ਪੰਜਾਬ ਦੇ ਮੋਗਾ ‘ਚ ਵਿਦੇਸ਼ ਭੇਜਣ ਦੇ ਨਾਂ ‘ਤੇ ਇਕ ਵਿਅਕਤੀ ਤੋਂ 17 ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਸ਼ਿਕਾਇਤ ਦੇ ਆਧਾਰ ‘ਤੇ ਦੋਸ਼ੀ ਖਿਲਾਫ ਧੋਖਾਧੜੀ ਦਾ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਬਲਜਿੰਦਰ ਸਿੰਘ ਨੇ ਦੱਸਿਆ ਕਿ ਰਾਜਦੀਪ ਸਿੰਘ ਵਾਸੀ ਪਿੰਡ ਸਮਾਧ ਭਾਈ ਨੇ ਸ਼ਿਕਾਇਤ ਦਿੱਤੀ ਸੀ ਕਿ ਪ੍ਰਦੀਪ ਕੌਰ ਪਤਨੀ ਰਾਜਦੀਪ ਵਾਸੀ ਪਿੰਡ ਪੱਤੋ ਹੀਰਾ ਸਿੰਘ ਨੇ ਉਸ ਨੂੰ ਵਿਦੇਸ਼ ਭੇਜਣ ਦੇ ਨਾਂ ‘ਤੇ 17 ਲੱਖ ਰੁਪਏ ਦੀ ਠੱਗੀ ਮਾਰੀ ਹੈ। ਕਾਫੀ ਸਮਾਂ ਬੀਤਣ ਤੋਂ ਬਾਅਦ ਵੀ ਨਾ ਤਾਂ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਐਸਐਸਪੀ ਮੋਗਾ ਦੀਆਂ ਹਦਾਇਤਾਂ ’ਤੇ ਪ੍ਰਦੀਪ ਕੌਰ ਖ਼ਿਲਾਫ਼ ਥਾਣਾ ਬਾਘਾਪੁਰਾਣਾ ਵਿੱਚ ਧੋਖਾਧੜੀ ਦਾ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਨੇ ਪ੍ਰਦੀਪ ਕੌਰ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।
----------- Advertisement -----------
ਮੋਗਾ ‘ਚ ਵਿਦੇਸ਼ ਭੇਜਣ ਦੇ ਨਾਂ ‘ਤੇ 17 ਲੱਖ ਦੀ ਠੱਗੀ
Published on
----------- Advertisement -----------
----------- Advertisement -----------












