August 26, 2026, 3:21 am
----------- Advertisement -----------
HomeNewsLatest Newsਸਮਾਜਿਕ ਸੁਰੱਖਿਆ ਵਿਭਾਗ ਦੇ 18 ਸੁਪਰਵਾਈਜ਼ਰਾਂ ਨੂੰ ਸੀ.ਡੀ.ਪੀ.ਓ ਵਜੋਂ ਤਰੱਕੀ

ਸਮਾਜਿਕ ਸੁਰੱਖਿਆ ਵਿਭਾਗ ਦੇ 18 ਸੁਪਰਵਾਈਜ਼ਰਾਂ ਨੂੰ ਸੀ.ਡੀ.ਪੀ.ਓ ਵਜੋਂ ਤਰੱਕੀ

Published on

----------- Advertisement -----------

ਚੰਡੀਗੜ੍ਹ, 17 ਦਸੰਬਰ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜ਼ਮਾਂ ਦੀ ਭਲਾਈ ਅਤੇ ਸਮਾਂਬੱਧ ਸਹੂਲਤਾਂ ਲਈ ਵਚਨਬੱਧ ਹੈ। ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 18 ਸੁਪਰਵਾਈਜ਼ਰਾਂ ਨੂੰ ਤਰੱਕੀ ਦਾ ਤੋਹਫਾ ਦਿੰਦੇ ਹੋਏ ਬਾਲ ਵਿਕਾਸ ਪ੍ਰੋਜੈਕਟ ਅਫਸਰ ਬਣਾਇਆ ਗਿਆ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਲੋਕਾਂ ਦੀਆਂ ਪੈਨਸ਼ਨ ਸਬੰਧੀ ਸਮੇਂ ਸਿਰ ਮੁਸ਼ਕਿਲਾਂ ਹੱਲ ਕਰਨ ਲਈ ਅਤੇ ਮੁਲਾਜ਼ਮਾਂ ਦੀ ਤਰੱਕੀਆਂ ਸਬੰਧੀ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਪੂਰੀਆਂ ਕਰ ਦਿੱਤੀਆਂ ਹਨ।

ਇਸ ਮੌਕੇ ਪਦਉਨਤ ਸੀ.ਡੀ.ਪੀ.ਓ.ਨੂੰ ਵਧਾਈ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਹ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਹੈ। ਇਸ ਲਈ ਅਧਿਕਾਰੀਆਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਹਮੇਸ਼ਾ ਸੇਵਾ ਭਾਵਨਾ ਨਾਲ ਡਿਉਟੀ ਨਿਭਾਉਣ।
ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਇਮਾਨਦਾਰੀ ਦੀ ਨੀਂਹ ‘ਤੇ ਬਣੀ ਹੈ, ਇਸ ਲਈ ਸਭ ਤੋਂ ਜ਼ਰੂਰੀ ਹੈ ਕਿ ਲੋਕਾਂ ਤੱਕ ਇਹ ਸੁਨੇਹਾ ਪਹੁੰਚੇ ਕਿ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਇਮਾਨਦਾਰੀ ਨਾਲ ਕੰਮ ਕਰਦੇ ਹੋਏ ਲੋਕਾਂ ਨੂੰ ਸਮਾਂਬੱਧ ਸੇਵਾਵਾਂ ਦੇ ਰਹੇ ਹਨ। ਜ਼ਿਕਰਯੋਗ ਹੈ ਕਿ ਵਿਭਾਗ ਦੇ ਪਦਉੱਨਤ 18 ਸੀ.ਡੀ.ਪੀ.ਓ. ਵਿੱਚ ਦੋ ਅਨੁਸੂਚਿਤ ਸ਼੍ਰੇਣੀ ਨਾਲ ਸਬੰਧਤ ਅਧਿਕਾਰੀ ਵੀ ਸ਼ਾਮਲ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...

ਬਿਜਲੀ ਦੇ ਵੱਧ ਬਿੱਲਾਂ ‘ਤੇ ਮਾਨ ਸਰਕਾਰ ਦੀ ਵੱਡੀ ਰਾਹਤ, ਖਪਤਕਾਰਾਂ ਦੇ ਬਿੱਲ ਹੋਣਗੇ ਠੀਕ

ਪੰਜਾਬ ‘ਚ ਬਿਜਲੀ ਦੇ ਵੱਧ ਬਿੱਲਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ‘ਤੇ ਕੈਬਿਨੇਟ...

ਪੰਜਾਬ ਵਿਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ, ਸਥਿਤੀ ਕਾਬੂ ਹੇਠ ਹੈ – ਡਾ. ਬਲਬੀਰ ਸਿੰਘ

 ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਵਾਈਨ ਫਲੂ (H1N1) ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਪੰਜਾਬ ਵਿਚ...

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜੇਗੀ ਭਾਜਪਾ : ਕੇਵਲ ਸਿੰਘ ਢਿੱਲੋਂ

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਕਿਹਾ ਹੈ ਕਿ ਭਾਜਪਾ ਪੰਜਾਬ ਦੀਆਂ...

MP Amritpal Singh ਤੋਂ ਇਲਾਵਾ ਪਰਿਵਾਰ ’ਚੋਂ ਕੋਈ ਨਹੀਂ ਲੜੇਗਾ ਚੋਣਾਂ: ਤਰਸੇਮ ਸਿੰਘ

ਖਡੂਰ ਸਾਹਿਬ ਤੋਂ ਜੇਲ੍ਹ ਵਿੱਚ ਬੰਦ ਮੈਂਬਰ ਪਾਰਲੀਮੈਂਟ (MP) ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ...

ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਨਵੀਆਂ ਰਜਿਸਟਰਡ ਮਹਿਲਾਵਾਂ ਦੇ ਖਾਤਿਆਂ ‘ਚ ਜਮ੍ਹਾ ਕੀਤੀ ਜਾਵੇਗੀ ਰਾਸ਼ੀ

ਪੰਜਾਬ ਸਰਕਾਰ ਨੇ ਰੱਖੜੀ ਦੇ ਮੌਕੇ ‘ਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਨਵੀਆਂ ਰਜਿਸਟਰਡ ਮਹਿਲਾਵਾਂ...

ਲੁਧਿਆਣਾ ਨਗਰ ਨਿਗਮ ਦੀ ਮੀਟਿੰਗ ‘ਚ ਪਿਆ ਰੌਲਾ, ‘ਆਪ’ ਤੇ BJP ਕੌਂਸਲਰ ਹੋ ਗਏ ਧੱਕਾ-ਮੁੱਕੀ

ਲੁਧਿਆਣਾ ਨਗਰ ਨਿਗਮ ਹਾਊਸ ਵਿਚ ਅੱਜ ਫਾਈਨਾਂਸ ਐਂਡ ਕਾਂਟ੍ਰੈਕਟ ਕਮੇਟੀ ਦੇ 2 ਮੈਂਬਰਾਂ ਦਾ...

ਆਸ਼ਿਕ ਨੇ ਸਹੇਲੀ ਤੋਂ ਕਾਰ ‘ਤੇ ਕਰਵਾਈਆਂ 3400 Kiss, ਫਿਰ ਪੁਲਿਸ ਵਾਲਿਆਂ ਨੇ ਵੀ ਮੁੰਡੇ ਦੀ ਬਣਾ’ਤੀ ਰੇਲ

ਆਸ਼ਕ ਨੇ ਆਪਣੀ ਸਹੇਲੀ ਵੱਲੋਂ ਕਾਰ ‘ਤੇ 3400 Kiss ਕਰਵਾਈਆਂ ਤੇ ਜਦੋਂ ਪੁਲਿਸ ਨੂੰ...

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਜੇਲ੍ਹ ਤੋਂ ਆਇਆ ਬਾਹਰ, ਮਿਲੀ 21 ਦਿਨਾਂ ਦੀ ਪੈਰੋਲ

ਡੇਰਾ ਪ੍ਰੇਮੀਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਡੇਰਾ ਮੁਖੀ ਰਾਮ ਰਹੀਮ ਨੂੰ ਫਿਰ...