September 13, 2026, 8:17 pm
----------- Advertisement -----------
HomeNewsLatest Newsਬਟਾਲਾ ਕਸਬੇ ਲਈ ਜਲ ਸਪਲਾਈ ਪ੍ਰਣਾਲੀ ਨੂੰ ਬਿਹਤਰ ਬਣਾਉਣ ਲਈ 13.09 ਕਰੋੜ...

ਬਟਾਲਾ ਕਸਬੇ ਲਈ ਜਲ ਸਪਲਾਈ ਪ੍ਰਣਾਲੀ ਨੂੰ ਬਿਹਤਰ ਬਣਾਉਣ ਲਈ 13.09 ਕਰੋੜ ਰੁਪਏ ਕੀਤੇ ਜਾ ਰਹੇ ਖਰਚ: ਡਾ. ਨਿੱਜਰ

Published on

----------- Advertisement -----------

ਚੰਡੀਗੜ੍ਹ, 18 ਨਵੰਬਰ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ, ਪੰਜਾਬ ਸਰਕਾਰ ਵੱਲੋਂ ਬਟਾਲਾ ਸ਼ਹਿਰ ਦੀ ਜਲ ਸਪਲਾਈ ਪ੍ਰਣਾਲੀ ਨੂੰ ਬਿਹਤਰ ਬਣਾਉਣ ਲਈ 13.09 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਇਸ ਪ੍ਰਾਜੈਕਟ ਦਾ ਕੰਮ ਪ੍ਰਗਤੀ ਅਧੀਨ ਹੈ। ਇਸ ਪ੍ਰਾਜੈਕਟ ਦੇ ਕੰਮ ਦਾ ਜਾਇਜ਼ਾ ਲੈਣ ਉਪਰੰਤ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਇਸ ਪ੍ਰੋਜੈਕਟ ਨੂੰ ਤੇਜੀ ਨਾਲ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਇਸ ਜਲ ਸਪਲਾਈ ਪ੍ਰੋਜੈਕਟ ਤਹਿਤ ਬਟਾਲਾ ਸ਼ਹਿਰ ਲਈ 7 ਨਵੇਂ ਟਿਊਬਵੈੱਲ ਬਣਾਏ ਜਾ ਰਹੇ ਹਨ। ਜਿਸ ਤਹਿਤ ਕਰੀਬ 25 ਕਿਲੋਮੀਟਰ ਖੇਤਰ ਕਵਰ ਕੀਤਾ ਜਾ ਰਿਹਾ ਹੈ। ਡਾ: ਨਿੱਜਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਇਸ ਪ੍ਰਾਜੈਕਟ ਤਹਿਤ ਵੱਖ-ਵੱਖ ਆਕਾਰ ਦੀਆਂ ਵਾਟਰ ਸਪਲਾਈ ਲਾਈਨਾਂ ਵਿਛਾਉਣ ਦਾ ਕੰਮ ਵੀ ਕੀਤਾ ਜਾ ਰਿਹਾ ਹੈ। ਜਿਸ ਦਾ ਸ਼ਹਿਰ ਦੀ ਵੱਡੀ ਆਬਾਦੀ ਨੂੰ ਲਾਭ ਹੋਵੇਗਾ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਮੇਨ ਡੇਰਾ ਬਾਬਾ ਨਾਨਕ ਰੋਡ, ਮਾਨ ਨਗਰ, ਡੰਬੀਵਾਲ, ਹਸਨਪੁਰਾ, ਪੁੰਡੇਰ, ਮੁਰਗੀ ਮੁਹੱਲਾ, ਸ਼ੁਕਰਪੁਰਾ, ਸੁੰਦਰ ਨਗਰ, ਮੇਨ ਅਲੀਵਾਲ ਰੋਡ, ਕੱਚਾਕੋਟ ਤੇਲੀਆਂਵਾਲ, ਜੁਝਾਰ ਨਗਰ, ਜਵਾਹਰ ਨਗਰ, ਖਾਤੀਬ, ਅੱਲੋਵਾਲ ਪਿੰਡ, ਅੰਮ੍ਰਿਤਸਰ ਰੋਡ, ਧੀਰ ਰੋਡ, ਜਲੰਧਰ ਬਾਈਪਾਸ ਰੋਡ ਨੂੰ ਕਵਰ ਕੀਤਾ ਜਾਵੇਗਾ। ਇਸ ਤੋਂ ਇਲਾਵਾ ਅਰਮਾਨ ਰਿਜ਼ੋਰਟ ਦੇ ਨਾਲ ਲੱਗਦੇ ਇਲਾਕੇ, ਮਲਾਵੇ ਦੀ ਕੋਠੀ, ਬੋਦੇ ਦੀ ਖੁਈ, ਮੇਨ ਜਲੰਧਰ ਰੋਡ, ਨਵਰੂਪ ਨਗਰ, ਨਰਾਇਣ ਨਗਰ, ਗੁਰੂ ਨਾਨਕ ਕਾਲਜ ਦਾ ਪਿਛਲਾ ਪਾਸਾ, ਗੁਰੂ ਨਾਨਕ ਅਕੈਡਮੀ ਦਾ ਪਿਛਲਾ ਪਾਸਾ, ਸ੍ਰੀ ਹਰਗੋਬਿੰਦਪੁਰ ਰੋਡ, ਕਾਹਨੂੰਵਾਨ ਰੋਡ ਦੇ ਨਾਲ ਲੱਗਦੇ ਇਲਾਕੇ, ਝਾੜੀਆਂਵਾਲ, ਪ੍ਰੇਮ ਨਗਰ, ਸ਼ਾਂਤੀ ਨਗਰ, ਬਸੰਤ ਨਗਰ, ਪ੍ਰੀਤ ਨਗਰ, ਮਾਡਲ ਟਾਊਨ, ਕਾਲਾ ਨੰਗਲ ਰੋਡ, ਦਸਮੇਸ਼ ਨਗਰ, ਕਰਤਾਰ ਨਗਰ ਆਦਿ ਇਲਾਕੇ ਬਟਾਲਾ ਟਾਊਨ ਜਲ ਸਪਲਾਈ ਪ੍ਰਾਜੈਕਟ ਤਹਿਤ ਕਵਰ ਕੀਤੇ ਜਾਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...