September 10, 2026, 1:58 pm
----------- Advertisement -----------
HomeNewsBreaking Newsਲੁਧਿਆਣਾ 'ਚ 2 ਰਿਸ਼ਵਤਖੋਰ ਅਫਸਰ ਕਾਬੂ: GST ਜੁਰਮਾਨਾ ਘਟਾਉਣ ਲਈ 12 ਲੱਖ...

ਲੁਧਿਆਣਾ ‘ਚ 2 ਰਿਸ਼ਵਤਖੋਰ ਅਫਸਰ ਕਾਬੂ: GST ਜੁਰਮਾਨਾ ਘਟਾਉਣ ਲਈ 12 ਲੱਖ ਮੰਗੇ, ਈਟੀਓ ਤੇ ਇੰਸਪੈਕਟਰ 5 ਲੱਖ ਲੈਂਦੇ ਰੰਗੇ ਹੱਥੀਂ ਫੜੇ

Published on

----------- Advertisement -----------
  • ਵਿਜੀਲੈਂਸ ਬਿਊਰੋ ਨੇ ਜ਼ੁਰਮਾਨਾ ਰੱਦ ਕਰਨ ਲਈ 5,00,000 ਰੁਪਏ ਰਿਸ਼ਵਤ ਲੈਂਦਿਆਂ ਈ.ਟੀ.ਓ. ਤੇ ਆਬਕਾਰੀ ਇੰਸਪੈਕਟਰ ਨੂੰ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਦਸੰਬਰ 2022 – ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਕਰ ਤੇ ਆਬਕਾਰੀ ਅਫਸਰ (ਈ.ਟੀ.ਓ) ਸੰਦੀਪ ਸਿੰਘ ਅਤੇ ਆਬਕਾਰੀ ਤੇ ਕਰ ਇੰਸਪੈਕਟਰ ਵਿਸ਼ਾਲ ਸ਼ਰਮਾ ਨੂੰ 5,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਆਬਕਾਰੀ ਤੇ ਕਰ ਵਿਭਾਗ ਲੁਧਿਆਣਾ ਦੇ ਜੀ.ਐਸ.ਟੀ. ਵਿੰਗ ਵਿੱਚ ਤਾਇਨਾਤ ਮੁਲਜ਼ਮਾਂ ਨੂੰ ਰਵਿੰਦਰ ਕੁਮਾਰ ਵਾਸੀ ਸਰਾਭਾ ਨਗਰ, ਲੁਧਿਆਣਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਵਿਭਾਗ ਵੱਲੋਂ ਕੀਤੇ ਸਰਵੇਖਣ ਦੌਰਾਨ ਉਸ ਦੀ ਫਰਮ ਨੂੰ ਲਾਇਆ ਜ਼ੁਰਮਾਨਾ ਰੱਦ (ਰਾਈਟ ਆਫ਼) ਕਰਨ ਬਦਲੇ ਉਕਤ ਆਬਕਾਰੀ ਅਧਿਕਾਰੀ 15 ਲੱਖ ਰੁਪਏ ਰਿਸ਼ਵਤ ਮੰਗ ਕਰ ਰਹੇ ਸਨ ਪਰ ਸੌਦਾ 12 ਲੱਖ ਰੁਪਏ ਵਿੱਚ ਤੈਅ ਹੋਇਆ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਵੇਂ ਆਬਕਾਰੀ ਅਧਿਕਾਰੀਆਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਪਹਿਲੀ ਕਿਸ਼ਤ ਵਜੋਂ 5,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ, ਆਰਥਿਕ ਅਪਰਾਧ ਸ਼ਾਖਾ, ਲੁਧਿਆਣਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...

ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, 93 ਸਾਲ ਦੀ ਉਮਰ ‘ਚ ਲਿਆ ਆਖ਼ਿਰੀ ਸਾਹ

ਪੰਜਾਬ ਦੇ ਆਮ ਆਦਮੀ ਪਾਰਟੀ (AAP) ਦੇ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਤੇ ਸਾਬਕਾ...

ਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲ 

ਨਵੀਂ ਦਿੱਲੀ, 9 ਸਤੰਬਰ:ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਮਜ਼ਦੂਰ ਗੁਲਜ਼ਾਰ ਸਿੰਘ ਦੀ ਦੁਖਦ...

ਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ 9 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਬਰਿੰਦਰ...

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...