May 1, 2026, 9:06 am
----------- Advertisement -----------
HomeNewsBreaking News'ਆਪ' ਦੇ 2 ਸੰਸਦ ਮੈਂਬਰਾਂ ਦਾ ਅੱਜ ਪੰਜਾਬ 'ਚ ਰੋਡ ਸ਼ੋਅ: ਸੰਜੇ...

‘ਆਪ’ ਦੇ 2 ਸੰਸਦ ਮੈਂਬਰਾਂ ਦਾ ਅੱਜ ਪੰਜਾਬ ‘ਚ ਰੋਡ ਸ਼ੋਅ: ਸੰਜੇ ਸਿੰਘ ਨਯਾਗਾਂਵ ਅਤੇ ਰਾਘਵ ਚੱਢਾ ਰੂਪਨਗਰ ‘ਚ ਕਰਨਗੇ ਚੋਣ ਪ੍ਰਚਾਰ

Published on

----------- Advertisement -----------

ਚੰਡੀਗੜ੍ਹ, 28 ਮਈ 2024 – ਪੰਜਾਬ ਵਿੱਚ 1 ਜੂਨ ਨੂੰ ਲੋਕ ਸਭਾ ਚੋਣਾਂ ਹੋਣੀਆਂ ਹਨ ਅਤੇ ਛੇ ਪੜਾਅ ਤੱਕ ਦੀ ਵੋਟਿੰਗ ਵੀ ਹੋ ਚੁੱਕੀ, ਜਿਸ ਤੋਂ ਬਾਅਦ ਹੁਣ ਸਾਰੀਆਂ ਪਾਰਟੀਆਂ ਨੇ ਪੰਜਾਬ ‘ਤੇ ਆਪਣਾ ਧਿਆਨ ਕੇਂਦਰਿਤ ਕਰ ਲਿਆ ਹੈ। ਅੱਜ ਆਪ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਅਤੇ ਰਾਘਵ ਚੱਢਾ ਅੱਜ ਸ੍ਰੀ ਆਨੰਦਪੁਰ ਸਾਹਿਬ ਸੀਟ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਦੇ ਹੱਕ ਚੋਣ ਪ੍ਰਚਾਰ ਕਰਨਗੇ।

‘ਆਪ’ ਸੰਸਦ ਮੈਂਬਰ ਸੰਜੇ ਸਿੰਘ ਨਯਾਗਾਓਂ ਅਤੇ ਰਾਘਵ ਚੱਢਾ ਰੂਪਨਗਰ ‘ਚ ਰੋਡ ਸ਼ੋਅ ਕਰਨਗੇ। ਦੋਵੇਂ ਪ੍ਰੋਗਰਾਮ ਦੁਪਹਿਰ ਨੂੰ ਹੋਣਗੇ। ਪੁਲਿਸ ਅਤੇ ਸੁਰੱਖਿਆ ਏਜੰਸੀਆਂ ਨੇ ਇਲਾਕੇ ਵਿੱਚ ਡੇਰੇ ਲਾਏ ਹੋਏ ਹਨ। ਨਾਲ ਹੀ ਹਰ ਸਥਿਤੀ ‘ਤੇ ਨਜ਼ਰ ਰੱਖੀ ਜਾ ਰਹੀ ਹੈ।

ਸੰਜੇ ਸਿੰਘ ਰਾਜ ਲੋਕ ਸਭਾ ਚੋਣ ਪ੍ਰਚਾਰ ਵਿੱਚ ਅੱਜ ਪਹਿਲੀ ਵਾਰ ਰੋਡ ਸ਼ੋਅ ਕਰਨ ਜਾ ਰਹੇ ਹਨ। ਨਯਾਗਾਂਵ ਵਿੱਚ ਉਨ੍ਹਾਂ ਦੇ ਰੋਡ ਸ਼ੋਅ ਦਾ ਸਮਾਂ 4 ਵਜੇ ਰੱਖਿਆ ਗਿਆ ਹੈ। ਰੋਡ ਸ਼ੋਅ ਕਮੇਟੀ ਚੌਕ ਤੋਂ ਸ਼ੁਰੂ ਹੋਵੇਗਾ। ਜਦਕਿ ਦੂਜੇ ਪਾਸੇ ਰਾਘਵ ਚੱਢਾ ਰੂਪਨਗਰ ‘ਚ ਰੋਡ ਸ਼ੋਅ ਕੱਢਣਗੇ, ਜੋ ਕਿ ਬਾਅਦ ਦੁਪਹਿਰ 3.30 ਵਜੇ ਹੋਵੇਗਾ। ਦੋਵੇਂ ਰੋਡ ਸ਼ੋਅ ਕਰੀਬ 2 ਕਿਲੋਮੀਟਰ ਦੇ ਖੇਤਰ ਨੂੰ ਕਵਰ ਕਰਨਗੇ। ਇਸ ਤੋਂ ਇਲਾਵਾ ਆਪ ਦੇ ਉਮੀਦਵਾਰ ਮਾਲਵਿੰਦਰ ਸਿੰਘ ਖੁਦ ਹਲਕੇ ਦੇ ਵੱਖ-ਵੱਖ ਖੇਤਰਾਂ ਵਿੱਚ ਪ੍ਰੋਗਰਾਮ ਕਰਨਗੇ।

ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਸੀਟ ‘ਆਪ’ ਲਈ ਚੁਣੌਤੀ ਬਣੀ ਹੋਈ ਹੈ। ਪਾਰਟੀ ਵੱਲੋਂ ਇੱਥੋਂ ਦੇ ਦਿੱਗਜ ਆਗੂ ਤੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ। ਇਸ ਦੇ ਨਾਲ ਹੀ ‘ਆਪ’ ਕੋਲ ਲੋਕ ਸਭਾ ਹਲਕੇ ਅਧੀਨ ਆਉਂਦੀਆਂ 7 ਸੀਟਾਂ ਤੋਂ ਵਿਧਾਇਕ ਹਨ। ਸੂਬਾ ਸਰਕਾਰ ਵਿੱਚ ਇਨ੍ਹਾਂ ਵਿਧਾਇਕਾਂ ਵਿੱਚੋਂ ਦੋ ਮੰਤਰੀ ਹਨ ਅਤੇ ਇੱਕ ਵਿਧਾਇਕ ਵਿਧਾਨ ਸਭਾ ਦਾ ਡਿਪਟੀ ਸਪੀਕਰ ਹੈ। ਅਜਿਹੇ ‘ਚ ਪਾਰਟੀ ਇਸ ਸੀਟ ਨੂੰ ਜਿੱਤਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਤੋਂ ਪਹਿਲਾਂ 2014 ਅਤੇ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਪਾਰਟੀ ਦੇ ਉਮੀਦਵਾਰਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਰਜਿੰਦਰ ਗੁਪਤਾ ‘ਤੇ ਐਕਸ਼ਨ, PPCB ਨੇ ਟ੍ਰਾਈਡੈਂਟ ਫੈਕਟਰੀ ‘ਤੇ ਮਾਰਿਆ ਛਾਪਾ!

ਪੰਜਾਬ ਦੇ ਇੱਕ ਪ੍ਰਮੁੱਖ ਉਦਯੋਗਿਕ ਘਰਾਣੇ, ਟ੍ਰਾਈਡੈਂਟ ਗਰੁੱਪ ਦੇ ਧੌਲਾ ਸਥਿਤ ਕੰਪਲੈਕਸ ‘ਤੇ ਰਾਜ...

ਬੱਚਿਆਂ ਦੀ ਸਿਹਤ ਲਈ ਵੱਡਾ ਫੈਸਲਾ: ਸਕੂਲਾਂ ਕੋਲ ਐਨਰਜੀ ਡਰਿੰਕਸ ਦੀ ਵਿਕਰੀ ਬੰਦ

ਲੁਧਿਆਣਾ ਜ਼ਿਲ੍ਹਾ ਸਹਿਤ ‘ਚ ਬੱਚਿਆਂ ਦੀ ਸਿਹਤ ਨੂੰ ਧਿਆਨ ‘ਚ ਰੱਖਦੇ ਹੋਏ, ਸਿਹਤ ਵਿਭਾਗ...

ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ

ਚੰਡੀਗੜ੍ਹ, 29 ਅਪ੍ਰੈਲ:ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ।...

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ...

ਚੰਡੀਗੜ੍ਹ, 29 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੇ ਸੀਜ਼ਨ ਤੋਂ...

ਆਮ ਆਦਮੀ ਪਾਰਟੀ ਚ ਸ਼ਾਮਿਲ ਹੋਏ ਮਸ਼ਹੂਰ ਵਕੀਲ ਘੁੰਮਣ ਬਦਰਜ਼, ਮੁੱਖ ਮੰਤਰੀ ਨੇ ਕੀਤਾ ਸਵਾਗਤ

 ਵਕੀਲ ਜੀ.ਐਸ. ਘੁੰਮਣ ਅਤੇ ਜੀ.ਪੀ.ਐਸ. ਘੁੰਮਣ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਮੁੱਖ...

ਐਗਜ਼ਿਟ ਪੋਲ: ਪੱਛਮੀ ਬੰਗਾਲ, ਅਸਾਮ, ਕੇਰਲ ਤੇ ਤਮਿਲਨਾਡੂ ‘ਚ ਕਿਸਦੀ ਬਣ ਸਕਦੀ ਹੈ ਸਰਕਾਰ?

West Bengal ਵਿੱਚ ਬੁੱਧਵਾਰ ਨੂੰ ਦੂਜੇ ਅਤੇ ਆਖ਼ਰੀ ਪੜਾਅ ਦੀ ਵੋਟਿੰਗ ਮੁਕੰਮਲ ਹੋ ਗਈ।...

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...