ਪੰਜਾਬ ਦੇ ਜਲੰਧਰ ‘ਚ 12ਵੀਂ ਜਮਾਤ ਦੇ ਵਿਦਿਆਰਥੀ ਨੇ ਪੇਪਰ ਠੀਕ ਨਾ ਹੋਣ ਕਾਰਨ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਉਸ ਦੀ ਲਾਸ਼ ਘਰ ਦੇ ਬਾਥਰੂਮ ਵਿੱਚੋਂ ਮਿਲੀ। ਸੂਚਨਾ ਮਿਲਣ ਦੇ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ।
ਫਿਲਹਾਲ ਪੁਲਿਸ ਨੇ ਵਿਦਿਆਰਥੀ ਦੇ ਪਰਿਵਾਰ ਵਾਲਿਆਂ ਦੇ ਬਿਆਨਾਂ ਦੇ ਆਧਾਰ ‘ਤੇ ਆਈਪੀਸੀ ਦੀ ਧਾਰਾ 174 (ਇਤਫ਼ਾਕ) ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਵਿਦਿਆਰਥੀ ਦੀ ਪਛਾਣ ਜੀਵਨ (17) ਵਜੋਂ ਹੋਈ ਹੈ।
ਜੀਵਨ ਦੇ ਪਰਿਵਾਰ ਵਾਲਿਆਂ ਨੇ ਪੁਲਸ ਨੂੰ ਦੱਸਿਆ ਹੈ ਕਿ ਹਾਲ ਹੀ ‘ਚ 12ਵੀਂ ਜਮਾਤ ਦੇ ਪੇਪਰ ਹੋਣ ਤੋਂ ਬਾਅਦ ਬੇਟਾ ਕਾਫੀ ਸਮੇਂ ਤੋਂ ਪ੍ਰੇਸ਼ਾਨ ਸੀ। ਬੀਤੀ ਦੇਰ ਸ਼ਾਮ ਉਸ ਨੇ ਬਾਥਰੂਮ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਜਦੋਂ ਕਾਫੀ ਦੇਰ ਤੱਕ ਜੀਵਨ ਬਾਹਰ ਨਾ ਆਇਆ ਤਾਂ ਉਨ੍ਹਾਂ ਗੇਟ ਖੜਕਾਇਆ। ਜਦੋਂ ਕੋਈ ਜਵਾਬ ਨਾ ਆਇਆ ਤਾਂ ਬੜੀ ਮੁਸ਼ਕਲ ਨਾਲ ਬਾਥਰੂਮ ਦਾ ਕੁੰਡਾ ਖੋਲ੍ਹਿਆ ਗਿਆ। ਜਦੋਂ ਉਨ੍ਹਾਂ ਅੰਦਰ ਜਾ ਕੇ ਦੇਖਿਆ ਤਾਂ ਉਹ ਫਾਹੇ ਤੇ ਲਟਕ ਰਿਹਾ ਸੀ। ਇਸ ਤੋਂ ਬਾਅਦ ਉਸ ਦੀ ਲਾਸ਼ ਨੂੰ ਹੇਠਾਂ ਲਿਆਂਦਾ ਗਿਆ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਪਰਿਵਾਰ ਮੂਲ ਰੂਪ ਤੋਂ ਨੇਪਾਲ ਦਾ ਰਹਿਣ ਵਾਲਾ ਸੀ।
----------- Advertisement -----------
12ਵੀਂ ਜਮਾਤ ਦੇ ਵਿਦਿਆਰਥੀ ਨੇ ਪੇਪਰ ਠੀਕ ਨਾ ਹੋਣ ਕਾਰਨ ਫਾਹਾ ਲੈ ਕੇ ਕੀਤੀ ਖੁ/ਦਕੁਸ਼ੀ
Published on
----------- Advertisement -----------
----------- Advertisement -----------












