October 25, 2026, 12:37 pm
----------- Advertisement -----------
HomeNewsBreaking Newsਕਤਲ ਕੇਸ 'ਚ ਜ਼ਮਾਨਤ 'ਤੇ ਆਏ ਮੁਲਜ਼ਮ ਵੱਲੋਂ ਚਲਾਈ ਗੋਲੀ 'ਚ 2...

ਕਤਲ ਕੇਸ ‘ਚ ਜ਼ਮਾਨਤ ‘ਤੇ ਆਏ ਮੁਲਜ਼ਮ ਵੱਲੋਂ ਚਲਾਈ ਗੋਲੀ ‘ਚ 2 ਜ਼ਖਮੀ

Published on

----------- Advertisement -----------

ਲੁਧਿਆਣਾ, 3 ਅਗਸਤ 2022 – ਪੰਜਾਬ ਦੇ ਲੁਧਿਆਣਾ ਸ਼ਹਿਰ ‘ਚ ਮੰਗਲਵਾਰ ਦੇਰ ਰਾਤ ਰਾਹੋਂ ਰੋਡ ‘ਤੇ ਰੰਜਿਸ਼ ਕਾਰਨ ਨੌਜਵਾਨਾਂ ‘ਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਗੋਲੀਬਾਰੀ ‘ਚ ਦੋ ਨੌਜਵਾਨ ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਨੇ ਮੌਕੇ ‘ਤੇ 4 ਗੋਲੀਆਂ ਚਲਾਈਆਂ। ਪੁਲਿਸ ਨੇ ਦੋ ਗੋਲੀਆਂ ਦੇ ਖੋਲ ਬਰਾਮਦ ਕੀਤੇ ਹਨ। 4 ਗੋਲੀਆਂ ਵਿੱਚੋਂ 2 ਗੋਲੀਆਂ ਇੱਕ ਨੌਜਵਾਨ ਦੇ ਪੇਟ ਵਿੱਚ ਲੱਗੀਆਂ ਅਤੇ ਤੀਜੀ ਗੋਲੀ ਇੱਕ ਹੋਰ ਨੌਜਵਾਨ ਨੂੰ ਲੱਗੀ। ਜ਼ਖ਼ਮੀਆਂ ਦੀ ਪਛਾਣ ਰਾਕੇਸ਼ ਅਤੇ ਰਾਣਾ ਵਜੋਂ ਹੋਈ ਹੈ।

ਰਾਕੇਸ਼ ਆਟੋ ਚਾਲਕ ਹੈ, ਜੋ ਆਪਣੇ ਸਾਥੀ ਰਾਣਾ ਨਾਲ ਕੰਮ ਤੋਂ ਵਾਪਸ ਆ ਰਿਹਾ ਸੀ। ਰਸਤੇ ‘ਚ ਰਾਹੋ ਰੋਡ ‘ਤੇ ਚਿਕਨ ਵਾਲੇ ਕੋਲ ਰੁਕ ਗਏ। ਉਸ ਦੀ ਚਿਕਨ ਵਿਕਰੇਤਾ ਨਾਲ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋ ਗਈ। ਸਾਹਮਣੇ ਗਲੀ ‘ਚ ਰੇਹੜੀ ਵਾਲੇ ਦਾ ਲੜਕਾ ਗਗਨਦੀਪ ਮੋੜ ਸਾਥੀਆਂ ਸਮੇਤ ਬੈਠਾ ਸੀ। ਜਦੋਂ ਉਸ ਨੇ ਦੇਖਿਆ ਕਿ ਕੋਈ ਉਸ ਦੇ ਪਿਤਾ ਨਾਲ ਲੜ ਰਿਹਾ ਹੈ ਤਾਂ ਉਸ ਨੇ ਆ ਕੇ ਉਸ ਨੂੰ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ।

ਬਾਅਦ ‘ਚ ਗਗਨਦੀਪ ਦੇ ਸਾਥੀ ਵੀ ਲੜਾਈ ਵਿੱਚ ਆ ਗਏ ਅਤੇ ਇਸ ਤੋਂ ਬਾਅਦ ਉਨ੍ਹਾਂ ਨੇ ਗੋਲੀਆਂ ਚਲਾ ਦਿੱਤੀਆਂ। ਰਾਕੇਸ਼ ਅਤੇ ਰਾਣਾ ਨੇ ਗੋਲੀਆਂ ਨਾਲ ਆਪਣੇ ਬਚਾਅ ਦੀ ਪੂਰੀ ਕੋਸ਼ਿਸ਼ ਕੀਤੀ ਪਰ ਫਿਰ ਵੀ ਉਨ੍ਹਾਂ ਨੂੰ ਗੋਲੀ ਲੱਗ ਗਈ। ਲੋਕਾਂ ਨੇ ਗੋਲੀਬਾਰੀ ਦੀ ਸੂਚਨਾ ਪੁਲਿਸ ਨੂੰ ਦਿੱਤੀ। ਸੂਚਨਾ ਮਿਲਣ ’ਤੇ ਕਮਿਸ਼ਨਰ ਕੌਸਤੁਭ ਸ਼ਰਮਾ ਰਾਤ ਕਰੀਬ 11 ਵਜੇ ਪੁਲੀਸ ਫੋਰਸ ਸਮੇਤ ਮੌਕੇ ’ਤੇ ਪੁੱਜੇ। ਪੁਲਸ ਨੇ ਜ਼ਖਮੀਆਂ ਨੂੰ ਸੀ.ਐੱਮ.ਸੀ. ਹਸਪਤਾਲ ਦਾਖ਼ਲ ਕਰਵਾਇਆ।

ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਜ਼ਖਮੀ ਰਮੇਸ਼ ਦੇ ਪਿਤਾ ਰਮੇਸ਼ ਨੇ ਦੱਸਿਆ ਕਿ ਉਹ ਬਾਬਾ ਨਾਮ ਦੇਵ ਕਲੋਨੀ ਪ੍ਰੇਮ ਵਿਹਾਰ ਟਿੱਬਾ ਰੋਡ ਦਾ ਵਸਨੀਕ ਹੈ।ਉਸ ਦੇ ਲੜਕੇ ਦੀ ਕਿਸੇ ਨਾਲ ਕੋਈ ਪੁਰਾਣੀ ਦੁਸ਼ਮਣੀ ਨਹੀਂ ਹੈ। ਅੱਜ ਪਤਾ ਨਹੀਂ ਕਿਵੇਂ ਹਮਲਾਵਰ ਨੇ ਉਸ ਨੂੰ ਰਾਹੋ ਰੋਡ ‘ਤੇ ਬੁਲਾ ਕੇ ਗੋਲੀ ਮਾਰ ਦਿੱਤੀ। ਗੋਲੀਆਂ ਮਾਰਨ ਵਾਲਾ ਮੁਲਜ਼ਮ ਕਤਲ ਕੇਸ ਦਾ ਮੁਲਜ਼ਮ ਹੈ ਅਤੇ 5 ਮਹੀਨੇ ਪਹਿਲਾਂ ਹੀ ਜ਼ਮਾਨਤ ’ਤੇ ਬਾਹਰ ਆਇਆ ਹੈ।

ਕਮਿਸ਼ਨਰ ਸ਼ਰਮਾ ਨੇ ਦੱਸਿਆ ਕਿ ਰਾਕੇਸ਼ ਅਤੇ ਰਾਣਾ ਆਪਣੇ ਆਟੋ ਵਿੱਚ ਗਹਿਲੇਵਾਲ ਚੌਕ ਵੱਲ ਆ ਰਹੇ ਸਨ। ਉਸ ਦਾ ਚਿਕਨ ਵਾਲੇ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ। ਉਸ ਰੇਹੜੀ ਵਾਲੇ ਦਾ ਲੜਕਾ ਗਗਨਦੀਪ ਮੋੜ ਆਪਣੇ ਸਾਥੀਆਂ ਸਮੇਤ ਸਾਹਮਣੇ ਬੈਠਾ ਸੀ। ਮਾਮਲਾ ਵਿਗੜਦਾ ਦੇਖ ਗਗਨਦੀਪ ਨੇ ਰਾਕੇਸ਼ ਅਤੇ ਰਾਣਾ ਨੂੰ ਨਿਸ਼ਾਨਾ ਬਣਾਉਂਦੇ ਹੋਏ 4 ਗੋਲੀਆਂ ਚਲਾਈਆਂ ਅਤੇ ਫਰਾਰ ਹੋ ਗਿਆ। ਰਾਕੇਸ਼-ਰਾਣਾ ਨੂੰ 3 ਗੋਲੀਆਂ ਲੱਗੀਆਂ।

ਕਮਿਸ਼ਨਰ ਸ਼ਰਮਾ ਨੇ ਦੱਸਿਆ ਕਿ ਗੋਲੀ ਚਲਾਉਣ ਵਾਲਾ ਮੁਲਜ਼ਮ ਕਤਲ ਦੇ ਦੋਸ਼ ਵਿੱਚ ਜੇਲ੍ਹ ਵਿੱਚ ਸੀ। ਉਸ ਨੂੰ 4-5 ਮਹੀਨੇ ਪਹਿਲਾਂ ਹੀ ਜ਼ਮਾਨਤ ਮਿਲੀ ਸੀ। ਟਿੱਬਾ ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਇਰਾਦਾ ਕਤਲ ਦਾ ਕੇਸ ਦਰਜ ਕਰ ਲਿਆ ਹੈ। ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਨੇ ਦੇਰ ਰਾਤ ਤੱਕ ਇਲਾਕੇ ਦੀ ਤਲਾਸ਼ੀ ਲਈ ਅਤੇ ਸੀਸੀਟੀਵੀ ਕੈਮਰੇ ਵੀ ਦੇਖੇ। ਕਮਿਸ਼ਨਰ ਸ਼ਰਮਾ ਨੇ ਕਿਹਾ ਕਿ ਜਲਦ ਹੀ ਦੋਸ਼ੀ ਪੁਲਸ ਦੀ ਗ੍ਰਿਫਤ ‘ਚ ਹੋਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...

ਪੰਜਾਬ ‘ਤੇ ਬੋਲਣ ਤੋਂ ਪਹਿਲਾਂ ਭਾਜਪਾ ਸ਼ਾਸਤ ਰਾਜਾਂ ਵਿੱਚ ਨਸ਼ਾ ਖ਼ਤਮ ਕਰਕੇ ਦਿਖਾਉਣ ਅਮਿਤ ਸ਼ਾਹ – ਕੇਜਰੀਵਾਲ

ਨਵੀਂ ਦਿੱਲੀ, 22 ਅਕਤੂਬਰ:ਆਮ ਆਦਮੀ ਪਾਰਟੀ ਨੇ ਭਾਜਪਾ ਸ਼ਾਸਤ ਰਾਜਾਂ ਵਿੱਚ ਸ਼ਰੇਆਮ ਚੱਲ ਰਹੇ...

ਕਾਂਗਰਸ ਆਈ ਤਾਂ ਖੋਹ ਲਵੇਗੀ ਪੰਜਾਬੀਆਂ ਦੀਆਂ ਸਹੂਲਤਾਂ!,ਅਮਨ ਅਰੋੜਾ ਨੇ ਰਾਜਾ ਵੜਿੰਗ ਨੂੰ ਘੇਰਿਆ

ਚੰਡੀਗੜ੍ਹ; 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...