June 6, 2026, 8:24 am
----------- Advertisement -----------
HomeNewsLatest Newsਪੰਜਾਬ ਦੇ 19 ਜ਼ਿਲ੍ਹੇ ਹਾਲੇ ਵੀ ਹੜ੍ਹ ਪ੍ਰਭਾਵਿਤ, 27000 ਤੋਂ ਵੱਧ ਲੋਕਾਂ...

ਪੰਜਾਬ ਦੇ 19 ਜ਼ਿਲ੍ਹੇ ਹਾਲੇ ਵੀ ਹੜ੍ਹ ਪ੍ਰਭਾਵਿਤ, 27000 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ

Published on

----------- Advertisement -----------

ਚੰਡੀਗੜ੍ਹ, 26 ਜੁਲਾਈ, (ਬਲਜੀਤ ਮਰਵਾਹਾ): ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਮਤੀ ਮਨੁੱਖੀ ਜਾਨਾਂ ਅਤੇ ਜਾਇਦਾਦ ਨੂੰ ਬਚਾਉਣ ਲਈ ਰਾਜ ਵਿੱਚ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਨੂੰ ਕੰਟਰੋਲ ਕਰਨ ਵਾਸਤੇ ਸਾਰੀ ਸਰਕਾਰੀ ਮਸ਼ੀਨਰੀ 24 ਘੰਟੇ ਕੰਮ ਕਰ ਰਹੀ ਹੈ ਤਾਂ ਜੋ ਜਲਦ ਤੋਂ ਜਲਦ ਜਨ-ਜੀਵਨ ਨੂੰ ਮੁੜ ਲੀਹ ’ਤੇ ਲਿਆਂਦਾ ਜਾ ਸਕੇ। ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ 27286 ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਜਾ ਚੁੱਕਾ ਹੈ। ਪਟਿਆਲਾ ਵਿੱਚ 14296, ਰੂਪਨਗਰ ਵਿੱਚ 2200, ਮੋਗਾ ਵਿੱਚ 250, ਲੁਧਿਆਣਾ ਵਿੱਚ 300, ਐਸ.ਬੀ.ਐਸ.ਨਗਰ ਵਿੱਚ 200, ਫਤਿਹਗੜ੍ਹ ਸਾਹਿਬ ਵਿੱਚ 600, ਤਰਨਤਾਰਨ ਵਿੱਚ 241, ਜਲੰਧਰ ਵਿੱਚ 670, ਕਪੂਰਥਲਾ ਵਿੱਚ 380, ਫਿਰੋਜ਼ਪੁਰ ਵਿੱਚ 5400, ਸੰਗਰੂਰ ਵਿੱਚ 263, ਫਾਜਿਲਕਾ ਵਿੱਚ 17 ਅਤੇ ਮਾਨਸਾ ਜ਼ਿਲ੍ਹੇ ਵਿੱਚ 1069 ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ 26 ਜੁਲਾਈ ਸਵੇਰੇ 8 ਵਜੇ ਤੱਕ ਸੂਬੇ ਦੇ 1472 ਪਿੰਡ ਹਾਲੇ ਵੀ ਹੜ੍ਹਾਂ ਨਾਲ ਪ੍ਰਭਾਵਿਤ ਹਨ। ਸੂਬੇ ਵਿਚ ਕੁੱਲ 159 ਰਾਹਤ ਕੈਂਪ ਚੱਲ ਰਹੇ ਹਨ, ਜਿਨ੍ਹਾਂ ਵਿਚ 1478 ਲੋਕ ਰਹਿ ਰਹੇ ਹਨ। ਮੌਜੂਦਾ ਸਮੇਂ ਤਰਨਤਾਰਨ, ਫਿਰੋਜ਼ਪੁਰ, ਫਤਿਹਗੜ੍ਹ ਸਾਹਿਬ, ਫਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਕਪੂਰਥਲਾ, ਪਟਿਆਲਾ, ਮੋਗਾ, ਲੁਧਿਆਣਾ, ਐਸ.ਏ.ਐਸ. ਨਗਰ, ਜਲੰਧਰ, ਸੰਗਰੂਰ, ਐਸ.ਬੀ.ਐਸ. ਨਗਰ, ਫਾਜ਼ਿਲਕਾ, ਗੁਰਦਾਸਪੁਰ, ਮਾਨਸਾ, ਪਠਾਨਕੋਟ ਅਤੇ ਬਠਿੰਡਾ ਸਮੇਤ 19 ਜ਼ਿਲ੍ਹੇ ਹੜ੍ਹਾਂ ਨਾਲ ਪ੍ਰਭਾਵਿਤ ਹਨ।

ਮਾਲ ਵਿਭਾਗ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਸੂਬੇ ਵਿੱਚ ਹੜ੍ਹਾਂ ਕਾਰਨ ਕੁੱਲ 42 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਿਨ੍ਹਾਂ ਵਿੱਚ ਰੂਪਨਗਰ ਵਿੱਚ 3, ਫਤਿਹਗੜ੍ਹ ਸਾਹਿਬ, ਹੁਸ਼ਿਆਰਪੁਰ ਅਤੇ ਐਸ.ਬੀ.ਐਸ. ਨਗਰ ਵਿੱਚ 2-2, ਐਸ.ਏ.ਐਸ. ਨਗਰ ਵਿੱਚ 8, ਫਰੀਦੀਕੋਟ ਅਤੇ ਜਲੰਧਰ ਵਿੱਚ 3-3, ਪਟਿਆਲਾ ਵਿੱਚ 10, ਸੰਗਰੂਰ ਵਿੱਚ 4, ਫਿਰੋਜ਼ਪੁਰ, ਮੋਗਾ, ਫਾਜ਼ਿਲਕਾ, ਬਠਿੰਡਾ ਅਤੇ ਲੁਧਿਆਣਾ ਵਿੱਚ 1-1 ਵਿਅਕਤੀ ਸ਼ਾਮਲ ਹਨ। ਇਸੇ ਤਰ੍ਹਾਂ ਹੜ੍ਹਾਂ ਕਾਰਨ 19 ਵਿਅਕਤੀ ਜ਼ਖ਼ਮੀ ਹੋਏ ਹਨ।

ਵੱਖ-ਵੱਖ ਜ਼ਿਲ੍ਹਿਆਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਹੜ੍ਹਾਂ ਕਾਰਨ 377 ਘਰ ਪੂਰੀ ਤਰ੍ਹਾਂ/ਜ਼ਿਆਦਾ ਨੁਕਸਾਨੇ ਗਏ ਹਨ ਜਦਕਿ 770 ਘਰ ਅੰਸ਼ਿਕ ਤੌਰ ‘ਤੇ ਨੁਕਸਾਨੇ ਗਏ ਹਨ।

ਪਸ਼ੂ ਪਾਲਣ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ 25 ਜੁਲਾਈ ਨੂੰ ਸੂਬੇ ਵਿੱਚ ਕੁੱਲ 1450 ਪਸ਼ੂਆਂ ਦਾ ਇਲਾਜ ਕੀਤਾ ਗਿਆ ਜਦਕਿ 1210 ਪਸ਼ੂਆਂ ਦਾ ਟੀਕਾਕਰਨ ਕੀਤਾ ਗਿਆ।

ਲੋਕਾਂ ਦੀ ਸਿਹਤ ਨੂੰ ਮੁੱਖ ਤਰਜੀਹ ਦਿੰਦਿਆਂ ਸਿਹਤ ਵਿਭਾਗ ਦੀਆਂ ਟੀਮਾਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ 24 ਘੰਟੇ ਸਰਗਰਮੀ ਨਾਲ ਕੰਮ ਕਰ ਰਹੀਆਂ ਹਨ। ਬੁਲਾਰੇ ਅਨੁਸਾਰ ਇਸ ਸਮੇਂ 425 ਰੈਪਿਡ ਰਿਸਪਾਂਸ ਟੀਮਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕੰਮ ਕਰ ਰਹੀਆਂ ਹਨ। ਇਸ ਤੋਂ ਇਲਾਵਾ ਸਿਹਤ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ 194 ਮੈਡੀਕਲ ਕੈਂਪ ਲਗਾਏ ਗਏ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲਗਾਤਾਰ ਲੋਕਾਂ ਨੂੰ ਸੁੱਕੇ ਭੋਜਨ ਦੇ ਪੈਕੇਟ ਵੀ ਵੰਡੇ ਜਾ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...