June 16, 2026, 7:11 pm
----------- Advertisement -----------
HomeNewsBreaking Newsਸੰਗਰੂਰ 'ਚ ਪੁਲਿਸ ਦੀ ਵੱਡੀ ਕਾਰਵਾਈ, ਨਸ਼ੀਲੇ ਪਦਾਰਥ ਸਣੇ 16 ਨਸ਼ਾ ਤਸਕਰ...

ਸੰਗਰੂਰ ‘ਚ ਪੁਲਿਸ ਦੀ ਵੱਡੀ ਕਾਰਵਾਈ, ਨਸ਼ੀਲੇ ਪਦਾਰਥ ਸਣੇ 16 ਨਸ਼ਾ ਤਸਕਰ ਕਾਬੂ

Published on

----------- Advertisement -----------


ਪੰਜਾਬ ਦੇ ਸੰਗਰੂਰ ਜ਼ਿਲ੍ਹੇ ‘ਚ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਮੁਹਿੰਮ ਚਲਾਈ ਗਈ ਹੈ। ਇਸ ਕਾਰਵਾਈ ਦੌਰਾਨ 16 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ। ਪੁਲਿਸ ਨੇ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਵੀ ਬਰਾਮਦ ਕੀਤੇ ਹਨ।

ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪੁਲਿਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੰਗਰੂਰ ਵਿਖੇ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ 16 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਅਤੇ 4 ਨਸ਼ਾ ਤਸਕਰਾਂ ਵਿਰੁੱਧ ਕੇਸ ਦਰਜ ਕੀਤੇ ਗਏ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ ਨਸ਼ੀਲੀਆਂ ਗੋਲੀਆਂ, ਕੈਪਸੂਲ, ਹੈਰੋਇਨ, ਗਾਂਜਾ, ਹਸ਼ੀਸ਼ ਅਤੇ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ।

ਐਸ.ਐਸ.ਪੀ ਨੇ ਦੱਸਿਆ ਕਿ ਨਸ਼ਾ ਵਿਰੋਧੀ ਮੁਹਿੰਮ ਵਿੱਚ ਲੋਕਾਂ ਨੂੰ ਸਹਿਯੋਗ ਦੇਣ ਲਈ ਵੀ ਪ੍ਰੇਰਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਖੇਡ ਕੌਂਸਲਾਂ, ਮੋਹਤਬਰਾਂ ਅਤੇ ਪੰਚਾਇਤਾਂ ਨਾਲ ਮੀਟਿੰਗਾਂ ਕਰਕੇ ਆਮ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਬਿਲਕੁਲ ਵੀ ਬਖਸ਼ਿਆ ਨਹੀਂ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...