September 13, 2026, 10:18 pm
----------- Advertisement -----------
HomeNewsLatest Newsਲੁਧਿਆਣਾ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਖਰਚੇ ਜਾਣਗੇ 15 ਕਰੋੜ ਰੁਪਏ: ਡਾ.ਨਿੱਜਰ

ਲੁਧਿਆਣਾ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਖਰਚੇ ਜਾਣਗੇ 15 ਕਰੋੜ ਰੁਪਏ: ਡਾ.ਨਿੱਜਰ

Published on

----------- Advertisement -----------

ਚੰਡੀਗੜ੍ਹ, 13 ਨਵੰਬਰ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸ ਦਿਸ਼ਾ ਵਿੱਚ ਇੱਕ ਹੋਰ ਕਦਮ ਚੁੱਕਦੇ ਹੋਏ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਲੁਧਿਆਣਾ ਦੇ ਸੁੰਦਰੀਕਰਨ ਦਾ ਫੈਸਲਾ ਕੀਤਾ ਹੈ, ਜਿਸ ਤਹਿਤ ਵੱਖ-ਵੱਖ ਵਿਕਾਸ ਕਾਰਜਾਂ ਲਈ ਲਗਭਗ 15 ਕਰੋੜ ਰੁਪਏ ਖਰਚੇ ਜਾਣਗੇ। ਇਹ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਨੇ ਦੱਸਿਆ ਕਿ ਢਾਂਡਰੀ ਪੁਲ ਦਾ ਪੁਨਰ ਨਿਰਮਾਣ ਬਿਟੂਮਿਨਸ ਕੰਕਰੀਟ ਨਾਲ ਮਸਤਕੀ ਅਸਫਾਲਟ ਅਤੇ ਰੈਡੀ ਮਿਕਸਡ ਕੰਕਰੀਟ ਦੀ ਵਰਤੋਂ ਨਾਲ ਕੀਤਾ ਜਾਵੇਗਾ, ਪੁੱਡਾ ਰੋਡ ‘ਤੇ ਵਾਰਡ ਨੰਬਰ 16-17 ਵਿਖੇ ਚੰਡੀਗੜ੍ਹ ਰੋਡ ਤੋਂ ਤਾਜਪੁਰ ਰੋਡ ਤੱਕ ਸੜਕ ਦੀ ਪੁਨਰ-ਨਿਰਮਾਣ ਕੀਤਾ ਜਾਵੇਗਾ। ਇਸ ਤੋਂ ਇਲਾਵਾ ਚਾਂਦ ਨਾਗਰ ਪੁਲੀ ਤੋਂ ਰੇਲਵੇ ਲਾਈਨ ਕੁੰਦਨ ਪੁਰੀ ਲੁਧਿਆਣਾ ਤੱਕ ਬੁੱਢੇ ਨਾਲੇ ਦੇ ਨਾਲ-ਨਾਲ ਸੜਕ ਦਾ ਵੀ ਪੁਨਰ ਨਿਰਮਾਣ ਕੀਤਾ ਜਾਵੇਗਾ।

ਡਾ. ਨਿੱਜਰ ਨੇ ਅੱਗੇ ਦੱਸਿਆ ਕਿ ਲੁਧਿਆਣਾ ਵਿੱਖੇ ਗਰੀਨ ਬੈਲਟ ਦਾ ਵਿਕਾਸ ਪੈਟਰੋਲ ਪੰਪ ਤੋਂ ਜਲੰਧਰ ਬਾਈਪਾਸ ਆਰ.ਐੱਚ.ਐੱਸ ਵਿੰਗ ਤੱਕ, ਅਮਨ ਸਵੀਟ ਤੋਂ ਜਲੰਧਰ ਬਾਈਪਾਸ ਐੱਲ.ਐੱਚ.ਐੱਸ. ਵਿੰਗ ਤੱਕ ਅਤੇ ਵਾਕ ਵੇਅ ਦਾ ਨਿਰਮਾਣ ਦੇ ਨਾਲ ਨਾਲ ਬੁੱਢਾ ਨਾਲਾ ਸਮੇਤ ਸ਼ਿਵ ਪੁਰੀ ਤੋਂ ਰੇਲਵੇ ਲਾਈਨ ਕਰਾਸਿੰਗ ਕੁੰਦਨ ਪੁਰੀ ਤੱਕ ਦੋਵੇਂ ਪਾਸੇ ਗਰੀਨ ਬੈਲਟ ਦੇ ਵਿਕਾਸ ਕਾਰਜ ਕੀਤੇ ਜਾਣਗੇ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸੇ ਤਰ੍ਹਾਂ ਲੁਧਿਆਣਾ ਦੇ ਵੱਖ-ਵੱਖ ਪਾਰਕਾਂ ਦੇ ਵਿਕਾਸ, ਪਾਰਕਾਂ ਦੀ ਚਾਰ ਦੀਵਾਰੀ ਅਤੇ ਹੋਰ ਮੁਰੰਮਤ ਦੇ ਕੰਮ ਵੀ ਕੀਤੇ ਜਾਣਗੇ ਤਾਂ ਜੋ ਲੋਕਾਂ ਨੂੰ ਵਧੀਆ ਸਹੂਲਤਾਂ ਅਤੇ ਸੈਰ ਕਰਨ ਲਈ ਸਾਫ ਸੁਥਰਾ ਵਾਤਾਵਰਣ ਮਿਲ ਸਕੇ। ਮੰਤਰੀ ਨੇ ਅੱਗੇ ਦੱਸਿਆ ਕਿ ਲੁਧਿਆਣਾ ਵਿੱਚ ਇਨ੍ਹਾਂ ਕੰਮਾਂ ਲਈ ਟੈਂਡਰ ਵਿਭਾਗ ਵੱਲੋਂ 8 ਅਤੇ 9 ਨਵੰਬਰ 2022 ਨੂੰ ਵਿਭਾਗ ਦੀ ਵੈੱਬਸਾਈਟ eproc.gov.in ‘ਤੇ ਅੱਪਲੋਡ ਕਰ ਦਿੱਤੇ ਗਏ ਹਨ। ਟੈਂਡਰ ਬਿੱਡਜ ਮਿਤੀ 18 ਅਤੇ 25 ਨਵੰਬਰ 2022 ਨੂੰ ਸਵੇਰੇ 11.00 ਵਜੇ ਖੋਲ੍ਹੀਆਂ ਜਾਣਗੀਆਂ।ਕੈਬਨਿਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਕੰਮ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਦਾ ਸੁਪਨਾ ਸਾਕਾਰ ਕੀਤਾ ਜਾ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...