August 16, 2026, 2:26 pm
----------- Advertisement -----------
HomeNewsLatest Newsਜਲੰਧਰ 'ਚ 10.5 ਕਿਲੋ ਅਫੀਮ ਸਮੇਤ 2 ਗ੍ਰਿਫਤਾਰ, ਝਾਰਖੰਡ ਤੋਂ ਨਸ਼ੇ ਲਿਆ...

ਜਲੰਧਰ ‘ਚ 10.5 ਕਿਲੋ ਅਫੀਮ ਸਮੇਤ 2 ਗ੍ਰਿਫਤਾਰ, ਝਾਰਖੰਡ ਤੋਂ ਨਸ਼ੇ ਲਿਆ ਕੇ ਵੇਚਦੇ ਸੀ ਸ਼ਹਿਰ ‘ਚ

Published on

----------- Advertisement -----------

ਪੰਜਾਬ ਦੀ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇੱਕ ਅੰਤਰਰਾਜੀ ਅਫੀਮ ਤਸਕਰੀ ਗਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 2 ਮੁਲਜ਼ਮਾਂ ਨੂੰ ਕਰੀਬ 10 ਕਿਲੋ ਅਫੀਮ ਸਮੇਤ ਕਾਬੂ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ ਇੱਕ ਦਿੱਲੀ ਅਤੇ ਦੋ ਹਰਿਆਣਾ ਨੰਬਰ ਦੀਆਂ ਕਾਰਾਂ ਵੀ ਬਰਾਮਦ ਕੀਤੀਆਂ ਹਨ। ਜਿਸ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਪੁਲੀਸ ਨੇ ਇਸ ਤੋਂ ਪਹਿਲਾਂ ਇੱਕ ਮੁਲਜ਼ਮ ਨੂੰ 2 ਕਿਲੋ ਅਫ਼ੀਮ ਸਮੇਤ ਗ੍ਰਿਫ਼ਤਾਰ ਕੀਤਾ ਸੀ। ਜਿਸ ਤੋਂ ਬਾਅਦ ਉਸ ਕੋਲੋਂ ਪੁੱਛਗਿੱਛ ਕੀਤੀ ਗਈ ਤਾਂ ਉਸ ਦੇ ਇਕ ਹੋਰ ਸਾਥੀ ਨੂੰ 7 ਕਿਲੋ ਅਫੀਮ ਸਮੇਤ ਕਾਬੂ ਕੀਤਾ ਗਿਆ। ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਏਡੀਸੀਪੀ ਤੇਜਵੀਰ ਸਿੰਘ ਹੁੰਦਲ ਨੇ ਦੱਸਿਆ ਕਿ ਸਪੈਸ਼ਲ ਸੈੱਲ ਦੀ ਟੀਮ ਨੂੰ ਸੂਚਨਾ ਮਿਲੀ ਸੀ ਕਿ ਉਕਤ ਮੁਲਜ਼ਮ ਦਕੋਹਾ ਫਾਟਕ ਨੇੜੇ ਆ ਰਿਹਾ ਹੈ। ਸੂਚਨਾ ਦੇ ਆਧਾਰ ‘ਤੇ ਪੁਲਸ ਨੇ ਨਾਕਾਬੰਦੀ ਕਰ ਕੇ ਕਾਰ ਨੰਬਰ ਡੀ.ਐੱਲ.-10-ਸੀ.ਐੱਚ.-4277 ਨੂੰ ਚੈਕਿੰਗ ਲਈ ਰੋਕਿਆ। ਚੈਕਿੰਗ ਦੌਰਾਨ ਪਤਾ ਲੱਗਾ ਕਿ ਉਕਤ ਗੱਡੀ ਨੂੰ ਬਦਨਾਮ ਸਮੱਗਲਰ ਕੈਪਟਨ ਸਿੰਘ ਚਲਾ ਰਿਹਾ ਸੀ। ਉਸ ਨੂੰ ਤੁਰੰਤ ਮੌਕੇ ਤੋਂ ਕਾਬੂ ਕਰਕੇ ਚੈਕਿੰਗ ਸ਼ੁਰੂ ਕਰ ਦਿੱਤੀ ਗਈ। ਜਾਂਚ ਦੌਰਾਨ 3.5 ਕਿਲੋ ਅਫੀਮ ਬਰਾਮਦ ਹੋਈ। ਫਿਰ ਮੁਲਜ਼ਮ ਨੇ ਮੰਨਿਆ ਕਿ ਉਹ ਝਾਰਖੰਡ ਤੋਂ ਅਫੀਮ ਲਿਆ ਕੇ ਜਲੰਧਰ ਵਿੱਚ ਲੋਕਾਂ ਨੂੰ ਵੇਚਦਾ ਸੀ।

ਏਡੀਸੀਪੀ ਤੇਜਬੀਰ ਸਿੰਘ ਹੁੰਦਲ ਨੇ ਦੱਸਿਆ ਕਿ ਪੁਲੀਸ ਨੇ ਜਾਂਚ ਦੌਰਾਨ ਇੱਕ ਹੋਰ ਮੁਲਜ਼ਮ ਮਾਨ ਸਿੰਘ ਨੂੰ ਲੱਭ ਲਿਆ ਹੈ। ਜੋ ਕੈਪਟਨ ਸਿੰਘ ਨਾਲ ਮਿਲ ਕੇ ਨਸ਼ੇ ਦਾ ਕਾਰੋਬਾਰ ਕਰਦਾ ਸੀ। ਪੁਲਸ ਨੇ ਮਾਨ ਸਿੰਘ ਨੂੰ ਗ੍ਰਿਫਤਾਰ ਕਰ ਕੇ ਉਸ ਕੋਲੋਂ 4 ਲੱਖ ਰੁਪਏ ਦੀ ਕੀਮਤ ਦੀ 7 ਕਿਲੋ ਅਫੀਮ ਅਤੇ ਡਰੱਗ ਮਨੀ ਅਤੇ ਇਕ ਹੁੰਡਈ ਆਈ-20 (HR-51-BD-7860) ਬਰਾਮਦ ਕੀਤੀ। ਪੁਲਸ ਜਲਦ ਹੀ ਦੋਵਾਂ ਦੋਸ਼ੀਆਂ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ‘ਤੇ ਲੈ ਕੇ ਪੁੱਛਗਿੱਛ ਕਰੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਦਾ ਅੱਜ ਦਿੱਲੀ ਵੱਲ ਮਾਰਚ ਦਾ ਐਲਾਨ, ਹਰਿਆਣਾ-ਪੰਜਾਬ ਸਰਹੱਦ ਸੀਲ; ਪੁਲਿਸ ਨੇ ਲਗਾਏ ਗਏ ਬੈਰੀਕੇਡ

ਕਿਸਾਨਾਂ ਦੇ ਅੱਜ ਦਿੱਲੀ ਵੱਲ ਮਾਰਚ ਕਰਨ ਦੇ ਐਲਾਨ ਦੇ ਮੱਦੇਨਜ਼ਰ, ਜੀਂਦ ਪ੍ਰਸ਼ਾਸਨ ਨੇ...

ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ’ਤੇ FDA ਸਖ਼ਤ, ਤਿੰਨ ਬਾਲੀਵੁੱਡ ਅਦਾਕਾਰਾਂ ਨੂੰ ਨੋਟਿਸ

ਮਹਾਰਾਸ਼ਟਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ (FDA) ਨੇ ਚਿਊਇੰਗ ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ਨੂੰ ਲੈ...

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਦੀ ਮੌਤ, ਪਾਰਟੀ ਦਫ਼ਤਰ ‘ਚ ਫਾਹੇ ਨਾਲ ਲਟਕਦੇ ਪਾਏ ਗਏ

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਅਤੇ ਰਾਮਪੁਰਹਾਟ ਤੋਂ ਟੀਐਮਸੀ ਦੇ ਸਾਬਕਾ ਵਿਧਾਇਕ, ਆਸ਼ੀਸ਼...

ਸਹਾਰਨਪੁਰ ‘ਚ ਡਿਵਾਈਡਰ ਨਾਲ ਟਕਰਾਈ ਸਕਾਰਪੀਓ, ITBP ਦੇ DIG ਤੇ ਗੱਡੀ ਦੇ ਡਰਾਈਵਰ ਦੀ ਗਈ ਜਾਨ

ਸਹਾਰਨਪੁਰ ਵਿਚ ਅੱਜ ਸੜਕ ਹਾਦਸੇ ਵਿਚ ITBP ਦੇ ਡੀਆਈਜੀ ਤੇ ਉਨ੍ਹਾਂ ਦੇ ਡਰਾਈਵਰ ਦੀ...

ਮੁਕੇਰੀਆਂ : ਛੁੱਟੀ ‘ਤੇ ਘਰ ਆਏ ਫੌਜੀ ਨੇ ਆਪਣੀ ਪਤਨੀ ਦਾ ਕੀਤਾ ਕਤਲ , ਪੁਲਿਸ ਨੇ ਮੁਲਜ਼ਮ ਪਤੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਸੁਨੇਹਰਾ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਛੁੱਟੀ ‘ਤੇ...

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ

ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ...

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...