August 8, 2026, 7:24 pm
----------- Advertisement -----------
HomeNewsLatest Newsਲੁਧਿਆਣਾ 'ਚ ਸੱਪ ਦੇ ਡੰਗਣ ਨਾਲ 2 ਦੀ ਮੌਤ

ਲੁਧਿਆਣਾ ‘ਚ ਸੱਪ ਦੇ ਡੰਗਣ ਨਾਲ 2 ਦੀ ਮੌਤ

Published on

----------- Advertisement -----------

ਪੰਜਾਬ ਦੇ ਲੁਧਿਆਣਾ ਵਿੱਚ ਸੱਪ ਦੇ ਡੰਗਣ ਨਾਲ ਦੋ ਲੋਕਾਂ ਦੀ ਮੌਤ ਹੋ ਗਈ ਹੈ। ਦੋਵੇਂ ਮਾਮਲੇ ਵੱਖ-ਵੱਖ ਇਲਾਕਿਆਂ ਤੋਂ ਸਾਹਮਣੇ ਆਏ ਹਨ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਗਿਆ ਹੈ। ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।
ਪਹਿਲੇ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਜਮਾਲਪੁਰ ਦੇ ਏਐਸਆਈ ਨੇ ਦੱਸਿਆ ਕਿ ਬੀਤੀ ਰਾਤ ਸੰਜੇ ਗਾਂਧੀ ਕਲੋਨੀ ਵਿੱਚ ਇੱਕ ਘਰ ਵਿੱਚ ਸੱਪ ਵੜ ਗਿਆ। ਉਸ ਨੇ ਕਮਰੇ ‘ਚ ਸੌਂ ਰਹੇ ਵਿਅਕਤੀ ‘ਤੇ ਹਮਲਾ ਕਰ ਦਿੱਤਾ। ਸੱਪ ਦੇ ਡੰਗਣ ਤੋਂ ਬਾਅਦ ਵਿਅਕਤੀ ਇਲਾਜ ਕਰਵਾਉਣ ਦੀ ਬਜਾਏ ਸਾਰੀ ਰਾਤ ਸੱਪ ਨੂੰ ਮਾਰਨ ਲਈ ਘੁੰਮਦਾ ਰਿਹਾ। ਸਵੇਰੇ ਲੋਕਾਂ ਨੂੰ ਉਸ ਦੇ ਕਮਰੇ ‘ਚ ਵਿਅਕਤੀ ਦੀ ਲਾਸ਼ ਪਈ ਮਿਲੀ।
ਦੂਜਾ ਮਾਮਲਾ ਚੌਕੀ ਕਟਾਣੀ ਕਲਾਂ ਅਧੀਨ ਪੈਂਦੇ ਮਾਨ ਨਗਰ ਇਲਾਕੇ ਤੋਂ ਸਾਹਮਣੇ ਆਇਆ ਜਿਥੇ ਬੀਤੀ ਦੇਰ ਰਾਤ ਧਰਮਿੰਦਰ ਨਾਂ ਦੇ 20 ਸਾਲਾ ਨੌਜਵਾਨ ਨੂੰ ਸੱਪ ਨੇ ਡੰਗ ਲਿਆ। ਧਰਮਿੰਦਰ ਦੇ ਜੀਜਾ ਸਰਵਨ ਨੇ ਦੱਸਿਆ ਕਿ ਧਰਮਿੰਦਰ ਆਪਣੇ ਮਾਤਾ-ਪਿਤਾ ਨਾਲ ਕਮਰੇ ‘ਚ ਸੌਂ ਰਿਹਾ ਸੀ। ਰਾਤ ਕਰੀਬ 3 ਵਜੇ ਉਸ ਨੂੰ ਸੱਪ ਨੇ ਡੰਗ ਲਿਆ। ਉਸਨੇ ਰੌਲਾ ਪਾਇਆ। ਪਰਿਵਾਰ ਵਾਲੇ ਉਸ ਨੂੰ ਡਾਕਟਰ ਕੋਲ ਲੈ ਗਏ ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ‘ਚ ਰਖਵਾਇਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...

ਕੁੱਟਮਾਰ ਤੋਂ ਬਾਅਦ ਗੁਰਸਿਮਰਨ ਮੰਡ ਦਾ ਵੱਡਾ ਬਿਆਨ, ‘ਦੰਦ ਤੋੜ ਦਿੱਤੇ, ਪਰ ਮੈਂ ਡਰਨ ਵਾਲਾ ਨਹੀਂ’

ਅੰਬਾਲਾ ਨੇੜੇ ਪੰਜੋਖਰਾ ਸਾਹਿਬ ਵਿਖੇ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨਾਲ ਹੋਈ ਕੁੱਟਮਾਰ ਤੋਂ...

ਰਾਹੁਲ ਦੇ ‘ਕੂਲ ਅੰਕਲ’ ਵਾਲੇ ਬਿਆਨ ’ਤੇ ਕੈਪਟਨ ਦਾ ਜਵਾਬ, ਕਿਹਾ- ‘ਭਾਜਪਾ ਮੇਰੀ ਪਹਿਲੀ ਪਸੰਦ, ਵਾਪਸੀ ਦਾ ਸਵਾਲ ਨਹੀਂ’

ਰਾਹੁਲ ਗਾਂਧੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ‘ਕੂਲ ਅੰਕਲ’ ਅਤੇ ਆਪਣੇ ਪਸੰਦੀਦਾ ਨੇਤਾਵਾਂ ਵਿੱਚੋਂ...

ਹਿਮਾਚਲ ਦੇ ਚੰਬਾ ਵਿੱਚ ਨਿੱਜੀ ਬੱਸ ਪਲਟਣ ਕਾਰਨ 7 ਦੀ ਮੌਤ

ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਅੱਜ ਸਵੇਰੇ ਟਿੱਸਾ-ਬੈਰਾਗੜ੍ਹ ਸੜਕ 'ਤੇ ਇੱਕ ਨਿੱਜੀ ਬੱਸ...

ਮੋਗਾ ਪੁਲਿਸ ਨੇ ਦਬੋਚੀ ‘ਨਕਲੀ SHO’, ਵਿਆਹ ਲਈ ਰਚਿਆ ਪੁਲਿਸ ਅਫਸਰ ਬਣਨ ਦਾ ਸਾਰਾ ਡਰਾਮਾ!

ਮੋਗਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਨੇ ਇੱਕ...

ਹਾਈ-ਟੈਕ ਹੋਵੇਗਾ PRTC, ਯੂਪੀਆਈ- ਡੈਬਿਟ ਤੇ ਕ੍ਰੈਡਿਟ ਕਾਰਡ ਰਾਹੀਂ ਆਨਲਾਈਨ ਭੁਗਤਾਨ ਦੀ ਮਿਲੇਗੀ ਸਹੂਲਤ

ਪੀਆਰਟੀਸੀ ਹੁਣ ਹਾਈ ਟੈਕ ਹੋਣ ਵੱਲ ਆਪਣੇ ਕਦਮ ਵਧਾ ਰਿਹਾ ਹੈ। ਸਵਾਰੀਆਂ ਦੀ ਸਹੂਲਤ...