November 17, 2026, 10:50 am
----------- Advertisement -----------
HomeNewsBreaking Newsਮੋਹਾਲੀ ਅਦਾਲਤ 'ਚ ਧਰਮਸੋਤ ਖਿਲਾਫ 1200 ਪੰਨਿਆਂ ਦਾ ਚਲਾਨ ਪੇਸ਼, ਆਮਦਨ ਤੋਂ...

ਮੋਹਾਲੀ ਅਦਾਲਤ ‘ਚ ਧਰਮਸੋਤ ਖਿਲਾਫ 1200 ਪੰਨਿਆਂ ਦਾ ਚਲਾਨ ਪੇਸ਼, ਆਮਦਨ ਤੋਂ ਵੱਧ ਜਾਇਦਾਦ ਦੀ ਵੀ ਜਾਂਚ ਸ਼ੁਰੂ

Published on

----------- Advertisement -----------

ਮੋਹਾਲੀ, 6 ਅਗਸਤ 2022 – ਪੰਜਾਬ ਕਾਂਗਰਸ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸ਼ਨੀਵਾਰ ਨੂੰ ਵਿਜੀਲੈਂਸ ਬਿਊਰੋ ਨੇ ਮੋਹਾਲੀ ਦੀ ਅਦਾਲਤ ਵਿਚ ਧਰਮਸੋਤ ਖਿਲਾਫ 1200 ਪੰਨਿਆਂ ਦਾ ਚਲਾਨ ਪੇਸ਼ ਕੀਤਾ ਹੈ। ਧਰਮਸੋਤ ਤੋਂ ਇਲਾਵਾ ਡੀਐਫਓ ਗੁਰਮਨ ਤੇ ਠੇਕੇਦਾਰ ਖ਼ਿਲਾਫ਼ ਵੀ ਚਲਾਨ ਪੇਸ਼ ਕੀਤਾ ਗਿਆ। ਜਿਸ ਵਿੱਚ ਉਨ੍ਹਾਂ ਦੇ ਭ੍ਰਿਸ਼ਟਾਚਾਰ ਦੀ ਪੂਰੀ ਕਹਾਣੀ ਲਿਖੀ ਹੋਈ ਹੈ।

ਇਸ ਦੇ ਨਾਲ ਹੀ ਵਿਜੀਲੈਂਸ ਬਿਊਰੋ ਨੇ ਹੁਣ ਧਰਮਸੋਤ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜੰਗਲਾਤ ਘੁਟਾਲੇ ਵਿੱਚ ਗ੍ਰਿਫ਼ਤਾਰੀ ਤੋਂ ਬਾਅਦ ਵਿਜੀਲੈਂਸ ਬਿਊਰੋ ਨੂੰ ਧਰਮਸੋਤ ਦੀਆਂ ਕਈ ਜਾਇਦਾਦਾਂ ਮਿਲੀਆਂ ਹਨ। ਇਸ ਮਾਮਲੇ ਵਿੱਚ ਮੁਲਜਮ ਸਾਧੂ ਸਿੰਘ ਧਰਮਸੋਤ, ਗੁਰਮਨਪ੍ਰੀਤ ਸਿੰਘ, ਡੀਐਫਓ ਅਤੇ ਕਮਲਪ੍ਰੀਤ ਸਿੰਘ ਉਰਫ ਕਮਲ ਖਿਲਾਫ ਸੀਆਰਪੀਸੀ ਦੀ ਧਾਰਾ 173(2) ਤਹਿਤ ਸੈਸਨ ਕੋਰਟ, ਮੁਹਾਲੀ ਵਿੱਚ ਅੰਤਿਮ ਰਿਪੋਰਟ ਅੱਜ ਦਾਇਰ ਕਰ ਦਿੱਤੀ ਗਈ ਹੈ। ਹੁਣ ਇਹ ਮੁਕੱਦਮਾ ਮੁਹਾਲੀ ਦੀ ਵਧੀਕ ਅਤੇ ਸੈਸਨ ਅਦਾਲਤ ਵਿੱਚ ਸੁਣਵਾਈ ਲਈ ਭੇਜ ਦਿੱਤਾ ਗਿਆ ਹੈ ਅਤੇ ਇਸ ਤੇ ਵਿਚਾਰ ਲਈ ਅਗਲੀ ਤਰੀਕ 8 ਅਗਸਤ, 2022 ਨਿਸਚਿਤ ਕੀਤੀ ਗਈ ਹੈ।

ਸਾਧੂ ਸਿੰਘ ਧਰਮਸੋਤ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿੱਚ ਜੰਗਲਾਤ ਮੰਤਰੀ ਸਨ। ਉਸ ‘ਤੇ ਜੰਗਲਾਤ ਵਿਭਾਗ ‘ਚ ਦਰੱਖਤ ਵੱਢਣ ਬਦਲੇ 500 ਰੁਪਏ ਰਿਸ਼ਵਤ ਲੈਣ ਦਾ ਦੋਸ਼ ਹੈ। ਵਿਜੀਲੈਂਸ ਨੇ ਦਾਅਵਾ ਕੀਤਾ ਸੀ ਕਿ ਕਰੀਬ 1.25 ਕਰੋੜ ਰੁਪਏ ਦੇ ਭ੍ਰਿਸ਼ਟਾਚਾਰ ਦੇ ਸਬੂਤ ਮਿਲੇ ਹਨ। ਜਿਸ ਤੋਂ ਬਾਅਦ ਵਿਜੀਲੈਂਸ ਨੇ ਧਰਮਸੋਤ ਨੂੰ ਤੜਕੇ ਘਰੋਂ ਗ੍ਰਿਫਤਾਰ ਕਰ ਲਿਆ ਸੀ। ਧਰਮਸੋਤ ਦਾ ਨਾਂ ਡੀਐਫਓ ਅਤੇ ਇਕ ਠੇਕੇਦਾਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਸਾਹਮਣੇ ਆਇਆ ਸੀ। ਧਰਮਸੋਤ ਇਸ ਸਮੇਂ ਨਾਭਾ ਜੇਲ੍ਹ ਵਿੱਚ ਬੰਦ ਹੈ। ਮੋਹਾਲੀ ਕੋਰਟ ਵੱਲੋਂ ਜ਼ਮਾਨਤ ਖਾਰਜ ਹੋਣ ਤੋਂ ਬਾਅਦ ਧਰਮਸੋਤ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ।

ਧਰਮਸੋਤ ਹੁਣ ਵਿਜੀਲੈਂਸ ਹੀ ਨਹੀਂ ਚੋਣ ਕਮਿਸ਼ਨ ਦੇ ਰਾਡਾਰ ‘ਤੇ ਵੀ ਹਨ। ਧਰਮਸੋਤ ਖਿਲਾਫ ਕੀਤੀ ਗਈ ਜਾਂਚ ‘ਚ ਸਾਹਮਣੇ ਆਇਆ ਕਿ ਉਸ ਦੀ ਪਤਨੀ ਸ਼ੀਲਾ ਦੇ ਨਾਂ ‘ਤੇ ਮੋਹਾਲੀ ‘ਚ 500 ਗਜ਼ ਦਾ ਰਿਹਾਇਸ਼ੀ ਪਲਾਟ ਹੈ। ਪਿਛਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਧਰਮਸੋਤ ਨੇ ਨਾਭਾ ਤੋਂ ਚੋਣ ਲੜੀ ਸੀ। ਫਿਰ ਉਸ ਨੇ ਆਪਣੇ ਚੋਣ ਹਲਫ਼ਨਾਮੇ ਵਿੱਚ ਇਸ ਪਲਾਟ ਦਾ ਵੇਰਵਾ ਨਹੀਂ ਦਿੱਤਾ। ਜਿਸ ਤੋਂ ਬਾਅਦ ਵਿਜੀਲੈਂਸ ਨੇ ਚੋਣ ਕਮਿਸ਼ਨ ਨੂੰ ਕਾਰਵਾਈ ਲਈ ਪੱਤਰ ਭੇਜਿਆ ਹੈ। ਇਸ ਮਾਮਲੇ ‘ਚ ਕਮਿਸ਼ਨ ਧਰਮਸੋਤ ‘ਤੇ ਵੀ ਡਿੱਗ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...