September 6, 2026, 12:04 am
----------- Advertisement -----------
HomeNewsਪੰਜਾਬ ਤੇ ਹਰਿਆਣਾ ਦੀਆਂ 18 ਕਿਸਾਨ ਜਥੇਬੰਦੀਆਂ ਨੇ ਕੀਤਾ ਰੋਸ ਪ੍ਰਦਰਸ਼ਨ, ਪਰਾਲੀ...

ਪੰਜਾਬ ਤੇ ਹਰਿਆਣਾ ਦੀਆਂ 18 ਕਿਸਾਨ ਜਥੇਬੰਦੀਆਂ ਨੇ ਕੀਤਾ ਰੋਸ ਪ੍ਰਦਰਸ਼ਨ, ਪਰਾਲੀ ਨਾਲ ਭਰੀਆਂ ਟਰਾਲੀਆਂ ਲੈ ਕੇ ਪਹੁੰਚੇ ਡੀਸੀ ਦਫ਼ਤਰ

Published on

----------- Advertisement -----------

ਪੰਜਾਬ ਅਤੇ ਹਰਿਆਣਾ ਦੀਆਂ 18 ਕਿਸਾਨ ਜਥੇਬੰਦੀਆਂ ਨੇ ਸਬੰਧਿਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਦਫ਼ਤਰਾਂ ਵਿੱਚ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਦਰਅਸਲ ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀ ਸਖ਼ਤੀ ਤੋਂ ਬਾਅਦ ਰਾਜ ਸਰਕਾਰਾਂ ਨੇ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਲੈ ਕੇ ਸਖ਼ਤ ਕਦਮ ਚੁੱਕੇ ਹਨ। ਜੁਰਮਾਨੇ ਅਤੇ ਐਫਆਈਆਰ ਦਰਜ ਹੋਣ ਤੋਂ ਪਰੇਸ਼ਾਨ ਕਿਸਾਨਾਂ ਨੇ ਸਰਕਾਰਾਂ ਨੂੰ ਇਹ ਫੈਸਲਾ ਵਾਪਿਸ ਲੈਣ ਦੀ ਅਪੀਲ ਕੀਤੀ ਹੈ।

ਕਿਸਾਨ ਆਗੂ ਪਰਾਲੀ ਨਾਲ ਭਰੀਆਂ ਟਰਾਲੀਆਂ ਲੈ ਕੇ ਪੰਜਾਬ ਦੇ ਕਈ ਡੀਸੀ ਦਫ਼ਤਰਾਂ ਵਿੱਚ ਪੁੱਜੇ ਹਨ। ਜਿਸ ਤੋਂ ਬਾਅਦ ਉਨ੍ਹਾਂ ਦੀ ਪੁਲਿਸ ਨਾਲ ਤਿੱਖੀ ਬਹਿਸ ਹੋ ਗਈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਪੰਜਾਬ ਸਰਕਾਰ ’ਤੇ ਸੁਪਰੀਮ ਕੋਰਟ ਅਤੇ ਐਨਜੀਟੀ ਅੱਗੇ ਕਿਸਾਨਾਂ ਪ੍ਰਤੀ ਗਲਤ ਧਾਰਨਾਵਾਂ ਪੇਸ਼ ਕਰਨ ਦਾ ਦੋਸ਼ ਲਾਇਆ ਹੈ।

 ਇਸਤੋਂ ਇਲਾਵਾ ਪੰਧੇਰ ਨੇ ਕਿਹਾ ਕਿ ਅਜਿਹੀਆਂ ਗੱਲਾਂ ਵੀ ਲੋਕਾਂ ਸਾਹਮਣੇ ਰੱਖੀਆਂ ਗਈਆਂ, ਜਿਸ ਤੋਂ ਬਾਅਦ ਕਿਸਾਨਾਂ ਦਾ ਅਕਸ ਖਰਾਬ ਹੋਇਆ ਹੈ। ਹਰ ਕੋਈ ਜਾਣਦਾ ਹੈ ਕਿ ਪ੍ਰਦੂਸ਼ਣ ਦਾ ਸਭ ਤੋਂ ਵੱਡਾ ਕਾਰਨ ਸਨਅਤ ਹੈ। ਇਹ ਸਿਰਫ ਸਰਕਾਰੀ ਅੰਕੜੇ ਹਨ। ਜਿਸ ਵਿੱਚ ਸਪੱਸ਼ਟ ਕਿਹਾ ਗਿਆ ਹੈ ਕਿ 51 ਫੀਸਦੀ ਪ੍ਰਦੂਸ਼ਣ ਦਾ ਕਾਰਨ ਉਦਯੋਗ ਹਨ। ਇਸ ਦੇ ਬਾਵਜੂਦ ਦੋਸ਼ ਕਿਸਾਨਾਂ ਸਿਰ ਮੜ੍ਹਿਆ ਜਾ ਰਿਹਾ ਹੈ।

ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਸਰਕਾਰਾਂ ਕਿਸਾਨਾਂ ਖ਼ਿਲਾਫ਼ ਐਫਆਈਆਰ ਦਰਜ ਕਰ ਰਹੀਆਂ ਹਨ। ਇੰਨਾ ਹੀ ਨਹੀਂ ਕਈ ਕਿਸਾਨਾਂ ਤੋਂ ਲੱਖਾਂ ਰੁਪਏ ਦਾ ਜੁਰਮਾਨਾ ਵਸੂਲਿਆ ਗਿਆ ਹੈ। ਕਿਸਾਨਾਂ ਨੂੰ ਇਹ ਜੁਰਮਾਨਾ ਨਾ ਭਰਨ ਦੀ ਅਪੀਲ ਹੈ। ਸਰਕਾਰ ‘ਤੇ ਦਬਾਅ ਪਾ ਕੇ ਫੈਸਲਾ ਵਾਪਸ ਲਿਆ ਜਾਵੇਗਾ। ਇਸ ਤੋਂ ਇਲਾਵਾ ਕਿਸਾਨਾਂ ਦੇ ਪਾਸਪੋਰਟ ਰੱਦ ਕਰਨ ਅਤੇ ਉਨ੍ਹਾਂ ਦੀਆਂ ਸਬਸਿਡੀਆਂ ਖਤਮ ਕਰਨ ਦੀਆਂ ਵੀ ਗੱਲਾਂ ਹਨ। ਜੇਕਰ ਸਰਕਾਰ ਨੇ ਨਾ ਸੁਣੀ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਆਉਣ ਵਾਲੇ ਦਿਨਾਂ ਵਿੱਚ ਮੀਟਿੰਗਾਂ ਤੋਂ ਬਾਅਦ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...