June 17, 2026, 1:14 am
----------- Advertisement -----------
HomeNewsLatest NewsCM ਮਾਨ ਦੇ ਅਗਵਾਈ ਹੇਠ ਵੱਖ-ਵੱਖ ਵਿਭਾਗਾਂ 'ਚ 14417 ਕੱਚੇ ਮੁਲਾਜ਼ਮਾਂ ਦੀਆਂ...

CM ਮਾਨ ਦੇ ਅਗਵਾਈ ਹੇਠ ਵੱਖ-ਵੱਖ ਵਿਭਾਗਾਂ ‘ਚ 14417 ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਹੋਣਗੀਆਂ ਰੈਗੂਲਰ

Published on

----------- Advertisement -----------

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਡਹਾਕ, ਕੰਟਰੈਕਟ, ਡੇਲੀ ਵੇਜ, ਵਰਕ ਚਾਰਜਿਡ ਅਤੇ ਆਰਜ਼ੀ ਮੁਲਾਜ਼ਮਾਂ ਦੀ ਭਲਾਈ ਲਈ ਨੀਤੀ ਨੂੰ ਹਰੀ ਝੰਡੀ ਦੇ ਦਿੱਤੀ ਹੈ ਜਿਸ ਨਾਲ ਇਨ੍ਹਾਂ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਰਾਹ ਪੱਧਰਾ ਹੋ ਗਿਆ ਹੈ। ਇਸ ਫੈਸਲੇ ਨਾਲ ਵੱਖ-ਵੱਖ ਵਿਭਾਗਾਂ ਵਿਚ 14417 ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਹੋਣਗੀਆਂ। ਇਸ ਬਾਰੇ ਫੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਇਸ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਸਰਕਾਰ ਨੇ ਲਗਪਗ 13000 ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਸਨ।

ਉਨ੍ਹਾਂ ਦੱਸਿਆ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਗਰੁੱਪ ਸੀ ਤੇ ਗਰੁੱਪ ਡੀ ਦੀਆਂ ਅਸਾਮੀਆਂ ਉਤੇ ਕੀਤੀਆਂ ਗਈਆਂ ਵੱਖ-ਵੱਖ ਨਿਯੁਕਤੀਆਂ ਸਖ਼ਤ ਜ਼ਰੂਰਤ ਅਤੇ ਹੰਗਾਮੀ ਸਥਿਤੀ ਵਿਚ ਸੇਵਾਵਾਂ ਦੇ ਆਧਾਰ ਉਤੇ ਕੀਤੀਆਂ ਗਈਆਂ ਸਨ। ਇਨ੍ਹਾਂ ਵਿੱਚੋਂ ਕੁਝ ਮੁਲਾਜ਼ਮ 10 ਸਾਲ ਜਾਂ ਇਸ ਤੋਂ ਵੱਧ ਸਮਾਂ ਵੀ ਪੂਰਾ ਕਰ ਚੁੱਕੇ ਹਨ ਅਤੇ ਉਨ੍ਹਾਂ ਨੇ ਆਪਣੇ ਜੀਵਨ ਦੇ ਕੀਮਤੀ ਵਰ੍ਹੇ ਸੂਬੇ ਦੀ ਸੇਵਾ ਵਿਚ ਲਾਏ ਹਨ। ਸਰਕਾਰ ਨੇ ਮਹਿਸੂਸ ਕੀਤਾ ਕਿ ਹੁਣ ਇਸ ਪੱਧਰ ਉਤੇ ਇਨ੍ਹਾਂ ਨੂੰ ਫਾਰਗ ਕਰ ਦੇਣ ਨਾਲ ਜਾਂ ਇਨ੍ਹਾਂ ਦੀ ਥਾਂ ਉਤੇ ਕਿਸੇ ਹੋਰ ਨੂੰ ਰੱਖ ਲੈਣ ਨਾਲ ਇਨ੍ਹਾਂ ਮੁਲਾਜ਼ਮਾਂ ਨਾਲ ਬੇਇਨਸਾਫੀ ਹੋਵੇਗੀ। ਕਲਿਆਣਕਾਰੀ ਸੂਬਾ ਅਤੇ ਇਨ੍ਹਾਂ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਨੇ ਭਾਰਤੀ ਸੰਵਿਧਾਨ ਦੀ ਸੱਤਵੀਂ ਅਨੁਸੂਚੀ ਦੀ ਸੂਚੀ 41 ਦੇ ਨਾਲ ਧਾਰਾ 162 ਦੇ ਤਹਿਤ ਮੌਜੂਦਾ ਨੀਤੀ ਤਿਆਰ ਕੀਤੀ ਹੈ ਤਾਂ ਕਿ ਇਨ੍ਹਾਂ ਮੁਲਾਜ਼ਮਾਂ ਨੂੰ ਕਿਸੇ ਕਿਸਮ ਦੀ ਬੇਯਕੀਨੀ ਅਤੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਉਨ੍ਹਾਂ ਦੀ ਨੌਕਰੀ ਦੌਰਾਨ ਸੁਰੱਖਿਆ ਬਣੀ ਰਹੇ। ਸੂਬੇ ਨੇ ਯੋਗਤਾ ਦੀਆਂ ਸ਼ਰਤਾਂ ਪੂਰੀਆਂ ਕਰਨ ਵਾਲੇ ਅਜਿਹੇ ਯੋਗ ਮੁਲਾਜ਼ਮਾਂ ਨੂੰ ਵਿਸ਼ੇਸ਼ ਕਾਡਰ ਵਿਚ ਸ਼ਾਮਲ ਕਰਕੇ 58 ਸਾਲ ਦੀ ਉਮਰ ਤੱਕ ਉਨ੍ਹਾਂ ਦੀਆਂ ਸੇਵਾਵਾਂ ਜਾਰੀ ਰੱਖਣ ਲਈ ਨੀਤੀਗਤ ਫੈਸਲਾ ਲਿਆ ਹੈ। ਜਿਹੜੇ ਮੁਲਾਜ਼ਮਾਂ ਨੇ ਐਡਹਾਕ, ਕੰਟਰੈਕਟ, ਡੇਲੀ ਵੇਜਿਜ, ਵਰਕ ਚਾਰਜਿਡ ਅਤੇ ਆਰਜ਼ੀ ਆਧਾਰ ਉਤੇ ਇਹ ਨੀਤੀ ਲਾਗੂ ਹੋਣ ਤੱਕ ਘੱਟੋ-ਘੱਟ ਲਗਾਤਾਰ 10 ਵਰ੍ਹਿਆਂ ਦੀ ਨਿਰੰਤਰ ਸੇਵਾ ਨਿਭਾਈ ਹੈ, ਨੂੰ ਰੈਗੂਲਰ ਕੀਤਾ ਜਾਵੇਗਾ। ਵਿਸ਼ੇਸ਼ ਕਾਡਰ ਵਿਚ ਸ਼ਾਮਲ ਕਰਨ ਮੌਕੇ ਬਿਨੈਕਾਰ ਕੋਲ ਨਿਯਮਾਂ ਮੁਤਾਬਕ ਅਸਾਮੀ ਲਈ ਲੋੜੀਂਦੀ ਯੋਗਤਾ ਅਤੇ ਤਜਰਬਾ ਹੋਣਾ ਚਾਹੀਦਾ ਹੈ। 10 ਵਰ੍ਹਿਆਂ ਦੇ ਸਮੇਂ ਦੌਰਾਨ ਵਿਭਾਗ ਵੱਲੋਂ ਕੀਤੇ ਗਏ ਮੁਲਾਂਕਣ ਦੇ ਮੁਤਾਬਕ ਬਿਨੈਕਾਰ ਦਾ ਕੰਮ ਅਤੇ ਆਚਰਣ ਤਸੱਲੀਬਖਸ਼ ਹੋਣਾ ਚਾਹੀਦਾ ਹੈ।

10 ਸਾਲ ਦਾ ਸਮਾਂ ਗਿਣਨ ਲਈ ਮੁਲਾਜ਼ਮ ਨੇ ਇਨ੍ਹਾਂ 10 ਸਾਲਾਂ ਵਿੱਚੋਂ ਹਰੇਕ ਵਿਚ ਘੱਟੋ-ਘੱਟ 240 ਦਿਨਾਂ ਦੀ ਮਿਆਦ ਲਈ ਕੰਮ ਕੀਤਾ ਹੋਣਾ ਚਾਹੀਦਾ ਹੈ ਅਤੇ 10 ਸਾਲਾਂ ਦੇ ਸਮੇਂ ਨੂੰ ਗਿਣਨ ਮੌਕੇ ਨੋਸ਼ਨਲ ਬ੍ਰੇਕ ਨੂੰ ਵਿਚਾਰਿਆ ਨਹੀਂ ਜਾਵੇਗਾ। ਕੰਟਰੈਕਟ, ਐਡਹਾਕ, ਆਰਜ਼ੀ ਮੁਲਾਜ਼ਮਾਂ ਆਦਿ ਦੀਆਂ ਸੇਵਾਵਾਂ ਜਾਰੀ ਰੱਖਣ ਲਈ ਸਮੇਂ ਦੀ ਸੁਰੱਖਿਆ ਅਤੇ ਚੰਗੇ ਕੰਮ ਤੇ ਆਚਰਣ ਤਹਿਤ 58 ਸਾਲ ਦੀ ਉਮਰ ਤੱਕ ਅਸਾਮੀਆਂ ਲਈ ਵਿਸ਼ੇਸ਼ ਕਾਡਰ ਬਣਾ ਕੇ ਉਨ੍ਹਾਂ ਨੂੰ ਅਸਾਮੀ ਉਤੇ ਰੱਖਿਆ ਜਾਵੇਗਾ ਜੋ ਕਾਡਰ ਦੀ ਅਸਾਮੀ ਨਹੀਂ ਹੋਵੇਗੀ। ਇਨ੍ਹਾਂ ਮੁਲਾਜ਼ਮਾਂ ਨੂੰ ਨਿਰਧਾਰਤ ਸੇਵਾ ਨਿਯਮਾਂ ਦੇ ਤਹਿਤ ਸੇਵਾ ਵਿਚ ਪ੍ਰਵਾਨਿਤ ਅਸਾਮੀਆਂ ਦੇ ਰੈਗੂਲਰ ਕਾਡਰ ਵਿਚ ਨਹੀਂ ਰੱਖਿਆ ਜਾਵੇਗਾ ਅਤੇ ਉਨ੍ਹਾਂ ਲਈ ਵਿਸ਼ੇਸ਼ ਕਾਡਰ ਦੀਆਂ ਅਸਾਮੀਆਂ ਸਿਰਜੀਆਂ ਜਾਣਗੀਆਂ। ਇਸ ਨੀਤੀ ਦੇ ਕਲਾਜ 2 ਤੇ 3 ਦੇ ਮੁਤਾਬਕ ਲਾਭਪਾਤਰੀ ਮੁਲਾਜ਼ਮਾਂ ਨੂੰ ਰੱਖਣ ਦੀ ਪ੍ਰਕਿਰਿਆ ਇਸ ਨੀਤੀ ਤਹਿਤ ਨੌਕਰੀ ਲੈਣ ਲਈ ਮੁਲਾਜ਼ਮ ਵੱਲੋਂ ਅਰਜ਼ੀ ਫਾਰਮ ਜਮ੍ਹਾਂ ਕਰਵਾਉਣ ਤੋਂ ਸ਼ੁਰੂ ਹੋਵੇਗਾ। ਇਸ ਅਰਜ਼ੀ ਫਾਰਮ ਨਾਲ ਨਿਰਧਾਰਤ ਪ੍ਰਕਿਰਿਆ ਦੇ ਤਹਿਤ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾਉਣੇ ਹੋਣਗੇ ਅਤੇ ਅਧੂਰੀ ਅਰਜ਼ੀ ਮੁੱਢੋਂ ਰੱਦ ਕਰ ਦਿੱਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...