September 13, 2026, 9:34 pm
----------- Advertisement -----------
HomeNewsBreaking Newsਗਣਤੰਤਰ ਦਿਵਸ ਮੌਕੇ ਇਹਨਾਂ ਜਿਲ੍ਹਿਆਂ 'ਚ ਖੁੱਲ੍ਹਣਗੇ 125 ਨਵੇਂ ਆਮ ਆਦਮੀ ਕਲੀਨਿਕ

ਗਣਤੰਤਰ ਦਿਵਸ ਮੌਕੇ ਇਹਨਾਂ ਜਿਲ੍ਹਿਆਂ ‘ਚ ਖੁੱਲ੍ਹਣਗੇ 125 ਨਵੇਂ ਆਮ ਆਦਮੀ ਕਲੀਨਿਕ

Published on

----------- Advertisement -----------

ਪੰਜਾਬ ਸਰਕਾਰ 26 ਜਨਵਰੀ ਗਣਤੰਤਰ ਦਿਵਸ ਮੌਕੇ 125 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰਨ ਦੀ ਤਿਆਰੀ ਕਰ ਰਹੀ ਹੈ। ਇਨ੍ਹਾਂ ਵਿੱਚੋਂ 112 ਦਾ ਕੰਮ ਮੁਕੰਮਲ ਹੋ ਚੁੱਕਾ ਹੈ। ਡਾਕਟਰਾਂ ਤੋਂ ਲੈ ਕੇ ਹੋਰ ਸਟਾਫ਼ ਨੂੰ ਵੀ ਤਾਇਨਾਤ ਕੀਤਾ ਗਿਆ ਹੈ। ਇਨ੍ਹਾਂ ਵਿੱਚ ਡਾਕਟਰ, ਫਾਰਮਾਸਿਸਟ ਅਤੇ ਲੈਬ ਸਹਾਇਕ ਸ਼ਾਮਲ ਹਨ। ਕਲੀਨਿਕ ਸ਼ੁਰੂ ਹੁੰਦੇ ਹੀ ਸਟਾਫ ਆਪਣੀ ਡਿਊਟੀ ਸੰਭਾਲ ਲਵੇਗਾ। 

ਇਸ ਤੋਂ ਪਹਿਲਾਂ ਸੂਬੇ ਵਿੱਚ 644 ਮੁਹੱਲਾ ਕਲੀਨਿਕ ਖੋਲ੍ਹੇ ਜਾ ਚੁੱਕੇ ਹਨ। ਲੋਕ ਇਨ੍ਹਾਂ ਦਾ ਫਾਇਦਾ ਉਠਾ ਰਹੇ ਹਨ। ਇੰਨਾ ਹੀ ਨਹੀਂ ਵਿਦੇਸ਼ਾਂ ਵਿੱਚ ਪੰਜਾਬ ਦੇ ਸਿਹਤ ਮਾਡਲ ਦੀ ਚਰਚਾ ਹੋਈ ਹੈ।

 ਸਿਹਤ ਵਿਭਾਗ ਅਨੁਸਾਰ 10 ਕਲੀਨਿਕ ਅੰਮ੍ਰਿਤਸਰ, 9 ਬਠਿੰਡਾ, 3 ਫਰੀਦਕੋਟ, 2 ਫ਼ਿਰੋਜ਼ਪੁਰ, 6 ਗੁਰਦਾਸਪੁਰ, ਜਲੰਧਰ 10, ਕਪੂਰਥਲਾ 4, ਲੁਧਿਆਣਾ 16, ਮੋਗਾ 3, ਪਠਾਨਕੋਟ 3, ਪਟਿਆਲਾ 7, ਸੰਗਰੂਰ 8, ਐਸ.ਬੀ.ਐਸ.ਨਗਰ 2, ਸ੍ਰੀ. ਮੁਕਤਸਰ ਸਾਹਿਬ 2, ਤਰਨਤਾਰਨ 11 ਨੂੰ ਖੋਲ੍ਹਿਆ ਜਾਵੇਗਾ। ਇਨ੍ਹਾਂ ਸਾਰੇ ਕਲੀਨਿਕਾਂ ਵਿੱਚ ਲੋਕਾਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ। ਉਨ੍ਹਾਂ ਦਾ ਕੰਮ ਅੰਤਿਮ ਪੜਾਅ ‘ਤੇ ਹੈ। ਸ਼ੁਰੂ ਹੁੰਦੇ ਹੀ ਲੋਕਾਂ ਨੂੰ ਕਾਫੀ ਰਾਹਤ ਮਿਲੇਗੀ। ਫਿਰ ਉਨ੍ਹਾਂ ਨੂੰ ਇਲਾਜ ਲਈ ਧੱਕੇ ਨਹੀਂ ਖਾਣੇ ਪੈਣਗੇ।

ਆਮ ਆਦਮੀ ਕਲੀਨਿਕ ਮੁੱਖ ਮੰਤਰੀ ਭਗਵੰਤ ਮਾਨ ਦਾ ਡਰੀਮ ਪ੍ਰੋਜੈਕਟ ਹੈ। ਵੱਡੇ ਸ਼ਹਿਰਾਂ ਵਿੱਚ ਖੋਲ੍ਹੇ ਗਏ ਮੁਹੱਲਾ ਕਲੀਨਿਕਾਂ ਨੂੰ ਬਹੁਤ ਵਧੀਆ ਹੁੰਗਾਰਾ ਮਿਲਿਆ ਹੈ। ਅਜਿਹੇ ‘ਚ ਸਰਕਾਰ ਨੇ 6 ਸ਼ਹਿਰਾਂ ‘ਚ ਕਰੀਬ 30 ਨਵੇਂ ਕਲੀਨਿਕ ਖੋਲ੍ਹਣ ਦੀ ਯੋਜਨਾ ਤਿਆਰ ਕੀਤੀ ਹੈ। ਇਸ ਸਮੇਂ ਦੌਰਾਨ ਬਠਿੰਡਾ ਵਿੱਚ 5, ਮਾਨਸਾ ਵਿੱਚ 7, ਪਟਿਆਲਾ ਵਿੱਚ 6, ਸੰਗਰੂਰ ਵਿੱਚ 5, ਸ੍ਰੀ ਮੁਕਤਸਰ ਸਾਹਿਬ ਵਿੱਚ 2 ਅਤੇ ਮੋਹਾਲੀ ਵਿੱਚ 5 ਨਵੇਂ ਕਲੀਨਿਕ ਖੋਲ੍ਹੇ ਜਾਣੇ ਹਨ। 

ਇਨ੍ਹਾਂ ਜ਼ਿਲ੍ਹਿਆਂ ਦੇ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਸਿਵਲ ਸਰਜਨਾਂ ਨੂੰ 20 ਫਰਵਰੀ ਤੋਂ ਪਹਿਲਾਂ ਕਲੀਨਿਕ ਤਿਆਰ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਤਾਂ ਜੋ ਫਰਵਰੀ ਮਹੀਨੇ ਵਿੱਚ ਹੀ ਇਨ੍ਹਾਂ ਨੂੰ ਸ਼ੁਰੂ ਕੀਤਾ ਜਾ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...