November 13, 2026, 10:24 pm
----------- Advertisement -----------
HomeNewsBreaking Newsਪੰਜਾਬ ਲਈ 1304 ਉਮੀਦਵਾਰ ਮੈਦਾਨ 'ਚ: 94 ਸਾਲਾ ਬਾਦਲ ਸਭ ਤੋਂ ਵੱਧ...

ਪੰਜਾਬ ਲਈ 1304 ਉਮੀਦਵਾਰ ਮੈਦਾਨ ‘ਚ: 94 ਸਾਲਾ ਬਾਦਲ ਸਭ ਤੋਂ ਵੱਧ ਅਤੇ 25 ਸਾਲਾ ਮੁਨੀਸ਼ ਸਭ ਤੋਂ ਛੋਟੀ ਉਮਰ ਦੇ ਉਮੀਦਵਾਰ

Published on

----------- Advertisement -----------

ਚੰਡੀਗੜ੍ਹ, 11 ਫਰਵਰੀ 2022 – ਸੂਬੇ ਦੇ 117 ਵਿਧਾਨ ਸਭਾ ਹਲਕਿਆਂ ਵਾਸਤੇ 20 ਫਰਵਰੀ, 2022 ਨੂੰ ਹੋਣ ਵਾਲੀਆਂ ਚੋਣਾਂ ਲਈ 1304 ਉਮੀਦਵਾਰ ਚੋਣ ਮੈਦਾਨ ਵਿੱਚ ਹਨ, ਜਿਨਾਂ ਵਿੱਚ ਦੋ ਟਰਾਂਸਜੈਂਡਰ ਅਤੇ 93 ਔਰਤਾਂ ਹਨ, ਜਦਕਿ 1209 ਉਮੀਦਵਾਰ ਪੁਰਸ਼ ਹਨ। ਇਹ ਜਾਣਕਾਰੀ ਵੀਰਵਾਰ ਨੂੰ ਮੁੱਖ ਚੋਣ ਅਫਸਰ (ਸੀ.ਈ.ਓ.) ਡਾ. ਐੱਸ ਕਰੁਣਾ ਰਾਜੂ ਨੇ ਦਿੱਤੀ। ਪੰਜਾਬ ਵਿੱਚ 20 ਫਰਵਰੀ ਨੂੰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ। ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ।

ਪੰਜਾਬ ਦੀ ਲੰਬੀ ਵਿਧਾਨ ਸਭਾ ਸੀਟ ਤੋਂ ਚੋਣ ਲੜ ਰਹੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸਭ ਤੋਂ ਵੱਧ ਉਮਰ ਦੇ ਉਮੀਦਵਾਰ ਹਨ। ਬਾਦਲ 5 ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ। ਇਸ ਵਾਰ ਉਹ ਲੰਬੇ ਸਮੇਂ ਤੋਂ 6ਵੀਂ ਵਾਰ ਚੋਣ ਲੜ ਰਹੇ ਹਨ। ਇਸ ਦੇ ਨਾਲ ਹੀ ਗੁਰਦਾਸਪੁਰ ਦੀ ਭੋਆ ਵਿਸ ਸੀਟ ਤੋਂ ਚੋਣ ਲੜ ਰਹੇ ਮੁਨੀਸ਼ ਕੁਮਾਰ ਸਭ ਤੋਂ ਘੱਟ ਉਮਰ ਦੇ ਨੌਜਵਾਨ ਉਮੀਦਵਾਰ ਹਨ। ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਟਿਕਟ ਦਿੱਤੀ ਗਈ ਹੈ। ਪੰਜਾਬ ਚੋਣਾਂ ਵਿੱਚ 80 ਸਾਲ ਤੋਂ ਵੱਧ ਉਮਰ ਦੇ 6 ਉਮੀਦਵਾਰ ਮੈਦਾਨ ਵਿੱਚ ਹਨ, ਜਦਕਿ 25 ਸਾਲ ਤੋਂ ਵੱਧ ਉਮਰ ਦੇ 9 ਉਮੀਦਵਾਰ ਮੈਦਾਨ ਵਿੱਚ ਹਨ।

ਉਨਾਂ ਅੱਗੇ ਦੱਸਿਆ ਕਿ ਇਨਾਂ ਚੋਣਾਂ ਲਈ ਰਾਜ ਵਿੱਚ ਕੁੱਲ 21499804 ਰਜਿਸਟਰਡ ਵੋਟਰ ਹਨ, ਜਿਨਾਂ ਵਿੱਚੋਂ 11298081 ਪੁਰਸ਼, 10200996 ਇਸਤਰੀਆਂ, 727 ਟਰਾਂਸਜੈਂਡਰ , 158341 ਦਿਵਿਆਂਗ ਵੋਟਰ, 109624 ਸਰਵਿਸ ਵੋਟਰ, 1608 ਪਰਵਾਸੀ ਵੋਟਰ ਅਤੇ 80 ਸਾਲ ਤੋਂ ਵੱਧ ਉਮਰ ਦੇ 509205 ਵੋਟਰ ਹਨ।

ਉਨਾਂ ਦੱਸਿਆ ਕਿ 14684 ਪੋਲਿੰਗ ਸਥਾਨਾਂ ’ਤੇ 24740 ਪੋਲਿੰਗ ਸਟੇਸ਼ਨ ਹਨ, ਜਿਨਾਂ ਵਿੱਚੋਂ 1051 ਪੋਲਿੰਗ ਸਥਾਨਾਂ ’ਤੇ ਸਥਿਤ 2013 ਪੋਲਿੰਗ ਸਟੇਸ਼ਨਾਂ ਦੀ ਪਛਾਣ ਨਾਜੁਕ ਪੋਲਿੰਗ ਸਟੇਸ਼ਨਾਂ ਵਜੋਂ ਕੀਤੀ ਗਈ ਹੈ। ਉਨਾਂ ਕਿਹਾ ਕਿ ਵੋਟਿੰਗ ਵਾਲੇ ਦਿਨ ਸਾਰੇ ਪੋਲਿੰਗ ਬੂਥਾਂ ਨੂੰ ਵੈਬਕਾਸਟਿੰਗ ਅਧੀਨ ਕਵਰ ਕੀਤਾ ਜਾਵੇਗਾ। ਉਨਾਂ ਇਹ ਵੀ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੁਆਰਾ ਨਿਰਧਾਰਿਤ ਨਿਯਮਾਂ ਅਨੁਸਾਰ ਨਾਜੁਕ ਪੋਲਿੰਗ ਸਥਾਨਾਂ ’ਤੇ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀ.ਏ.ਪੀ.ਐਫ.) ਦਾ ਘੱਟੋ-ਘੱਟ ਹਾਫ ਸੈਕਸਨ ਅਤੇ ਬਾਕੀ ਪੰਜਾਬ ਪੁਲਿਸ ਦੀ ਤਾਇਨਾਤੀ ਕੀਤੀ ਜਾਵੇਗੀ।

ਡਾ: ਰਾਜੂ ਨੇ ਇਹ ਵੀ ਦੱਸਿਆ ਕਿ ਚੋਣਾਂ ਨੂੰ ਸੁਤੰਤਰ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤਮਈ ਢੰਗ ਨਾਲ ਕਰਵਾਉਣ ਲਈ 972 ਫਲਾਇੰਗ ਸਕੁਐਡ ਟੀਮਾਂ (ਐਫਐਸਟੀ), 857 ਸਟੈਟਿਕ ਸਰਵੇਲੈਂਸ ਟੀਮਾਂ (ਐਸਐਸਟੀ), 479 ਵੀਡੀਓ ਨਿਗਰਾਨ ਟੀਮਾਂ (ਵੀਐਸਟੀ), 159 ਵੀਡੀਓ ਵਿਊਇੰਗ ਟੀਮਾਂ (ਵੀਵੀਟੀ) ਅਤੇ ਰਾਜ ਭਰ ਵਿੱਚ 119 ਲੇਖਾ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਜੋ 24 ਘੰਟੇ ਕੰਮ ਕਰ ਰਹੀਆਂ ਹਨ।

ਜ਼ਿਕਰਯੋਗ ਹੈ ਕਿ ਵਿਧਾਨ ਸਭਾ ਚੋਣਾਂ 20 ਫਰਵਰੀ, 2022 (ਐਤਵਾਰ) ਨੂੰ ਸਵੇਰੇ 08.00 ਵਜੇ ਤੋਂ ਸ਼ਾਮ 06.00 ਵਜੇ ਤੱਕ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 10 ਮਾਰਚ, 2022 ਵੀਰਵਾਰ ਨੂੰ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...