August 25, 2026, 6:34 am
----------- Advertisement -----------
HomeNewsLatest Newsਅਸ਼ੀਰਵਾਦ ਸਕੀਮ ਤਹਿਤ 25399 ਲਾਭਪਾਤਰੀਆਂ ਨੂੰ ਚਾਲੂ ਵਰ੍ਹੇ ਦੌਰਾਨ 129.29 ਕਰੋੜ ਰੁਪਏ...

ਅਸ਼ੀਰਵਾਦ ਸਕੀਮ ਤਹਿਤ 25399 ਲਾਭਪਾਤਰੀਆਂ ਨੂੰ ਚਾਲੂ ਵਰ੍ਹੇ ਦੌਰਾਨ 129.29 ਕਰੋੜ ਰੁਪਏ ਦੀ ਰਾਸ਼ੀ ਵੰਡੀ: ਡਾ. ਬਲਜੀਤ ਕੌਰ

Published on

----------- Advertisement -----------

ਚੰਡੀਗੜ੍ਹ, 18 ਅਕਤੂਬਰ: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ 25399 ਲਾਭਪਾਤਰੀਆਂ ਨੂੰ ਚਾਲੂ ਵਰ੍ਹੇ ਦੌਰਾਨ 129.29 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। ਚਾਲੂ ਵਿੱਤੀ ਸਾਲ ਦੌਰਾਨ 161.31 ਕਰੋੜ ਰੁਪਏ ਦੇ ਬਜਟ ਦਾ ਉਪਬੰਧ ਕੀਤਾ ਗਿਆ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਰਾਜ ਵਿੱਚ ਘੱਟ ਆਮਦਨੀ ਵਾਲੇ ਪਰਿਵਾਰ ਨਾਲ ਸਬੰਧਤ ਲੜਕੀਆਂ ਦੇ ਵਿਆਹ ਲਈ 51,000 ਰੁਪਏ ਤੱਕ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ਼੍ਰੇਣੀਆਂ ਅਤੇ ਹੋਰ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ। ਮੰਤਰੀ ਨੇ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ, ਜਿਨ੍ਹਾਂ ਨੂੰ ਆਧਾਰ ਨਾਲ ਜੋੜਿਆ ਜਾ ਰਿਹਾ ਹੈ ਅਤੇ ਹੁਣ ਤੱਕ 96 ਫੀਸਦੀ ਬੈਂਕ ਖਾਤੇ ਆਧਾਰ ਨਾਲ ਜੋੜ ਦਿੱਤੇ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਲੋਕ-ਪੱਖੀ ਪਹਿਲਕਦਮੀਆਂ ਦਾ ਕਾਂਗਰਸ ਵੱਲੋਂ ਵਿਰੋਧ ਉਸ ਦੀ ਮਾੜੀ ਮਾਨਸਿਕਤਾ ਨੂੰ ਦਰਸਾਉਂਦਾ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ 24 ਅਗਸਤ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਧਾਰਮਿਕ ਅਤੇ ਸੱਭਿਆਚਾਰਕ ਪ੍ਰੋਗਰਾਮਾਂ...

*ਵਿੱਤੀ ਤੰਗੀ ਕਾਰਨ ਯੋਗ ਮਰੀਜ਼ ਕੈਂਸਰ ਦੇ ਇਲਾਜ ਤੋਂ ਵਾਂਝੇ ਨਹੀਂ ਰਹਿਣੇ ਚਾਹੀਦੇ: ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਅਗਸਤ 2026:ਛਛਾਤੀ ਦੇ ਕੈਂਸਰ ਦਾ ਇਲਾਜ ਸਿਰਫ਼ ਸਰਜਰੀ ਅਤੇ ਕੀਮੋਥੈਰੇਪੀ ਤੱਕ ਸੀਮਤ...

ਅਰਸ਼ ਡੱਲਾ ਦੀ ਕਥਿਤ ਆਡੀਓ ਵਿੱਚ ਪੰਜਾਬੀ ਗਾਇਕ ਦਾ ਨਾਂਅ ਆਇਆ ਸਾਹਮਣੇ

ਅਰਸ਼ ਡੱਲਾ ਨੇ ਗੈਂਗਸਟਰ ਗੋਲਡੀ ਬਰਾੜ ਦੇ ਦੋਸ਼ਾਂ ਦਾ ਜਵਾਬ ਦਿੱਤਾ ਹੈ। ਉਸਨੇ ਕਿਹਾ,...

‘ਜੇ ਸੱਜਣ ਕੁਮਾਰ ਰੋਲ ਮਾਡਲ ਨੇ ਤਾਂ ਰਾਹੁਲ ਗਾਂਧੀ ਬੱਸ ਅੱਗੇ ਉਨ੍ਹਾਂ ਦੀ ਫੋਟੋ ਲਾ ਕੇ ਆਉਣ’ : ਧਾਲੀਵਾਲ

ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਹੁੱਡਾ ਵੱਲੋਂ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਦੇ ਮਾਮਲੇ...

ਮਜੀਠੀਆ ਤੋਂ ਬਾਅਦ ਬਾਦਲ-ਕੈਪਟਨ ਦੇ ਗੜ੍ਹਾਂ ’ਚ ਪਹੁੰਚਣਗੇ CM ਮਾਨ, 26 ਅਗਸਤ ਤੋਂ ਮੁੜ ‘ਲੋਕ ਮਿਲਣੀ’

ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਸੂਬੇ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ...

ਬੱਚਿਆਂ ਲਈ ਕਿਤਾਬਾਂ ਲੈਣ ਗਿਆ ਪੰਜਾਬੀ ਨੌਜਵਾਨ, ਇਟਲੀ ‘ਚ ਦਰਦਨਾਕ ਹਾਦਸੇ ਨੇ ਲਈ ਜਾਨ

ਇਟਲੀ ਤੋਂ ਪੰਜਾਬੀ ਭਾਈਚਾਰੇ ਲਈ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮੋਗਾ ਜ਼ਿਲ੍ਹੇ ਦੇ ਪਿੰਡ...

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ‘ਤੇ ਉੱਠੇ ਸਵਾਲ, ਸਾਬਕਾ ਮੇਅਰ ਨੇ PU ਪ੍ਰਸ਼ਾਸਨ ਤੋਂ ਮੰਗੀ ਜਾਂਚ

ਪੰਜਾਬ ਯੂਨੀਵਰਸਿਟੀ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਐੱਮ.ਏ. ਪਬਲਿਕ ਐਡਮਿਨਿਸਟ੍ਰੇਸ਼ਨ ਦੀ...

ਪੰਜਾਬ ਦੇ ਨੌਜਵਾਨ ਨੇ ਵਧਾਇਆ ਮਾਣ, ਕੈਨੇਡਾ ਪੁਲਿਸ ‘ਚ ਹੋਇਆ ਭਰਤੀ

ਸ਼ਿਵਾਲਿਕ ਹਿੱਲਜ਼ ਪਬਲਿਕ ਹਾਈ ਸਕੂਲ ਰੁਘਵਾਲ ਦੇ ਹੋਣਹਾਰ ਸਾਬਕਾ ਵਿਦਿਆਰਥੀ ਦੀਪਕ ਕੁਮਾਰ ਪੁੱਤਰ ਮਲਕੀਤ...