July 29, 2026, 4:40 am
----------- Advertisement -----------
HomeNewsBreaking Newsਅੰਗੀਠੀ 'ਚੋਂ ਨਿਕਲਣ ਵਾਲੇ ਧੂੰਏਂ ਕਾਰਨ 2 ਭਰਾਵਾਂ ਦੀ ਹੋਈ ਮੌ.ਤ

ਅੰਗੀਠੀ ‘ਚੋਂ ਨਿਕਲਣ ਵਾਲੇ ਧੂੰਏਂ ਕਾਰਨ 2 ਭਰਾਵਾਂ ਦੀ ਹੋਈ ਮੌ.ਤ

Published on

----------- Advertisement -----------

ਮੁਕਤਸਰ ‘ਚ ਅੰਗੀਠੀ ‘ਚੋਂ ਨਿਕਲਣ ਵਾਲੇ ਧੂੰਏਂ ਕਾਰਨ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ। ਪਰਿਵਾਰ ਦੇ ਹੋਰ ਮੈਂਬਰ ਵੀ ਉਲਟੀਆਂ ਅਤੇ ਦਸਤ ਤੋਂ ਪੀੜਤ ਹਨ। ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਮ੍ਰਿਤਕ ਮੂਲ ਰੂਪ ਤੋਂ ਬਿਹਾਰ ਦਾ ਰਹਿਣ ਵਾਲਾ ਹੈ।

ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਮੁਹੰਮਦ ਮੁਸਤਾਕ (35) ਪਿਛਲੇ ਇੱਕ ਸਾਲ ਤੋਂ ਆਪਣੀ ਪਤਨੀ 3 ਬੱਚਿਆਂ ਅਤੇ ਇੱਕ ਭਰਾ ਨਾਲ ਮੁਕਤਸਰ ਦੇ ਘਾਸ ਮੰਡੀ ਚੌਕ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਸੀ।

ਮ੍ਰਿਤਕ ਮੁਹੰਮਦ ਮੁਸਤਾਕ ਦੀ ਪਤਨੀ ਸਬੀਨਾ ਨੇ ਦੱਸਿਆ ਕਿ ਬੀਤੀ ਰਾਤ ਉਸ ਨੇ ਆਪਣੇ ਕਮਰੇ ਵਿੱਚ ਅੰਗੀਠੀ ਜਗਾਈ ਸੀ ਪਰ ਉਸ ਵਿੱਚ ਧੂੰਆਂ ਨਹੀਂ ਸੀ। ਸਵੇਰੇ ਜਦੋਂ ਉਹ ਖੁਦ ਉਠੀ ਤੇ ਦੇਖਿਆ ਕਿ ਉਸਦੇ ਪਤੀ ਅਤੇ ਉਸਦਾ ਭਰਾ ਦੋਵਾਂ ਦੇ ਸਰੀਰ ਬਿਲਕੁਲ ਠੰਡੇ ਹੋ ਚੁੱਕੇ ਹਨ ਤਾਂ ਉਨ੍ਹਾਂ ਨੇ ਆਸ-ਪਾਸ ਦੇ ਲੋਕਾਂ ਨੂੰ ਆਵਾਜ਼ ਮਾਰੀ ਤਾਂ ਲੋਕਾਂ ਨੇ ਆ ਕੇ ਦੇਖਿਆ ਕਿ ਦੋਵੇਂ ਭਰਾ ਮਰ ਗਏ ਸਨ।  

ਡੀਐਸਪੀ ਸਤਨਾਮ ਸਿੰਘ ਨੇ ਦੱਸਿਆ ਕਿ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਰਿਪੋਰਟ ਆਉਣ ’ਤੇ ਪਤਾ ਲੱਗੇਗਾ। ਪਰਿਵਾਰ ਦੇ ਹੋਰ ਮੈਂਬਰ ਵੀ ਉਲਟੀਆਂ ਅਤੇ ਦਸਤ ਤੋਂ ਪੀੜਤ ਹਨ ਅਤੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਂ ਦੀ ਅੰਤਿਮ ਵਿਦਾਈ ‘ਤੇ ਭੁੱਬਾਂ ਮਾਰ ਰੋਏ ਗਾਇਕ ਜੱਸੀ ਗਿੱਲ, ਦੁੱਖ ਵੰਡਾਉਣ ਪਹੁੰਚੇ ਸਾਥੀ ਕਲਾਕਾਰ

ਬੀਤੇ ਦਿਨ ਮਸ਼ਹੂਰ ਪੰਜਾਬੀ ਗਾਇਕ ਜੱਸੀ ਗਿੱਲ ਦੀ ਮਾਤਾ ਰਵਿੰਦਰ ਕੌਰ ਦਾ ਦਿਹਾਂਤ ਹੋ...

CM ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ 5ਵੇਂ ਮੁੱਖ ਮੰਤਰੀ! ਰਿਪੋਰਟ ‘ਚ ਹੋਇਆ ਖੁਲਾਸਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ ਮੁੱਖ...

‘ਅਸ਼ਲੀਲ ਭਾਸ਼ਾ ਵਰਤਣ ਵਾਲਿਆਂ ਨੂੰ ਵਿਦਿਆਰਥੀ ਨਹੀਂ ਕਿਹਾ ਜਾ ਸਕਦਾ’ : ਕੰਗਨਾ ਰਣੌਤ

ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦਾ ਨਵੀਂ ਦਿੱਲੀ ਵਿੱਚ ਹਾਲ ਹੀ ਵਿੱਚ...

AAP ਨੇ ਜਗਰੂਪ ਸੇਖਵਾਂ ਨੂੰ ਬਣਾਇਆ ਨਵਾਂ ਸੂਬਾ ਉਪ ਪ੍ਰਧਾਨ, ਕੀਤੀਆਂ 3 ਹੋਰ ਨਵੀਆਂ ਨਿਯੁਕਤੀਆਂ

ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਆਪਣੇ ਸੰਗਠਨ ਨੂੰ ਹੋਰ ਮਜ਼ਬੂਤ ​​ਕਰਨ ਲਈ...

‘ਸਾਨੂੰ ਕੋਈ ਖ਼ਤਰਾ ਨਹੀਂ, ਗੰਨਮੈਨਾਂ ਨੂੰ ਥਾਣੇ ਭੇਜੋ…’, ਸੰਤ ਸੀਚੇਵਾਲ ਨੇ DGP ਨੂੰ ਲਿਖਿਆ ਪੱਤਰ

ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸੀਚੇਵਾਲ ਨੇ ਆਪਣੀ ਸੁਰੱਖਿਆ ਵਾਪਸ ਲੈਣ...

ਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ; 27 ਜੁਲਾਈ: ਸਫ਼ਾਈ ਸੇਵਕਾਂ ਦੇ ਮਾਣ-ਸਨਮਾਨ ਨੂੰ ਬਹਾਲ ਕਰਨ ਪ੍ਰਤੀ ਆਪਣੀ ਵਚਨਬੱਧਤਾ ਤਹਿਤ ਮੁੱਖ...

*ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਲੁਧਿਆਣਾ, 27 ਜੁਲਾਈ,2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਾਡੀ...