September 27, 2026, 12:01 am
----------- Advertisement -----------
HomeNewsBreaking Newsਪੰਜਾਬ ਵਿੱਚ 13 ਉਮੀਦਵਾਰਾਂ ਵੱਲੋਂ 15 ਨਾਮਜ਼ਦਗੀ ਪੱਤਰ ਦਾਖਲ : ਸਿਬਿਨ ਸੀ

ਪੰਜਾਬ ਵਿੱਚ 13 ਉਮੀਦਵਾਰਾਂ ਵੱਲੋਂ 15 ਨਾਮਜ਼ਦਗੀ ਪੱਤਰ ਦਾਖਲ : ਸਿਬਿਨ ਸੀ

Published on

----------- Advertisement -----------

ਚੰਡੀਗੜ੍ਹ 7 ਮਈ (ਬਲਜੀਤ ਮਰਵਾਹਾ) : ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀਆਂ ਭਰਨ ਦੇ ਪਹਿਲੇ ਦਿਨ ਪੰਜਾਬ ਵਿੱਚ 13 ਲੋਕ ਸਭਾ ਸੀਟਾਂ ਲਈ 13 ਉਮੀਦਵਾਰਾਂ ਵੱਲੋਂ 15 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਬਠਿੰਡਾ ਲੋਕ ਸਭਾ ਸੀਟ ਲਈ 7 ਮਈ ਨੂੰ ਕਿਸੇ ਵੀ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤਾ ਗਿਆ ਹੈ। ਗੁਰਦਾਸਪੁਰ, ਅੰਮ੍ਰਿਤਸਰ, ਖਡੂਰ ਸਾਹਿਬ, ਹੁਸ਼ਿਆਰਪੁਰ, ਆਨੰਦਪੁਰ ਸਾਹਿਬ, ਫਰੀਦਕੋਟ ਅਤੇ ਸੰਗਰੂਰ ਤੋਂ ਇਕ-ਇਕ ਨਾਮਜ਼ਦਗੀ ਪੱਤਰ ਭਰਿਆ ਗਿਆ ਹੈ। ਸਭ ਤੋਂ ਵੱਧ ਪੰਜ ਨਾਮਜ਼ਦਗੀ ਪੱਤਰ ਫਿਰੋਜ਼ਪੁਰ ਤੋਂ ਭਰੇ ਗਏ ਹਨ। ਇਥੇ 2 ਉਮੀਦਵਾਰਾਂ ਨੇ 2-2 ਫਾਰਮ ਭਰੇ ਹਨ। ਜਦਕਿ ਪਟਿਆਲਾ ਤੋਂ ਤਿੰਨ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ।

ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਗੁਰਦਾਸਪੁਰ ਤੋਂ ਇਕ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਦਾਖ਼ਲ ਕੀਤੀ ਗਈ ਹੈ। ਉੱਥੇ ਹੀ ਅੰਮ੍ਰਿਤਸਰ ਤੋਂ ਕਮਿਊਨਿਸਟ ਪਾਰਟੀ ਆਫ ਇੰਡੀਆ, ਖਡੂਰ ਸਾਹਿਬ ਤੋਂ ਆਸ ਪੰਜਾਬ ਪਾਰਟੀ, ਹੁਸ਼ਿਆਰਪੁਰ ਤੋਂ ਇਕ ਆਜ਼ਾਦ ਉਮੀਦਵਾਰ, ਆਨੰਦਪੁਰ ਸਾਹਿਬ ਤੋਂ ਪੰਜਾਬ ਨੈਸ਼ਨਲ ਪਾਰਟੀ, ਫਰੀਦਕੋਟ ਤੋਂ ਇਕ ਆਜ਼ਾਦ ਅਤੇ ਸੰਗਰੂਰ ਤੋਂ ਪੰਜਾਬ ਨੈਸ਼ਨਲ ਪਾਰਟੀ ਦੇ ਉਮੀਦਵਾਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਇਸੇ ਤਰ੍ਹਾਂ ਪਟਿਆਲਾ ਤੋਂ 2 ਆਜ਼ਾਦ ਅਤੇ ਇਕ ਭਾਰਤੀਯ ਜਵਾਨ ਕਿਸਾਨ ਪਾਰਟੀ ਦੇ ਉਮੀਦਵਾਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...

ਬਟਾਲਾ ‘ਚ ਡਬਲ ਮਰਡਰ, ਬੰਦੇ ਨੇ ਆਪਣੀ ਪਤਨੀ ਤੇ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ

ਬਟਾਲਾ ਦੀ ਫਰੈਂਡਸ ਕਲੋਨੀ ਵਿੱਚ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ...

ਪੰਜਾਬ ਸਥਾਨਕ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ ਲਈ ਪਸੰਦੀਦਾ ਥਾਂ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 25 ਸਤੰਬਰ:ਪੰਜਾਬ ਤੇਜ਼ੀ ਨਾਲ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ...

PAU ’ਚ 28 ਸਤੰਬਰ ਨੂੰ ਵੱਡਾ ਸਮਾਗਮ, ‘ਜਸ਼ਨ-ਏ-ਇਨਕਲਾਬ’ ਲਈ ਨੌਜਵਾਨਾਂ ’ਚ ਭਾਰੀ ਉਤਸ਼ਾਹ

ਚੰਡੀਗੜ੍ਹ 25 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਪੰਜਾਬ ਯੂਥ ਵੈਲਫੇਅਰ ਬੋਰਡ...