September 9, 2026, 5:01 pm
----------- Advertisement -----------
HomeNewsLatest News19 ਜ਼ਿਲ੍ਹਿਆਂ ਦੇ 1438 ਪਿੰਡ ਹੜ੍ਹਾਂ ਨਾਲ ਪ੍ਰਭਾਵਿਤ

19 ਜ਼ਿਲ੍ਹਿਆਂ ਦੇ 1438 ਪਿੰਡ ਹੜ੍ਹਾਂ ਨਾਲ ਪ੍ਰਭਾਵਿਤ

Published on

----------- Advertisement -----------

ਚੰਡੀਗੜ੍ਹ, 19 ਜੁਲਾਈ: ਹੜ੍ਹਾਂ ਕਾਰਨ ਸੰਕਟ ਵਿੱਚ ਘਿਰੇ ਲੋਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਹਾਇਤਾ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਦੇ ਹਿੱਸੇ ਵਜੋਂ, ਸੂਬੇ ਵਿੱਚ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਰਾਜ ਸਰਕਾਰ ਨੇ ਸਾਰੀ ਸਰਕਾਰੀ ਮਸ਼ੀਨਰੀ ਝੋਕ ਦਿੱਤੀ ਹੈ ਤਾਂ ਜੋ ਛੇਤੀ ਤੋਂ ਛੇਤੀ ਜਨ-ਜੀਵਨ ਮੁੜ ਲੀਹ ’ਤੇ ਲਿਆਂਦਾ ਜਾ ਸਕੇ।

ਸੂਬੇ ਵਿੱਚ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ , 26482 ਵਿਅਕਤੀਆਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ ਹੈ। ਬੁਲਾਰੇ ਨੇ ਦੱਸਿਆ ਕਿ 19 ਜੁਲਾਈ ਨੂੰ ਸਵੇਰੇ 8 ਵਜੇ ਤੱਕ 1438 ਪਿੰਡ ਹੜ੍ਹ ਨਾਲ ਪ੍ਰਭਾਵਿਤ ਹੋਏ ਹਨ। ਸੂਬੇ ਵਿੱਚ ਕੁੱਲ 155 ਰਾਹਤ ਕੈਂਪ ਚੱਲ ਰਹੇ ਹਨ, ਜਿਨ੍ਹਾਂ ਵਿੱਚ 4234 ਲੋਕ ਰਹਿ ਰਹੇ ਹਨ। ਜ਼ਿਕਰਯੋਗ ਹੈ ਕਿ ਤਰਨਤਾਰਨ, ਫਿਰੋਜ਼ਪੁਰ, ਫ਼ਤਿਹਗੜ੍ਹ ਸਾਹਿਬ, ਫ਼ਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਕਪੂਰਥਲਾ, ਪਟਿਆਲਾ, ਮੋਗਾ, ਲੁਧਿਆਣਾ, ਐਸ.ਏ.ਐਸ. ਨਗਰ, ਜਲੰਧਰ, ਸੰਗਰੂਰ, ਐਸ.ਬੀ.ਐਸ. ਨਗਰ, ਫਾਜ਼ਿਲਕਾ, ਗੁਰਦਾਸਪੁਰ, ਮਾਨਸਾ, ਬਠਿੰਡਾ ਅਤੇ ਪਠਾਨਕੋਟ ਸਮੇਤ 19 ਜ਼ਿਲ੍ਹੇ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਹਨ।

ਮਾਲ ਵਿਭਾਗ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਸੂਬੇ ਵਿੱਚ ਹੜ੍ਹਾਂ ਕਾਰਨ ਕੁੱਲ 38 ਲੋਕਾਂ ਦੀ ਜਾਨ ਗਈ ਹੈ ਅਤੇ 15 ਜ਼ਖ਼ਮੀ ਹੋਏ ਹਨ ਜਦਕਿ 2 ਹਾਲੇ ਵੀ ਲਾਪਤਾ ਹਨ। ਪਸ਼ੂ ਪਾਲਣ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਸੂਬੇ ਵਿੱਚ ਕੁੱਲ 2331 ਪਸ਼ੂਆਂ ਦਾ ਇਲਾਜ ਕੀਤਾ ਗਿਆ ਅਤੇ 7940 ਪਸ਼ੂਆਂ ਦਾ ਟੀਕਾਕਰਨ ਕੀਤਾ ਗਿਆ ਹੈ। ਵਿਭਾਗ ਦੀਆਂ ਬਚਾਅ ਟੀਮਾਂ ਲੋੜਵੰਦ ਪਸ਼ੂਆਂ ਦੇ ਇਲਾਜ, ਫੀਡ ਸਪਲਾਈ, ਚਾਰਾ ਅਤੇ ਸਿਲੇਜ ਮੁਹੱਈਆ ਕਰਵਾਉਣ ਲਈ ਦਿਨ-ਰਾਤ ਕੰਮ ਕਰ ਰਹੀਆਂ ਹਨ। ਪ੍ਰਭਾਵਿਤ ਜ਼ਿਲ੍ਹਿਆਂ ਵਿਚ ਹੜ੍ਹ ਰਾਹਤ ਕੈਂਪ ਵੀ ਲਗਾਏ ਗਏ ਹਨ।

ਸਿਹਤ ਵਿਭਾਗ ਦੀਆਂ ਟੀਮਾਂ ਪੂਰੀ ਤਨਦੇਹੀ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕੰਮ ਕਰ ਰਹੀਆਂ ਹਨ। ਬੁਲਾਰੇ ਅਨੁਸਾਰ 465 ਰੈਪਿਡ ਰਿਸਪਾਂਸ ਟੀਮਾਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕੰਮ ਕਰ ਰਹੀਆਂ ਹਨ। ਸਿਹਤ ਵਿਭਾਗ ਨੇ ਪ੍ਰਭਾਵਿਤ ਖੇਤਰਾਂ ਵਿੱਚ 263 ਮੈਡੀਕਲ ਕੈਂਪ ਲਗਾਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲਗਾਤਾਰ ਡਰਾਈ ਫੂਡ ਦੇ ਪੈਕੇਟ ਵੰਡੇ ਜਾ ਰਹੇ ਹਨ। ਰੂਪਨਗਰ ਵਿੱਚ 22,641, ਪਟਿਆਲਾ ਵਿੱਚ 64,000 ਅਤੇ ਐਸ.ਏ.ਐਸ. ਨਗਰ ਵਿੱਚ 4400, ਐਸ.ਬੀ.ਐਸ. ਨਗਰ ਵਿੱਚ 5700 ਅਤੇ ਫ਼ਤਿਹਗੜ੍ਹ ਸਾਹਿਬ ਵਿੱਚ 2200 ਪੈਕੇਟ ਵੰਡੇ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...