ਗੁਰਦੁਆਰਾ ਸਾਹਿਬ ਨਾਨਕਸਰ ਚੀਮਾ ਸੰਗਰੂਰ 1 ਲੱਖ ਰੁਪਏ ਅਤੇ ਗੁਰਦੁਆਰਾ ਸ੍ਰੀ ਅਕਾਲ ਪੁਰਖ ਸਾਹਿਬ ਪਾਤਸ਼ਾਹੀ ਛੇਵੀਂ ਮੰਡੀ ਕਲਾਂ ਬਠਿੰਡਾ ਵੱਲੋਂ 1 ਲੱਖ ਰੁਪਏ ਭੇਜੇ ਗਏ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਆਪਣਾ ਫਰਜ਼ ਸਮਝਦਿਆਂ ਹਮੇਸ਼ਾਂ ਹੀ ਮਨੁੱਖਤਾ ਦੀ ਸੇਵਾ ਲਈ ਤਤਪਰ ਰਹੀ ਹੈ ਅਤੇ ਅੱਗੋਂ ਵੀ ਲੋੜਵੰਦਾਂ ਲਈ ਕਾਰਜਸ਼ੀਲ ਰਹੇਗੀ। ਸ਼੍ਰੋਮਣੀ ਕਮੇਟੀ ਸਕੱਤਰ ਨੇ ਸਿੱਖ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਦੇ ਮੈਂਬਰ ਜੱਜ ਸਾਹਿਬਾਨ ਦਾ ਇਸ ਸਹਿਯੋਗ ਲਈ ਧੰਨਵਾਦ ਕਰਦਿਆਂ ਕਿਹਾ ਕਿ ਮਾਨਵ ਭਲਾਈ ਦੇ ਕਾਰਜ ਸਮੁੱਚੀ ਸੰਗਤ ਦੇ ਸਹਿਯੋਗ ਨਾਲ ਹੀ ਸੰਭਵ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਪੰਜਾਬ ਦਾ ਪਾਣੀ ਹਰਿਆਣਾ ਅਤੇ ਰਾਜਸਥਾਨ ਨੂੰ ਕਿਉਂ ਦੇਣਾ ਚਾਹੁੰਦੀ ਹੈ? – ਹਰਪਾਲ ਸਿੰਘ ਚੀਮਾ

ਚੰਡੀਗੜ੍ਹ 16 ਸਤੰਬਰ ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' 'ਤੇ...

ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ: ਹਰਭਜਨ ਸਿੰਘ ਈਟੀਓ

ਚੰਡੀਗੜ੍ਹ 16 ਸਤੰਬਰ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਾੜੀਆਂ...

ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਇਹ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਸੀ: ਬਲਤੇਜ ਪੰਨੂ

ਚੰਡੀਗੜ੍ਹ 16 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ...

ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ, ਬਾੜੀਆਂ ਕਲਾਂ ‘ਚ ਮਾਈਕ ਨਾਲ ਕੀਤਾ ਗਿਆ ਹਮਲਾ

ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ‘ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ...

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵੱਲੋਂ ਹੰਗਾਮਾ, ਅਚਾਨਕ ਸਿਹਤ ਵਿਗੜਨ ਮਗਰੋਂ ਇੱਕ ਹਵਾਲਾਤੀ ਦੀ ਹੋਈ ਮੌਤ

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ 31 ਸਾਲਾ ਹਵਾਲਾਤੀ ਦੀ ਅਚਾਨਕ ਮੌਤ ਹੋ ਜਾਣ ਦਾ...

 ਕੈਨੇਡਾ ‘ਚ ਸਟੱਡੀ ਵੀਜ਼ਾ ਦੇ ਬਦਲੇ ਨਿਯਮ, ਹੁਣ ਖਰਚਣੇ ਪੈਣਗੇ ਵੱਧ ਪੈਸੇ!

ਸਟੱਡੀ ਵੀਜ਼ਾ ‘ਤੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਹੁਣ ਜ਼ਿਆਦਾ ਪੈਸੇ ਖਰਚ ਕਰਨੇ ਪੈਣਗੇ।...

ਬਹੁਤ ਮੁਸ਼ਕਲ ਨਾਲ ਬਚੇ…’ ਟਰਬੂਲੈਂਸ ਦੌਰਾਨ ਡਰੀ ਸ਼ਹਿਨਾਜ਼ ਗਿੱਲ, ਵੀਡੀਓ ਵਾਇਰਲ

ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹੈ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਆਪਣੀ ਜ਼ਿੰਦਗੀ...

ਮੋਹਾਲੀ ‘ਚ 500 ਰੁਪਏ ਦੇ ਨੋਟਾਂ ਦਾ ਲੰਗਰ: ਬੱਚਿਆਂ ਨੂੰ ਵੰਡਿਆ ਮੈਕਡੋਨਲਡ ਮੀਲ

ਚੰਡੀਗੜ੍ਹ ਵਿੱਚ ਪੈਟਰੋਲ ਦਾ ਲੰਗਰ ਲਗਾਉਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਰਾਜਾ ਦਿ ਕਿੰਗ...

ਰੇਹੜੀ ਵਾਲੇ ਤੋਂ ਲੈ ਕੇ ਵੱਡੇ ਵਪਾਰੀਆਂ ਤੱਕ… UPI ਪੇਮੈਂਟ ‘ਤੇ ਦੇਣਾ ਪਵੇਗਾ ਚਾਰਜ, ਡਿਟੇਲ ‘ਚ ਸਮਝੋ ਨਵੇਂ ਨਿਯਮ

ਜੇਕਰ ਤੁਸੀਂ ਸਬਜ਼ੀਆਂ ਖਰੀਦਣ ਤੋਂ ਲੈ ਕੇ ਵੱਡੇ ਖਰੀਦਦਾਰੀ ਬਿੱਲਾਂ ਦਾ ਭੁਗਤਾਨ ਕਰਨ ਤੱਕ...