September 5, 2026, 9:52 pm
----------- Advertisement -----------
HomeNewsBreaking Newsਮੋਹਾਲੀ ਰੇਲਵੇ ਟ੍ਰੈਕ 'ਤੇ ਮਿਲੀਆਂ 2 ਲਾ.ਸ਼ਾਂ, ਲੜਕੀ ਨੂੰ ਬਚਾਉਂਦੇ ਹੋਏ ਲੜਕੇ...

ਮੋਹਾਲੀ ਰੇਲਵੇ ਟ੍ਰੈਕ ‘ਤੇ ਮਿਲੀਆਂ 2 ਲਾ.ਸ਼ਾਂ, ਲੜਕੀ ਨੂੰ ਬਚਾਉਂਦੇ ਹੋਏ ਲੜਕੇ ਦੀ ਮੌ.ਤ

Published on

----------- Advertisement -----------

ਮੋਹਾਲੀ ਦੇ ਪਿੰਡ ਜਗਤਪੁਰਾ ਨੇੜੇ ਰੇਲਵੇ ਟ੍ਰੈਕ ‘ਤੇ ਨੌਜਵਾਨ ਅਤੇ ਲੜਕੀ ਦੀਆਂ ਲਾਸ਼ਾਂ ਮਿਲੀਆਂ ਹਨ। ਪੁਲਿਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਪੁਲਿਸ ਜੀਆਰਪੀ ਦੇ ਸਹਿਯੋਗ ਨਾਲ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਦੱਸ ਦਈਏ ਕਿ ਮ੍ਰਿਤਕ ਨੌਜਵਾਨ ਦੀ ਪਛਾਣ ਸ਼ਿਵਮ (20 ਸਾਲ) ਵਾਸੀ ਪਿੰਡ ਜਗਤਪੁਰਾ ਵਜੋਂ ਹੋਈ ਹੈ। ਪੁਲਿਸ ਅਜੇ ਤੱਕ ਲੜਕੀ ਬਾਰੇ ਕੁਝ ਪਤਾ ਨਹੀਂ ਲਗਾ ਸਕੀ ਹੈ। ਪੁਲਿਸ ਲੜਕੀ ਦੀ ਪਛਾਣ ਕਰਨ ‘ਚ ਲੱਗੀ ਹੋਈ ਹੈ। ਦੋਵਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਫੇਜ਼ 6 ਦੇ ਹਸਪਤਾਲ ਵਿੱਚ ਰਖਵਾਇਆ ਗਿਆ ਹੈ।

ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਸ਼ਿਵਮ ਆਪਣੇ ਦੋਸਤਾਂ ਨਾਲ ਰੇਲਵੇ ਟਰੈਕ ਤੋਂ ਲੰਘ ਰਿਹਾ ਸੀ। ਉਸ ਨੇ ਇਕ ਲੜਕੀ ਨੂੰ ਖੁਦਕੁਸ਼ੀ ਕਰਨ ਲਈ ਰੇਲਵੇ ਟਰੈਕ ‘ਤੇ ਆਉਂਦੇ ਦੇਖਿਆ। ਉਸ ਨੇ ਜਦੋਂ ਸਾਹਮਣੇ ਤੋਂ ਟਰੇਨ ਆਉਂਦੀ ਦੇਖੀ ਤਾਂ ਉਸ ਨੇ ਬੱਚੀ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਉਹ ਵੀ ਟਰੇਨ ਦੀ ਲਪੇਟ ‘ਚ ਆ ਗਿਆ ਅਤੇ ਦੋਵਾਂ ਦੀ ਮੌਤ ਹੋ ਗਈ।

 ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਮ੍ਰਿਤਕ ਲੜਕੀ ਨੂੰ ਨਹੀਂ ਜਾਣਦਾ ਸੀ। ਉਹ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਿਹਾ ਸੀ। ਉਹ ਨਹੀਂ ਜਾਣਦਾ ਸੀ ਕਿ ਉਹ ਕੁੜੀ ਕੌਣ ਸੀ। ਉਸ ਦੇ ਦੋਸਤਾਂ ਨੇ ਉਸ ਨੂੰ ਅਜਿਹਾ ਕਰਨ ਤੋਂ ਮਨ੍ਹਾ ਕੀਤਾ ਸੀ ਪਰ ਇਸ ਤੋਂ ਬਾਅਦ ਵੀ ਉਹ ਨਹੀਂ ਮੰਨੀ। ਟਰੇਨ ਬਹੁਤ ਨੇੜੇ ਸੀ। ਜਿਵੇਂ ਹੀ ਉਸ ਨੇ ਲੜਕੀ ਦਾ ਹੱਥ ਫੜ ਕੇ ਟਰੈਕ ਤੋਂ ਖਿੱਚਣ ਦੀ ਕੋਸ਼ਿਸ਼ ਕੀਤੀ ਤਾਂ ਟਰੇਨ ਨੇ ਉਸ ਨੂੰ ਫੜ੍ਹ ਲਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...