June 30, 2026, 7:41 pm
----------- Advertisement -----------
HomeNewsLatest Newsਪੰਜਾਬ ਦੇ ਪਿੰਡਾਂ ਵਿੱਚ ਠੋਸ ਰਹਿੰਦ-ਖੂੰਹਦ ਪ੍ਰਬੰਧਨ ਅਤੇ ਤਰਲ ਰਹਿੰਦ-ਖੂੰਹਦ ਦੇ ਪ੍ਰਬੰਧਨ...

ਪੰਜਾਬ ਦੇ ਪਿੰਡਾਂ ਵਿੱਚ ਠੋਸ ਰਹਿੰਦ-ਖੂੰਹਦ ਪ੍ਰਬੰਧਨ ਅਤੇ ਤਰਲ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ 166 ਕਰੋੜ ਰੁਪਏ ਜਾਰੀ: ਜਿੰਪਾ

Published on

----------- Advertisement -----------

ਚੰਡੀਗੜ੍ਹ, 05 ਮਈ: ਵਿਸ਼ਵ ਵਾਤਾਵਰਨ ਦਿਵਸ ਮੌਕੇ ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ੍ਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਾਤਾਵਰਨ ਦੀ ਸੁਰੱਖਿਆ ਲਈ ਵਚਨਬੱਧ ਹੈ ਅਤੇ ਹੁਣ ਤੱਕ ਪੰਜਾਬ ਸਰਕਾਰ ਵੱਲੋਂ ਰਾਜ ਦੇ ਪਿੰਡਾਂ ਵਿੱਚ ਤਰਲ ਰਹਿੰਦ-ਖੂੰਹਦ ਪ੍ਰਬੰਧਨ ਅਤੇ ਠੋਸ ਰਹਿੰਦ-ਖੂੰਹਦ ਪ੍ਰਬੰਧਨ ਲਈ 166 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ।

ਅੱਜ ਇੱਥੇ ਪੰਜਾਬ ਭਵਨ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਉਂਦੇ ਹੋਏ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਸੂਬੇ ਦੇ ਪਿੰਡਾਂ ਵਿੱਚ ਵੱਖ-ਵੱਖ ਪਹਿਲਕਦਮੀਆਂ ਕਰਕੇ ਠੋਸ ਅਤੇ ਤਰਲ ਪ੍ਰਦੂਸ਼ਕਾਂ ਨੂੰ ਰੋਕਣ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ 2950 ਪਿੰਡਾਂ ਵਿੱਚ ਤਰਲ ਰਹਿੰਦ-ਖੂੰਹਦ ਪ੍ਰਬੰਧਨ ਲਈ ਹੁਣ ਤੱਕ 13496.33 ਲੱਖ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ ਅਤੇ 4374 ਪਿੰਡਾਂ ਵਿੱਚ ਠੋਸ ਰਹਿੰਦ-ਖੂੰਹਦ ਪ੍ਰਬੰਧਨ ਲਈ 3116.89 ਲੱਖ ਰੁਪਏ ਜਾਰੀ ਕੀਤੇ ਗਏ ਹਨ।

ਵਾਤਾਵਰਨ ਦੀ ਸੁਰੱਖਿਆ ਲਈ ਕੂੜਾ ਪ੍ਰਬੰਧਨ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਸ੍ਰੀ ਜਿੰਪਾ ਨੇ ਕਿਹਾ ਕਿ ਅੱਜਕੱਲ੍ਹ ਪੈਦਾ ਹੋਣ ਵਾਲੇ ਰਹਿੰਦ-ਖੂੰਹਦ ਵਿਚ ਗੈਰ-ਬਾਇਓਡੀਗਰੇਡੇਬਲ ਅਤੇ ਅਜੈਵਿਕ ਤੱਤ ਸ਼ਾਮਿਲ ਹਨ ਅਤੇ ਜੇਕਰ ਇਸ ਕੂੜੇ ਨੂੰ ਜਮੀਨ ਵਿੱਚ ਦੱਬਿਆ ਜਾਂਦਾ ਹੈ ਤਾਂ ਇਸ ਦੇ ਨਸ਼ਟ ਹੋਣ ਵਿੱਚ ਕਾਫ਼ੀ ਸਮਾਂ ਲੱਗੇਗਾ| ਉਨ੍ਹਾਂ ਕਿਹਾ ਕੂੜਾ ਪ੍ਰਬੰਧਨ ਇਸ ਲਈ ਮਹੱਤਵਪੂਰਨ ਹੈ ਕਿਉਂਕਿ ਇਹ ਕੂੜੇ ਵਿੱਚ ਮੌਜੂਦ ਇਨ੍ਹਾਂ ਤੱਤਾਂ ਦੇ ਜ਼ਹਿਰੀਲੇ ਪ੍ਰਭਾਵਾਂ ਤੋਂ ਵਾਤਾਵਰਣ ਨੂੰ ਬਚਾਉਂਦਾ ਹੈ ਅਤੇ ਅਜਿਹਾ ਨਾ ਕਰਨ ਤੇ ਪਾਣੀ, ਮਿੱਟੀ ਅਤੇ ਹਵਾ ਦੂਸ਼ਿਤ ਹੋ ਜਾਂਦੇ ਹਨ।

ਇਸ ਉਪਰੰਤ ਬ੍ਰਹਮ ਸ਼ੰਕਰ ਜਿੰਪਾ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਟੀਮ ਦੀ ਅਗਵਾਈ ਕਰਦਿਆਂ ਵਾਤਾਵਰਣ ਦੀ ਰੱਖਿਆ ਲਈ ਆਪਣੀਆਂ ਰੋਜਾਨਾਂ ਦੀਆਂ ਆਦਤਾਂ ਵਿੱਚ ਹਰ ਸੰਭਵ ਤਬਦੀਲੀ ਲਿਆਉਣ ਦੇ ਨਾਲ-ਨਾਲ ਹੋਰਨਾਂ ਨੂੰ ਵਾਤਾਵਰਣ ਪੱਖੀ ਅਭਿਆਸਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕਰਨ ਦਾ ਪ੍ਰਣ ਲਿਆ। ਉਨ੍ਹਾਂ ਕਿਹਾ ਕਿ ਵਿਸ਼ਵ ਅਤੇ ਮਨੁੱਖਤਾ ਦੇ ਸਾਹਮਣੇ ਜਲਵਾਯੂ ਪਰਿਵਰਤਨ ਅਤੇ ਗਲੋਬਲ ਵਾਰਮਿੰਗ ਮੁੱਖ ਚੁਣੌਤੀਆਂ ਹਨ ਅਤੇ ਇਸ ਨਾਲ ਹਰ ਇੱਕ ਦੇ ਯੋਗਦਾਨ ਨਾਲ ਹੀ ਨਿਪਟਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਬਹੁਤੇ ਲੋਕ ਵਾਤਾਵਰਨ ਪ੍ਰਦੂਸ਼ਣ ਦੇ ਕਾਰਨਾਂ ਤੋਂ ਭਲੀ-ਭਾਂਤ ਜਾਣੂ ਹਨ, ਇਸ ਲਈ ਹਰ ਇੱਕ ਨੂੰ ਰੋਜ਼ਾਨਾ ਦੇ ਕੰਮਾਂ ਅਤੇ ਆਦਤਾਂ ਵਿੱਚ ਬਦਲਾਅ ਲਿਆ ਕੇ ਵਾਤਾਵਰਨ ਦੀ ਸੁਰੱਖਿਆ ਲਈ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਵਿਭਾਗ ਦੇ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਪਾਣੀ ਦੀ ਬੱਚਤ, ਪਾਣੀ ਦੇ ਲੀਕੇਜ ਦੀ ਸਮੇਂ ਸਿਰ ਮੁਰੰਮਤ ਨੂੰ ਯਕੀਨੀ ਬਣਾਉਣ, ਕੂੜਾ ਕਰਕਟ ਪ੍ਰਬੰਧਨ, ਇੱਕ ਵਾਰ ਵਰਤੇ ਜਾਣ ਵਾਲੇ ਪਲਾਸਟਿਕ ਦੀ ਵਰਤੋਂ ਨੂੰ ਬੰਦ ਕਰਨ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾ ਕੇ ਆਪਣੇ ਆਲੇ-ਦੁਆਲੇ ਦੇ ਲੋਕਾਂ ਲਈ ਇੱਕ ਮਿਸਾਲ ਕਾਇਮ ਕਰਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਭਾਗ ਦੇ ਪ੍ਰਮੁੱਖ ਸਕੱਤਰ ਡੀ.ਕੇ. ਤਿਵਾਰੀ ਅਤੇ ਵਿਸ਼ੇਸ਼ ਸਕੱਤਰ ਜਨਾਬ ਮੁਹੰਮਦ ਇਸ਼ਫਾਕ ਵੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੰਡੀ ਗੋਬਿੰਦਗੜ੍ਹ ‘ਚ ਫੈਲੀ ਸਨਸਨੀ! ਦੀਵਾਨ ਬੈੱਡ ‘ਚ ਲੁਕਾ ਕੇ ਲਿਜਾਈ ਜਾ ਰਹੀ ਸੀ ਮਹਿਲਾ ਦੀ ਦੇਹ

ਮੰਡੀ ਗੋਬਿੰਦਗੜ੍ਹ ਦੀ ਗਊਸ਼ਾਲਾ ਰੋਡ ‘ਤੇ ਸੋਮਵਾਰ ਦੇਰ ਰਾਤ ਨੂੰ ਉਸ ਵੇਲੇ ਸਨਸਨੀ ਫੈਲ...

PU ਚੰਡੀਗੜ੍ਹ ‘ਚ ਬੁੱਧਵਾਰ ਰਹੇਗਾ ਵਾਹਨ-ਮੁਕਤ ਦਿਵਸ, ਮੁਫ਼ਤ ਸ਼ਟਲ ਬੱਸਾਂ ਤੇ ਈ-ਰਿਕਸ਼ਾ ਤੋਂ ਮਿਲੇਗੀ ਸੁਵਿਧਾ

ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਕੈਂਪਸ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਅਤੇ ਈਂਧਨ ਬਚਾਉਣ ਲਈ ਪ੍ਰਸ਼ਾਸਨ...

220 ਫੁੱਟ ਡੂੰਘੇ ਬੋਰਵੈੱਲ ’ਚ ਡਿੱਗਿਆ ਬੱਚਾ, NDRF ਤੇ ਫ਼ੌਜ ਦੇ ਜਵਾਨਾਂ ਵੱਲੋਂ ਰਾਹਤ ਤੇ ਬਚਾਅ ਕਾਰਜ ਜਾਰੀ

ਹਰਿਆਣਾ ਦੇ ਅੰਬਾਲਾ ਸ਼ਹਿਰ ਦੇ ਨੇੜੇ ਧਨੌੜਾ ਪਿੰਡ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ...

ਪਾਕਿਸਤਾਨ ਵਿੱਚ 125 ਸਾਲ ਪੁਰਾਣਾ ਗੁਰਦੁਆਰਾ ਢਾਹਿਆ, ਗੁੰਬਦ ਢਾਹੁਣ ਮਗਰੋਂ ਸਿੱਖ ਵਿੱਚ ਭਾਰ ਰੋਸ

ਪਾਕਿਸਤਾਨ ਦੇ ਪੰਜਾਬ ਵਿੱਚ ਗੁਰਦੁਆਰਿਆਂ ਨੂੰ ਢਾਹੁਣ ਦਾ ਸਿਲਸਿਲਾ ਬੇਰੋਕ ਜਾਰੀ ਹੈ। ਪਿਛਲੇ ਸ਼ੁੱਕਰਵਾਰ...

ਯੂਰਪ ’ਚ ਤੋੜਿਆ ਗਰਮੀ ਨੇ ਰਿਕਾਰਡ-ਫਰਾਂਸ ’ਚ 1300 ਮੌਤਾਂ

ਯੂਰਪ ਇਸ ਸਮੇਂ ਰਿਕਾਰਡ ਤੋੜ ਗਰਮੀ ਦੀ ਮਾਰ ਝੱਲ ਰਿਹਾ ਹੈ। ਦੱਖਣ-ਪੱਛਮੀ ਯੂਰਪ ਤੋਂ...

ਸ੍ਰੀ ਹਜ਼ੂਰ ਸਾਹਿਬ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਾਣਾ, 4 ਲੋਕਾਂ ਦੀ ਹੋਈ ਦਰਦਨਾਕ ਮੌਤ

ਜਲੰਧਰ ਦੇ ਜੰਮੂ ਨੈਸ਼ਨਲ ਹਾਈਵੇ ‘ਤੇ ਇੱਕ ਕ੍ਰੇਟਾ ਅਤੇ ਇੱਕ ਬਲੇਨੋ ਕਾਰ ਦੀ ਟੱਕਰ...

ਕੇਤਨ ਅਗਰਵਾਲ ਕੇਸ, ਕੋਰਟ ਨੇ ਸੀਆ ਤੇ ਚੇਤਨ ਦੀ ਪੁਲਿਸ ਹਿਰਾਸਤ ਵਧਾਈ, ਜਾਂਚ ‘ਚ ਹੋਏ ਵੱਡੇ ਖੁਲਾਸੇ

ਪੁਣੇ ਦੇ 26 ਸਾਲਾ ਰੀਅਲ ਅਸਟੇਟ ਕਾਰੋਬਾਰੀ ਕੇਤਨ ਅਗਰਵਾਲ ਦੇ ਕਤਲ ਮਾਮਲੇ ਵਿੱਚ ਇੱਕ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਗਾ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕੀਤਾ

*ਮੋਗਾ; 29 ਜੂਨ: *ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਦੀਆਂ ਹਲਕੇ ਵਿੱਚ ਵਿਸ਼ੇਸ਼ ਜਨਤਕ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ

*ਗੁਰਦਾਸਪੁਰ; 29 ਜੂਨ*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਕਾਦੀਆਂ...