September 6, 2026, 11:12 pm
----------- Advertisement -----------
HomeNewsLatest News18 ਮਾਰਚ, 2023 ਤੋਂ ਹੁਣ ਤੱਕ ਰੋਕਥਾਮ ਦੀਆਂ ਧਾਰਾਵਾਂ ਤਹਿਤ ਗ੍ਰਿਫ਼ਤਾਰ ਕੀਤੇ...

18 ਮਾਰਚ, 2023 ਤੋਂ ਹੁਣ ਤੱਕ ਰੋਕਥਾਮ ਦੀਆਂ ਧਾਰਾਵਾਂ ਤਹਿਤ ਗ੍ਰਿਫ਼ਤਾਰ ਕੀਤੇ ਗਏ 353 ਵਿਅਕਤੀਆਂ ‘ਚੋਂ 197 ਨੂੰ ਕੀਤਾ ਰਿਹਾਅ

Published on

----------- Advertisement -----------

ਚੰਡੀਗੜ੍ਹ : ਪੰਜਾਬ ਪੁਲਿਸ ਵੱਲੋਂ 18 ਮਾਰਚ, 2023 ਤੋਂ ਅਮਨ-ਕਾਨੂੰਨ ਦੀ ਉਲੰਘਣਾ ਅਤੇ ਅਮਨ-ਕਾਨੂੰਨ ਵਿੱਚ ਵਿਘਨ ਪਾਉਣ ਦੇ ਖਦਸ਼ੇ ਤਹਿਤ ਗ੍ਰਿਫਤਾਰ ਕੀਤੇ ਵਿਅਕਤੀਆਂ ਦੇ ਕੇਸਾਂ ਦੀ ਜਾਂਚ ਅਤੇ ਨਿਰਦੋਸ਼ ਪਾਏ ਜਾਣ ਵਾਲੇ ਵਿਅਕਤੀਆਂ ਨੂੰ ਰਿਹਾਅ ਕਰਨ ਦੀ ਮੁਹਿੰਮ ਜਾਰੀ ਹੈ। ਇਸ ਮੁਹਿੰਮ ਤਹਿਤ ਪੁਲਿਸ ਵੱਲੋਂ ਰੋਕਥਾਮ ਦੀਆਂ ਧਾਰਾਵਾਂ ਤਹਿਤ ਗ੍ਰਿਫ਼ਤਾਰ ਕੀਤੇ ਗਏ ਕੁੱਲ 353 ਵਿਅਕਤੀਆਂ ਵਿੱਚੋਂ 197 ਵਿਅਕਤੀਆਂ ਨੂੰ ਹੁਣ ਤੱਕ ਰਿਹਾਅ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਪੰਜਾਬ ਪੁਲਿਸ ਵੱਲੋਂ ਅਮਨ-ਸ਼ਾਂਤੀ ਭੰਗ ਕਰਨ ਦੇ ਖ਼ਦਸ਼ੇ ਤਹਿਤ ਜਾਂ ਗੰਭੀਰ ਅਪਰਾਧਿਕ ਗਤੀਵਿਧੀਆਂ ਵਿੱਚ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੇ ਕੇਸਾਂ ਦੀ ਜਾਂਚ ਦੌਰਾਨ ਸਕਾਰਾਤਮਕ ਪਹੁੰਚ ਅਪਣਾਈ ਜਾਵੇ।

ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਸੂਬੇ ਦੇ ਸਾਰੇ ਐਸਐਸਪੀਜ਼ ਅਤੇ ਸੀਪੀਜ਼ ਨੂੰ ਇਹ ਯਕੀਨੀ ਬਣਾਉਣ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਕਿਸੇ ਵੀ ਬੇਕਸੂਰ ਵਿਅਕਤੀ ਨੂੰ ਤੰਗ-ਪ੍ਰੇਸ਼ਾਨ ਜਾਂ ਗ੍ਰਿਫ਼ਤਾਰ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਤਫ਼ਤੀਸ਼ ਕਰ ਰਹੇ ਅਫ਼ਸਰ ਅਤੇ ਉਨ੍ਹਾਂ ਦੇ ਨਿਗਰਾਨ ਅਫ਼ਸਰ ਪਹਿਲਾਂ ਉਪਲਬਧ ਸਬੂਤਾਂ ਦੀ ਜਾਂਚ ਕਰਨ ਅਤੇ ਠੋਸ ਅਪਰਾਧਾਂ ਵਿੱਚ ਜਾਂ ਹੋਰ ਕਿਸ ਵੀ ਤਰ੍ਹਾਂ ਦੀ ਗ੍ਰਿਫ਼ਤਾਰੀ ਤੋਂ ਪਹਿਲਾਂ ਆਪਣੇ ਪੱਧਰ ‘ਤੇ ਢੁੱਕਵੀਂ ਜਾਂਚ ਕਰ ਲੈਣ। ਡੀਜੀਪੀ ਨੇ ਅੱਗੇ ਕਿਹਾ ਕਿ ਰੋਕਥਾਮ ਦੀਆਂ ਧਾਰਾਵਾਂ ਤਹਿਤ ਗ੍ਰਿਫਤਾਰ ਕੀਤੇ ਗਏ 353 ਵਿਅਕਤੀਆਂ ਤੋਂ ਇਲਾਵਾ 40 ਵਿਅਕਤੀਆਂ ਨੂੰ ਠੋਸ ਅਪਰਾਧਿਕ ਗਤੀਵਿਧੀਆਂ ਤਹਿਤ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਸੱਤ ਵਿਅਕਤੀਆਂ ਨੂੰ ਰਾਸ਼ਟਰੀ ਸੁਰੱਖਿਆ ਐਕਟ ਤਹਿਤ ਹਿਰਾਸਤ ਵਿੱਚ ਲਿਆ ਗਿਆ ਹੈ। ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੁਲਿਸ ਅਧਿਕਾਰੀ ਉਪਲਬਧ ਸਬੂਤਾਂ ਦੀ ਜਾਂਚ ਕਰਕੇ ਸਕਾਰਾਤਮਕ ਪਹੁੰਚ ਅਪਣਾਉਂਦਿਆਂ ਠੋਸ ਅਪਰਾਧਿਕ ਗਤੀਵਿਧੀਆਂ ਅਧੀਨ ਗ੍ਰਿਫਤਾਰ ਕੀਤੇ ਵਿਅਕਤੀਆਂ ਦੀ ਸਥਿਤੀ ਦੀ ਸਮੀਖਿਆ ਕਰਨਗੇ।

ਡੀਜੀਪੀ ਗੌਰਵ ਯਾਦਵ ਨੇ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਅਤੇ ਝੂਠੀਆਂ ਖ਼ਬਰਾਂ ਅਤੇ ਅਫਵਾਹਾਂ ਵੱਲ ਕੋਈ ਧਿਆਨ ਨਾ ਦੇਣ। ਡੀਜੀਪੀ ਨੇ ਜ਼ੋਰ ਦੇ ਕੇ ਕਿਹਾ ਕਿ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਅਤੇ ਸਥਿਰ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਅਫਵਾਹਾਂ ਅਤੇ ਝੂਠੀਆਂ ਖ਼ਬਰਾਂ ਫੈਲਾਉਣ ਵਾਲੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੰਜਾਬ ਪੁਲਿਸ ਵੱਲੋਂ ਅੱਜ ਫਲੈਗ ਮਾਰਚ, ਨਾਕਾਬੰਦੀ ਅਤੇ ਗਸ਼ਤ ਕਰਦਿਆਂ ਸੂਬੇ ਦੇ ਬਾਜ਼ਾਰਾਂ ਅਤੇ ਹੋਰ ਮਹੱਤਵਪੂਰਨ ਥਾਵਾਂ ‘ਤੇ ਪੁਲਿਸ ਦੀ ਮੌਜੂਦਗੀ ਕਾਇਮ ਰੱਖੀ। ਪੰਜਾਬ ਪੁਲਿਸ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਵਚਨਬੱਧ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...