September 12, 2026, 4:26 pm
----------- Advertisement -----------
HomeNewsLatest Newsਝੋਨੇ ਦੀ ਬਿਜਾਈ ਦੇ ਬਦਲ ਵਜੋਂ ਹੋਰ ਫ਼ਸਲਾਂ ਦੀ ਕਾਸ਼ਤ ਕਰਨ ਵਾਲੇ...

ਝੋਨੇ ਦੀ ਬਿਜਾਈ ਦੇ ਬਦਲ ਵਜੋਂ ਹੋਰ ਫ਼ਸਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਮਿਲੇਗੀ 17500/- ਰੁਪਏ ਦੀ ਸਨਮਾਨ ਰਾਸ਼ੀ

Published on

----------- Advertisement -----------

ਫਰੀਦਕੋਟ – 27 ਜੁਲਾਈ 2024 – ਡਿਪਟੀ ਕਮਿਸ਼ਨਰ ਫਰੀਦਕੋਟ ਵਿਨੀਤ ਕੁਮਾਰ ਦੇ ਦਿਸ਼ਾ-ਨਿਰਦੇਸ਼ਾ ਤਹਿਤ ਡਾ. ਅਮਰੀਕ ਸਿੰਘ ਸਕੱਤਰ ਜ਼ਿਲਾ ਖੇਤੀਬਾੜੀ ਉਤਪਾਦਨ ਕਮੇਟੀ – ਕਮ – ਮੁੱਖ ਖੇਤੀਬਾੜੀ ਅਫ਼ਸਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ ਹੋਈ ,ਜਿਸ ਵਿਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਕਿਸਾਨ ਭਲਾਈ ਹਿਤ ਕੀਤੇ ਜਾ ਰਹੇ ਕੰਮਾਂ ਬਾਰੇ ਵਿਚਾਰ ਸਾਂਝੇ ਕੀਤੇ ।
ਡਾ.ਅਮਰੀਕ ਸਿੰਘ ਨੇ ਦੱਸਿਆ ਕਿ ਜਿਲ੍ਹਾ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ ਦਾ ਮੁੱਖ ਮੰਤਵ ਖੇਤੀਬਾੜੀ ਨਾਲ ਸੰਬੰਧਤ ਵੱਖ ਵੱਖ ਵਿਭਾਗਾ ਵੱਲੋ ਚਲਾਈਆਂ ਜਾ ਰਹੀਆਂ ਕਿਸਾਨ ਭਲਾਈ ਸਕੀਮਾਂ ਨੂੰ ਕਿਸਾਨਾਂ ਤੱਕ ਪਹੁੰਚਾਉਣਾ,ਕਿਸਾਨਾਂ ਤੋਂ ਸੁਝਾਅ ਲੈਣੇ ਅਤੇ ਮੀਟਿੰਗ ਵਿੱਚ ਹਾਜ਼ਰ ਵੱਖ ਵੱਖ ਖੇਤੀ ਧੰਦਿਆ ਨਾਲ ਸੰਬੰਧਤ ਅਗਾਂਹਵਧੂ ਕਿਸਾਨਾ ਤੋ ਕਿਸਾਨੀ ਸੰਬੰਧੀ ਮੁਸ਼ਿਕਲਾਂ ਸੁਣ ਕੇ ਹੱਲ ਕਰਨਾ ਹੈ। ਡਾ. ਅਮਰੀਕ ਸਿੰਘ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ –ਵੱਖ ਸਕੀਮਾਂ ਅਤੇ ਖੇਤੀ ਗਤੀਵਿਧੀਆਂ ਬਾਰੇ ਹਾਊਸ ਨੂੰ ਜਾਣੂੰ ਕਰਵਾਉਂਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਖੇਤੀ ਵਿਭਿੰਨਤਾ ਸਕੀਮ ਤਹਿਤ ਝੋਨੇ ਦੀ ਬਿਜਾਏ ਹੋਰ ਫ਼ਸਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਹੈਕਟੇਅਰ 17500/- ਰੁਪਏ ਬਤੌਰ ਸਨਮਾਨ ਰਾਸ਼ੀ ਦਿੱਤੀ ਜਾਵੇਗੀ। ਉਨਾਂ ਦੱਸਿਆ ਕਿ ਝੋਨੇ ਦੀ ਬਿਜਾਏ ਕੋਈ ਵੀ ਫ਼ਸਲ ਬੀਜੀ ਜਾ ਸਕਦੀ ਹੈ ਅਤੇ ਇਹ ਲਾਭ ਲੈਣ ਲਈ ਆਨਲਾਈਨ ਬਿਨੈ ਪੱਤਰ ਦਿੱਤਾ ਜਾ ਸਕਦਾ ਹੈ।
ਉਨਾਂ ਦੱਸਿਆ ਕਿ ਬਾਰਸ਼ ਨਾਂ ਪੈਣ ਕਰਨ ਪੈਦਾ ਹੋਇਆ ਹੁੰਮਸ ਭਰਿਆ ਮੌਸਮ ਨਰਮੇ ਦੀ ਫ਼ਸਲ ਉੱਪਰ ਚਿੱਟੀ ਮੱਖੀ ਦੇ ਵਾਧੇ ਲਈ ਬਹੁਤ ਅਨਕੂਲ ਹੈ ਇਸ ਲਈ ਕਿਸਾਨਾਂ ਨੂੰ ਪੀ ਏ ਯੂ ਦੀਆਂ ਸਿਫਾਰਸ਼ਾਂ ਅਨੁਸਾਰ ਕੀਟਨਾਸ਼ਕਾਂ ਦਾ ਛਿੜਕਾਅ ਕਰਨਾ ਚਾਹੀਦਾ ਹੈ । ਉਨਾਂ ਕਿਹਾ ਕਿ ਜਦੋਂ ਵੀ ਕੋਈ ਵਿਭਾਗ ਪਿੰਡਾਂ ਵਿਚ ਕਿਸਾਨ ਜਾਗਰੂਕਤਾ ਕੈਂਪ ਦਾ ਆਯੋਜਨ ਕਰਦਾ ਹੈ ਤਾਂ ਸਾਰੇ ਸਬੰਧਤ ਵਿਭਾਗਾਂ ਨੂੰ ਸ਼ਾਮਿਲ ਹੋ ਕੇ ਚਲਾਈਆਂ ਜਾ ਰਹੀਆਂ ਸਕੀਮਾਂ ਤੋਂ ਕਿਸਾਨਾਂ ਨੂੰ ਜਾਣੂੰ ਕਰਵਾਉਣਾ ਚਾਹੀਦਾ ਹੈ। ਉਨਾਂ ਕਿਹਾ ਕਿ ਕਿਸਾਨਾਂ ਨੂੰ ਮਿਆਰੀ ਖੇਤੀ ਸਮਗਰੀ ਉਪਲਬਧ ਕਰਵਾਉਣ ਦੇ ਮਕਸਦ ਨਾਲ ਖੇਤੀ ਸਮਗਰੀ ਵਿਕਰੇਤਾਵਾਂ ਅਤੇ ਸਹਿਕਾਰੀ ਸਭਾਵਾਂ ਦੀ ਸਮੇਂ ਸਮੇਂ ਤੇ ਚੈਕਿੰਗ ਕੀਤੀ ਜਾਂਦੀ ਹੈ ਅਤੇ ਖਾਦਾਂ ,ਕੀਟਨਾਸ਼ਕਾਂ , ਬੀਜਾਂ ਦੇ ਨਮੂਨੇ ਵੀ ਭਰੇ ਜਾਂਦੇ ਹਨ।
ਇਸ ਉਪਰੰਤ ਹਾਜ਼ਰ ਵਿਭਾਗਾਂ ਦੇ ਨੁਮਾਇੰਦਿਆਂ ਨੇ ਆਪਣੇ-ਆਪਣੇ ਵਿਭਾਗ ਵੱਲੋਂ ਕੀਤੇ ਜਾ ਰਹੇ ਕੰਮਾਂ ਅਤੇ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਪ੍ਰਗਤੀ ਤੇ ਚਾਨਣਾ ਪਾਇਆ । ਮੀਟਿੰਗ ਦੌਰਾਨ ਹਾਜ਼ਰ ਗੈਰ ਸਰਕਾਰੀ ਮੈਂਬਰ ਕਿਸਾਨਾਂ ਵਲੋਂ ਕਿਸਾਨੀ ਹਿੱਤ ਨਾਲ ਸੰਬੰਧਤ ਵੱਖ-ਵੱਖ ਮੁੱਦਿਆਂ ਨੂੰ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਗਿਆ ਅਤੇ ਸੰਬੰਧਤ ਵਿਭਾਗਾਂ ਨੂੰ ਢੁੱਕਵਾਂ ਹੱਲ ਕੱਢਣ ਲਈ ਕਿਹਾ ਗਿਆ । ਮੁੱਖ ਖੇਤੀਬਾੜੀ ਅਫ਼ਸਰ ਨੇ ਮੀਟਿੰਗ ਵਿੱਚ ਹਾਜ਼ਰ ਸਮੂਹ ਵਿਭਾਗਾਂ ਦੇ ਨੁਮਾਇੰਦਿਆਂ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਵੱਧ ਤੋ ਵੱਧ ਬੂਟੇ ਲਗਾਉਣ ਲਈ ਚਲਾਈ ਜਾ ਰਹੀ ਵਿਸੇਸ਼ ਮੁਹਿੰਮ ਵਿੱਚ ਵੱਧ ਚੜ ਕੇ ਹਿੱਸਾ ਲਿਆ ਜਾਵੇ ਤਾਂ ਜੋ ਜਿਲ੍ਹਾ ਫਰੀਦਕੋਟ ਨੂੰ ਮਿਲੇ ਅੱਠ ਲੱਖ ਬੂਟੇ ਲਗਾਉਣ ਦੇ ਟੀਚੇ ਨੂੰ ਸਮੇਂ ਸਿਰ ਪੂਰਾ ਕੀਤਾ ਜਾ ਸਕੇ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...