October 26, 2026, 5:16 am
----------- Advertisement -----------
HomeNewsBreaking Newsਅੰਮ੍ਰਿਤਸਰ ’ਚ ਡੀਸੀ ਦਫ਼ਤਰ ਅੱਗੇ 1800 ਡਿਪੂ ਹੋਲਡਰ ਹੜਤਾਲ ’ਤੇ ਬੈਠੇ, ਬਾਇਓਮੀਟ੍ਰਿਕ...

ਅੰਮ੍ਰਿਤਸਰ ’ਚ ਡੀਸੀ ਦਫ਼ਤਰ ਅੱਗੇ 1800 ਡਿਪੂ ਹੋਲਡਰ ਹੜਤਾਲ ’ਤੇ ਬੈਠੇ, ਬਾਇਓਮੀਟ੍ਰਿਕ ਮਸ਼ੀਨਾਂ ਦੀ ਮੰਗ

Published on

----------- Advertisement -----------

ਅੰਮ੍ਰਿਤਸਰ ਵਿੱਚ ਡੀਸੀ ਦਫ਼ਤਰ ਅੱਗੇ ਸ਼ਹਿਰ ਅਤੇ ਪਿੰਡਾਂ ਦੇ 1800 ਡਿਪੂ ਹੋਲਡਰ ਹੜਤਾਲ ’ਤੇ ਬੈਠ ਗਏ ਹਨ। ਉਨ੍ਹਾਂ ਪੰਜਾਬ ਸਰਕਾਰ ਦੀ ਘਰ-ਘਰ ਰਾਸ਼ਨ ਸਕੀਮ ਨੂੰ ਨਾਕਾਮ ਦੱਸਦਿਆਂ ਬਾਇਓਮੀਟ੍ਰਿਕ ਮਸ਼ੀਨਾਂ ਦੀ ਮੰਗ ਕੀਤੀ ਅਤੇ ਸਰਕਾਰ ਖ਼ਿਲਾਫ਼ ਭੁੱਖ ਹੜਤਾਲ ਕਰਨ ਦੀ ਚਿਤਾਵਨੀ ਵੀ ਦਿੱਤੀ। 

ਧਰਨੇ ਨੂੰ ਸੰਬੋਧਨ ਕਰਦਿਆਂ ਡਿਪੂ ਹੋਲਡਰ ਯੂਨੀਅਨ ਦੇ ਪ੍ਰਧਾਨ ਸੰਜੀਵ ਕੁਮਾਰ ਲਾਡੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਧੋਖੇ ਨਾਲ ਜਨਵਰੀ ਮਹੀਨੇ ਉਨ੍ਹਾਂ ਤੋਂ ਬਾਇਓਮੀਟ੍ਰਿਕ ਮਸ਼ੀਨਾਂ ਖੋਹ ਲਈਆਂ ਹਨ। ਉਸ ਤੋਂ ਬਾਅਦ ਲੋਕਾਂ ਨੂੰ ਲਗਾਤਾਰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਅੱਜ ਮਸ਼ੀਨਾਂ ਦਿੱਤੀਆਂ ਜਾਣਗੀਆਂ ਪਰ ਮਾਰਕਫੈੱਡ ਦੀਆਂ ਸਮਾਰਟ ਦੁਕਾਨਾਂ ‘ਤੇ ਉਹੀ ਮਸ਼ੀਨਾਂ ਦਿੱਤੀਆਂ ਜਾ ਰਹੀਆਂ ਹਨ। 

ਇਸਤੋਂ ਇਲਾਵਾ ਲਾਡੀ ਨੇ ਦੱਸਿਆ ਕਿ ਅੱਜ-ਕੱਲ੍ਹ ਲੋਕ ਚੁਸਤ-ਦਰੁਸਤ ਹਨ ਅਤੇ ਔਨ ਲਾਈਨ ਚੈੱਕ ਕਰਨ ਤੋਂ ਬਾਅਦ ਉਹ ਆ ਕੇ ਕਹਿੰਦੇ ਹਨ ਕਿ ਡਿਪੂ ਕੋਲ ਕਣਕ ਦਾ ਸਟਾਕ ਪਿਆ ਹੈ ਅਤੇ ਉਸ ਨੂੰ ਦਿੱਤਾ ਜਾਵੇ, ਜਦਕਿ ਉਹ ਮਸ਼ੀਨ ਤੋਂ ਬਿਨਾਂ ਦੇਣ ਦੇ ਸਮਰੱਥ ਨਹੀਂ ਹਨ ਅਤੇ ਲੋਕ ਦੁਰਵਿਵਹਾਰ ਕਰਦੇ ਹਨ।

ਉਨ੍ਹਾਂ ਕਿਹਾ ਕਿ ਹੜਤਾਲ ਤੋਂ ਬਾਅਦ ਡੀਸੀ ਨੂੰ ਮੰਗ ਪੱਤਰ ਦਿੱਤਾ ਜਾਵੇਗਾ, ਜਿਸ ਵਿੱਚ ਮੰਗ ਕੀਤੀ ਗਈ ਹੈ ਕਿ ਇੱਕ ਹਫ਼ਤੇ ਦੇ ਅੰਦਰ-ਅੰਦਰ ਉਨ੍ਹਾਂ ਨੂੰ ਬਾਇਓਮੀਟ੍ਰਿਕ ਮਸ਼ੀਨਾਂ ਦਿੱਤੀਆਂ ਜਾਣ ਨਹੀਂ ਤਾਂ ਉਹ ਭੁੱਖ ਹੜਤਾਲ ’ਤੇ ਚਲੇ ਜਾਣਗੇ। ਯੂਨੀਅਨ ਦੇ ਸੂਬਾ ਪ੍ਰਧਾਨ ਨੇ ਕਿਹਾ ਕਿ ਸਾਰੀਆਂ ਸਹੂਲਤਾਂ ਹੋਣ ਦੇ ਬਾਵਜੂਦ ਇੱਕ ਡਿਪੂ ਹੋਲਡਰ ਨੂੰ ਪਤਾ ਹੈ ਕਿ ਕਰੀਬ 15 ਦਿਨਾਂ ਵਿੱਚ ਕਣਕ ਦੀ ਵੰਡ ਕਿਵੇਂ ਕਰਨੀ ਹੈ, ਅਜਿਹੀ ਸਥਿਤੀ ਵਿੱਚ ਘਰ-ਘਰ ਸਪਲਾਈ ਕਿਵੇਂ ਸੰਭਵ ਹੋਵੇਗੀ।

ਮਨੀਸ਼ ਕੁਮਾਰ ਨੇ ਦੱਸਿਆ ਕਿ ਘਰ-ਘਰ ਰਾਸ਼ਨ ਸਕੀਮ ਵਿੱਚ ਪਿੰਡਾਂ ਦੇ ਕੁਝ ਹੀ ਲੋਕ ਸ਼ਾਮਲ ਹਨ, ਜਦੋਂਕਿ ਬਾਕੀ ਸਾਰਿਆਂ ਨੂੰ ਸਮੇਂ ਸਿਰ ਕਣਕ ਮਿਲ ਰਹੀ ਸੀ, ਜਿਸ ਕਾਰਨ ਉਨ੍ਹਾਂ ਲਈ ਇਹੀ ਸਿਸਟਮ ਠੀਕ ਸੀ।ਉਨ੍ਹਾਂ ਕਿਹਾ ਕਿ ਸਰਕਾਰ ਨੇ ਪਹਿਲਾਂ ਕੁਝ ਲੋਕਾਂ ਦੇ ਰਾਸ਼ਨ ਕਾਰਡ ਕੱਟੇ ਅਤੇ ਫਿਰ ਉਨ੍ਹਾਂ ਨੂੰ ਮੁੜ ਚਾਲੂ ਕਰ ਦਿੱਤਾ, ਜੋ ਮਹਿਜ਼ ਚੋਣ ਸਟੰਟ ਸੀ। ਉਨ੍ਹਾਂ ਕਿਹਾ ਕਿ ਉਹ ਅੱਗੇ ਵੀ ਜਨਤਾ ਨਾਲ ਮਿਲ ਕੇ ਆਪਣੇ ਹੱਕਾਂ ਲਈ ਸੰਘਰਸ਼ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਵੀਂ ਵਿਆਹੀ ਦਾ ਸਹੁਰਾ ਪਰਿਵਾਰ ਵੱਲੋਂ ਜ਼ਬਰਨ ਧਰਮ ਬਦਲਣ ਦੀ ਕੋਸ਼ਿਸ਼, ਪੁਲਿਸ ਨੇ ਕੀਤੀ ਕਾਰਵਾਈ

ਪੰਜਾਬ ਵਿੱਚ ਜ਼ਬਰੀ ਧਰਮ ਪਰਿਵਰਤਨ ਦਾ ਮਾਮਲਾ ਸਾਹਮਣੇ ਆਇਆ ਹੈ। ਲੁਧਿਆਣਾ ਦੇ ਚੂਰਪੁਰ ਰੋਡ...

ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਏ ਰਮਿੰਦਰ ਸਿੰਘ ਆਵਲਾ, ਸੁਖਬੀਰ ਬਾਦਲ ਨੇ ਪਾਰਟੀ ‘ਚ ਕੀਤਾ ਸਵਾਗਤ

ਸੀਨੀਅਰ ਕਾਂਗਰਸੀ ਆਗੂ ਅਤੇ ਜਲਾਲਾਬਾਦ ਦੇ ਸਾਬਕਾ ਵਿਧਾਇਕ, ਰਮਿੰਦਰ ਸਿੰਘ ਆਵਲਾ ਸ਼੍ਰੋਮਣੀ ਅਕਾਲੀ ਦਲ...

28 ਅਕਤੂਬਰ ਨੂੰ ਵਿਸ਼ਵ ਭਰ ’ਚ ਪਰਵਿੰਦਰ ਸਿੰਘ ਲਈ ਅਰਦਾਸ ਦੀ ਅਪੀਲ, ਜਥੇਦਾਰ ਗੜਗੱਜ ਦਾ ਸੰਦੇਸ਼

ਪੰਜਾਬ ਅੰਦਰ ਨਸ਼ਿਆਂ ਦਾ ਵਿਰੋਧ ਕਰਦਿਆਂ ਬੀਤੇ ਦਿਨੀਂ ਸ਼ਹੀਦ ਹੋਣ ਵਾਲੇ ਪਰਵਿੰਦਰ ਸਿੰਘ ਦੇ...

ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਅਰਵਿੰਦ ਕੇਜਰੀਵਾਲ

ਚੰਡੀਗੜ੍ਹ, 24 ਅਕਤੂਬਰ:ਆਮ ਆਦਮੀ ਪਾਰਟੀ ('ਆਪ') ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਿਆਸੀ ਮੌਕਾਪ੍ਰਸਤੀ...

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...