June 19, 2026, 5:35 pm
----------- Advertisement -----------
HomeNewsLatest News142 ਹੋਰ ਆਮ ਆਦਮੀ ਕਲੀਨਿਕ 31 ਮਾਰਚ ਤੱਕ ਲੋਕ ਅਰਪਣ ਕੀਤੇ ਜਾਣਗੇ:...

142 ਹੋਰ ਆਮ ਆਦਮੀ ਕਲੀਨਿਕ 31 ਮਾਰਚ ਤੱਕ ਲੋਕ ਅਰਪਣ ਕੀਤੇ ਜਾਣਗੇ: ਵਿਜੈ ਕੁਮਾਰ ਜੰਜੂਆ

Published on

----------- Advertisement -----------

ਚੰਡੀਗੜ੍ਹ, 2 ਮਾਰਚ: ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਪ੍ਰਤੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਅੱਜ ਕਿਹਾ ਕਿ 31 ਮਾਰਚ ਤੱਕ 142 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਮੁੱਖ ਸਕੱਤਰ ਨੇ ਇਨ੍ਹਾਂ ਕਲੀਨਿਕਾਂ ਨੂੰ ਖੋਲ੍ਹਣ ਦਾ ਜਾਇਜ਼ਾ ਲੈਣ ਸਬੰਧੀ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਇਹ ਕਲੀਨਿਕ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਵਿੱਚ ਮੀਲ ਪੱਥਰ ਸਾਬਤ ਹੋਏ ਹਨ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਹੁਣ ਤੱਕ 500 ਦੇ ਕਰੀਬ ਆਮ ਆਦਮੀ ਕਲੀਨਿਕ ਸੁਚਾਰੂ ਰੂਪ ਵਿੱਚ ਕੰਮ ਕਰ ਰਹੇ ਹਨ ਅਤੇ ਰੋਜ਼ਾਨਾ ਲੱਖਾਂ ਲੋਕ ਇਨ੍ਹਾਂ ਕਲੀਨਿਕਾਂ ਤੋਂ ਲਾਭ ਲੈ ਰਹੇ ਹਨ।

ਮੁੱਖ ਸਕੱਤਰ ਨੇ ਦੱਸਿਆ ਕਿ 31 ਮਾਰਚ ਤੱਕ ਅਜਿਹੇ 142 ਹੋਰ ਕਲੀਨਿਕ ਸ਼ੁਰੂ ਕੀਤੇ ਜਾਣਗੇ। ਜੰਜੂਆ ਨੇ ਦੱਸਿਆ ਕਿ ਇਹ ਕਲੀਨਿਕ ਸੂਬੇ ਦੀਆਂ ਪੰਜ ਵੱਡੀਆਂ ਕਾਰਪੋਰੇਸ਼ਨ ਸ਼ਹਿਰਾਂ ਜਲੰਧਰ, ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਅਤੇ ਫਗਵਾੜਾ ਵਿੱਚ ਖੋਲ੍ਹੇ ਜਾਣਗੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਇਨ੍ਹਾਂ ਕਲੀਨਿਕਾਂ ਨੂੰ ਖੋਲ੍ਹਣ ਵਿੱਚ ਕਿਸੇ ਕਿਸਮ ਦੀ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਮੁੱਖ ਸਕੱਤਰ ਨੇ ਕਿਹਾ ਕਿ ਇਹ ਕਲੀਨਿਕ ਮੁੱਖ ਮੰਤਰੀ ਦਾ ਸੁਪਨਾ ਹਨ, ਇਸੇ ਲਈ ਸੂਬੇ ਦੇ ਤਰਜੀਹੀ ਪ੍ਰਾਜੈਕਟਾਂ ਵਿੱਚ ਸ਼ੁਮਾਰ ਹਨ। ਉਨ੍ਹਾਂ ਇਹ ਵੀ ਕਿਹਾ ਕਿ ਇਨ੍ਹਾਂ ਕਲੀਨਿਕਾਂ ਲਈ ਸਟਾਫ ਦੀ ਭਰਤੀ ਵੀ ਜ਼ੋਰਾਂ ’ਤੇ ਚੱਲ ਰਹੀ ਹੈ। ਜੰਜੂਆ ਨੇ ਕਿਹਾ ਕਿ ਉਹ ਖੁਦ ਰੋਜ਼ਾਨਾ ਆਧਾਰ ‘ਤੇ ਇਨ੍ਹਾਂ ਕਲੀਨਿਕਾਂ ਦੀ ਪ੍ਰਗਤੀ ਦੀ ਨਿਗਰਾਨੀ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਾਲੀ ‘ਚ ਬਣੇਗਾ ਪਹਿਲਾ ਸਰਕਾਰੀ ਵਰਕਿੰਗ ਵੁਮੇਨ ਹੋਸਟਲ, ਮੰਤਰੀ ਬਲਜੀਤ ਕੌਰ ਨੇ ਰੱਖਿਆ ਨੀਂਹ ਪੱਥਰ

ਪੰਜਾਬ ਦੇ ਮੋਹਾਲੀ ਵਿੱਚ ਅੱਜ ਸੂਬੇ ਦੇ ਸਭ ਤੋਂ ਵੱਡੇ ਕੰਮਕਾਜੀ ਮਹਿਲਾ ਹੋਸਟਲ ਦਾ...

ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਟਾਂਡਾ (ਹੁਸ਼ਿਆਰਪੁਰ); 18 ਜੂਨ:ਪੰਜਾਬ ਦੇ ਭਵਿੱਖ ਨੂੰ ਹੁਣ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਅਤੇ ਮਾੜੇ...

ਨਕਲੀ ਵੀਡੀਓ ਪਿੱਛੇ ਦੀ ਸੱਚਾਈ ਸਾਹਮਣੇ ਆ ਚੁੱਕੀ ਹੈ; ਵੀਡੀਓ ਵਿੱਚ 1,191 ਫਰੇਮ ਹਨ ਅਤੇ ਇੱਕ ਵੀ ਫਰੇਮ ਮੇਰੇ ਕਿਸੇ ਵੀ ਸਰੀਰਕ ਲੱਛਣ ਨਾਲ...

ਚੰਡੀਗੜ੍ਹ; 18 ਜੂਨ:ਦੁਨੀਆ ਭਰ ਦੇ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਟੈਲੀਗ੍ਰਾਮ ’ਤੇ ਜਾਰੀ ਰਹੇਗੀ ਪਾਬੰਦੀ, ਹਾਈਕੋਰਟ ਨੇ ਰੱਦ ਕੀਤੀ ਪਟੀਸ਼ਨ

ਨੀਟ ਯੂ.ਜੀ. ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ ਦਿੱਲੀ ਹਾਈ ਕੋਰਟ ਨੇ ਟੈਲੀਗ੍ਰਾਮ ਦੀ...

ਅਮਰੀਕਾ ’ਚ ਪੰਜਾਬੀ ਨੌਜਵਾਨ ਵਲੋਂ ਆਪਣੇ ਮਾਂ-ਬਾਪ ਤੇ ਨਾਨੀ ਦੀ ਹੱਤਿਆ

ਅਮਰੀਕਾ ਦੇ ਟੈਕਸਸ ਸੂਬੇ ਦੇ ਸ਼ਹਿਰ ਐਲਟੋਨ ਵਿਚ ਇਕ ਦਰਦਨਾਕ ਘਟਨਾ ਵਾਪਰੀ, ਜਿਸ ਵਿਚ...

ਚੰਡੀਗੜ੍ਹ ‘ਚ OLA ਕੈਬ ‘ਤੇ ਹੋਇਆ ਵੱਡਾ ਐਕਸ਼ਨ, ਪ੍ਰਸ਼ਾਸਨ ਨੇ ਕੰਪਨੀ ਦਾ ਲਾਇਸੈਂਸ 6 ਮਹੀਨੇ ਲਈ ਕੀਤਾ ਸਸਪੈਂਡ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ OLA ਕੈਬ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਕੰਪਨੀ...

21 ਜੂਨ ਤੋਂ ਹਿਮਾਚਲ ਦੀਆਂ ਗੱਡੀਆਂ ‘ਤੇ ਮੁੜ ਲੱਗੇਗਾ ਖਾਲਸਾ ਟੈਕਸ! ਨਿਹੰਗ ਸਿੰਘਾਂ ਨੇ ਕੀਤਾ ਐਲਾਨ

ਨਿਹੰਗ ਸਿੰਘਾਂ ਨੇ ਹਿਮਾਚਲ ਦੀਆਂ ਗੱਡੀਆਂ ‘ਤੇ 21 ਜੂਨ ਤੋਂ ਮੁੜ ਖਾਲਸਾ ਟੈਕਸ ਵਸੂਲਣ...