October 8, 2026, 6:22 am
----------- Advertisement -----------
HomeNewsBreaking Newsਚੋਣ ਮੁਹਿੰਮ ਨਾਲ ਸਬੰਧਤ ਗਤੀਵਿਧੀਆਂ ਦੀ ਪ੍ਰਵਾਨਗੀ ਲਈ ਪੰਜਾਬ ਭਰ ਵਿੱਚੋਂ 12,583...

ਚੋਣ ਮੁਹਿੰਮ ਨਾਲ ਸਬੰਧਤ ਗਤੀਵਿਧੀਆਂ ਦੀ ਪ੍ਰਵਾਨਗੀ ਲਈ ਪੰਜਾਬ ਭਰ ਵਿੱਚੋਂ 12,583 ਅਰਜ਼ੀਆਂ ਪ੍ਰਾਪਤ ਹੋਈਆਂ: ਸਿਬਿਨ ਸੀ

Published on

----------- Advertisement -----------
  • ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਸੂਬੇ ਵਿੱਚ ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ

ਚੰਡੀਗੜ੍ਹ, 24 ਮਈ 2024 – ਪੰਜਾਬ ਵਿੱਚ ਲੋਕ ਸਭਾ ਚੋਣਾਂ 2024 ਦੌਰਾਨ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਵੱਲੋਂ ਚੋਣ ਮੁਹਿੰਮ ਨਾਲ ਸਬੰਧਤ ਗਤੀਵਿਧੀਆਂ ਦੀ ਪ੍ਰਵਾਨਗੀ ਲਈ 12,583 ਅਰਜ਼ੀਆਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਵਿੱਚੋਂ 23 ਮਈ ਤੱਕ 9,616 ਅਰਜ਼ੀਆਂ ਸਬੰਧਤ ਜ਼ਿਲ੍ਹਿਆਂ ਦੇ ਅਧਿਕਾਰੀਆਂ ਵੱਲੋਂ ਪ੍ਰਵਾਨ ਕਰ ਲਈਆਂ ਗਈਆਂ ਹਨ। ਸਿਰਫ਼ 378 ਅਰਜ਼ੀਆਂ ਬਕਾਇਆ ਹਨ। ਇਸ ਤੋਂ ਇਲਾਵਾ 1,656 ਅਰਜ਼ੀਆਂ ਨੂੰ ਨਾਮਨਜ਼ੂਰ ਕੀਤਾ ਗਿਆ ਹੈ ਅਤੇ 318 ਅਰਜ਼ੀਆਂ ਸਮੀਖਿਆ ਅਧੀਨ ਹਨ ਜਦਕਿ 615 ਅਰਜ਼ੀਆਂ ਰੱਦ ਕਰ ਦਿੱਤੀਆਂ ਗਈਆਂ ਹਨ।

ਹੋਰ ਜਾਣਕਾਰੀ ਦਿੰਦੇ ਹੋਏ, ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਹਵਾਈ ਗੁਬਾਰਿਆਂ ਲਈ 10 ਅਰਜ਼ੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ ਜਦਕਿ ਘਰ-ਘਰ ਜਾ ਕੇ ਪ੍ਰਚਾਰ ਕਰਨ ਦੀ ਪ੍ਰਵਾਨਗੀ ਲਈ 144 ਅਰਜ਼ੀਆਂ ਨੂੰ ਮਨਜ਼ੂਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਹੈਲੀਕਾਪਟਰ ਅਤੇ ਹੈਲੀਪੈਡ ਦੀ ਵਰਤੋਂ ਲਈ 25 ਅਰਜ਼ੀਆਂ, ਲਾਊਡਸਪੀਕਰ ਪਰਮਿਟ ਲਈ 9 ਅਰਜ਼ੀਆਂ ਅਤੇ ਆਰਜ਼ੀ ਪਾਰਟੀ ਦਫ਼ਤਰ ਖੋਲ੍ਹਣ ਲਈ 555 ਅਰਜ਼ੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ।

ਇਸੇ ਤਰ੍ਹਾਂ ਪੈਂਫਲੈਟ ਵੰਡਣ ਲਈ 59 ਅਰਜ਼ੀਆਂ ਪ੍ਰਵਾਨ ਕੀਤੀਆਂ ਗਈਆਂ ਹਨ ਜਦਕਿ ਵੀਡੀਓ ਵੈਨ ਦੀ ਮਨਜ਼ੂਰੀ ਲਈ 54, ਲਾਊਡਸਪੀਕਰ ਸਮੇਤ ਮੀਟਿੰਗਾਂ ਕਰਨ ਲਈ 2083 ਅਰਜ਼ੀਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਲਾਊਡਸਪੀਕਰ ਤੋਂ ਬਿਨਾਂ ਮੀਟਿੰਗਾਂ ਲਈ 279 ਅਰਜ਼ੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ, ਉੱਥੇ ਹੀ ਨੁੱਕੜ ਮੀਟਿੰਗਾਂ ਅਤੇ ਲਾਊਡ ਸਪੀਕਰਾਂ ਲਈ 2653 ਦਰਖਾਸਤਾਂ ਪ੍ਰਵਾਨ ਕੀਤੀਆਂ ਗਈਆਂ ਹਨ।

ਬੈਨਰ ਅਤੇ ਝੰਡੇ ਪ੍ਰਦਰਸ਼ਿਤ ਕਰਨ ਲਈ 542 ਅਰਜ਼ੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਪੋਸਟਰ, ਹੋਰਡਿੰਗ ਅਤੇ ਯੂਨੀਪੋਲ ਪ੍ਰਦਰਸ਼ਿਤ ਕਰਨ ਲਈ 1228 ਅਰਜ਼ੀਆਂ ਪ੍ਰਵਾਨ ਕੀਤੀਆਂ ਗਈਆਂ ਹਨ। ਲਾਊਡਸਪੀਕਰ ਪਰਮਿਟ ਵਾਲੇ ਵਾਹਨਾਂ ਲਈ 759 ਅਰਜ਼ੀਆਂ ਨੂੰ ਮਨਜ਼ੂਰੀ ਦਿੱਤੀ ਗਈ, ਜਦਕਿ ਸੰਸਦੀ ਖੇਤਰ ਦੇ ਅੰਦਰ ਵਾਹਨ ਪਰਮਿਟਾਂ ਲਈ 174 ਅਰਜ਼ੀਆਂ ਪ੍ਰਵਾਨ ਕੀਤੀਆਂ ਗਈਆਂ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਸਭ ਤੋਂ ਵੱਧ 2078 ਅਰਜ਼ੀਆਂ ਲੁਧਿਆਣਾ ਤੋਂ ਪ੍ਰਾਪਤ ਹੋਈਆਂ ਹਨ। ਇਸੇ ਤਰ੍ਹਾਂ 1258 ਪਟਿਆਲਾ ਤੋਂ ਅਤੇ 690 ਅਰਜ਼ੀਆਂ ਜਲੰਧਰ ਤੋਂ ਪ੍ਰਾਪਤ ਹੋਈਆਂ ਹਨ।

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਸੂਬੇ ਵਿੱਚ ਪਾਰਟੀਆਂ ਅਤੇ ਉਮੀਦਵਾਰਾਂ ਲਈ ਬਰਾਬਰੀ ਦਾ ਮਾਹੌਲ ਯਕੀਨੀ ਬਣਾਉਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...