August 25, 2026, 11:46 pm
----------- Advertisement -----------
HomeNewsBreaking Newsਜਲੰਧਰ 'ਚ ਇੱਕੋ ਪਰਿਵਾਰ ਦੇ 2 ਜੀਆਂ ਦੀ ਹੋਈ ਮੌਤ

ਜਲੰਧਰ ‘ਚ ਇੱਕੋ ਪਰਿਵਾਰ ਦੇ 2 ਜੀਆਂ ਦੀ ਹੋਈ ਮੌਤ

Published on

----------- Advertisement -----------


ਜਲੰਧਰ ਦੇ ਭਾਰਗਵ ਕੈਂਪ ਨੇੜੇ ਇੱਕੋ ਪਰਿਵਾਰ ਦੇ ਦੋ ਵਿਅਕਤੀਆਂ ਦੀ ਮੌਤ ਹੋ ਗਈ। ਪਹਿਲਾਂ 28 ਸਾਲਾ ਡੀਜੇ ਆਪਰੇਟਰ ਰਾਹੁਲ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਹ ਖਬਰ ਸੁਣਦੇ ਹੀ ਰਾਹੁਲ ਦੀ ਤਾਈ ਮਧੂ ਦੀ ਸਦਮੇ ਨਾਲ ਮੌਤ ਹੋ ਗਈ। ਕੁਝ ਘੰਟਿਆਂ ਵਿੱਚ ਹੀ ਦੋ ਮੈਂਬਰਾਂ ਦੀ ਮੌਤ ਹੋ ਜਾਣ ਕਾਰਨ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ।

ਦੱਸ ਦਈਏ ਕਿ ਸ਼ੱਕ ਹੈ ਕਿ ਤਾਈ ਦੀ ਵੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਡੀਜੇ ਵਜੋਂ ਕੰਮ ਕਰਨ ਵਾਲੇ ਰਾਹੁਲ ਨੂੰ ਉਸ ਦੀ ਤਾਈ ਬਹੁਤ ਪਿਆਰ ਕਰਦੀ ਸੀ, ਕਿਉਂਕਿ ਉਸ ਦਾ ਕੋਈ ਪੁੱਤਰ ਜਾਂ ਧੀ ਨਹੀਂ ਸੀ। ਇਸ ਲਈ ਉਹ ਰਾਹੁਲ ਨੂੰ ਆਪਣਾ ਪੁੱਤਰ ਮੰਨਦੀ ਸੀ।


ਭਾਰਗਵ ਕੈਂਪ ‘ਚ ਦੇਰ ਰਾਤ ਰਾਹੁਲ ਨੂੰ ਦਿਲ ਦਾ ਦੌਰਾ ਪਿਆ। ਜਿਸ ਕਾਰਨ ਉਸ ਦੀ ਮੌਤ ਹੋ ਗਈ। ਜਦੋਂ ਪਰਿਵਾਰ ਨੂੰ ਇਸ ਬਾਰੇ ਪਤਾ ਲੱਗਾ ਤਾਂ ਤਾਈ ਦੀ ਸਿਹਤ ਵੀ ਵਿਗੜ ਗਈ ਅਤੇ ਕੁਝ ਸਮੇਂ ਬਾਅਦ ਉਸ ਦੀ ਮੌਤ ਹੋ ਗਈ। ਰਾਹੁਲ ਆਪਣੀ ਤਾਈ ਦਾ ਧਿਆਨ ਰੱਖਦਾ ਸੀ। ਦੋ ਵਿਅਕਤੀਆਂ ਦੀ ਇੱਕੋ ਸਮੇਂ ਮੌਤ ਹੋਣ ਕਾਰਨ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਫਿਲਹਾਲ ਨਾ ਤਾਂ ਪੁਲਸ ਨੇ ਇਸ ਮਾਮਲੇ ‘ਚ ਕੋਈ ਕਾਰਵਾਈ ਕੀਤੀ ਹੈ ਅਤੇ ਨਾ ਹੀ ਪਰਿਵਾਰ ਨੇ ਖੁੱਲ੍ਹ ਕੇ ਕੁਝ ਕਿਹਾ ਹੈ। ਦੋ ਵਿਅਕਤੀਆਂ ਦੀ ਮੌਤ ਨਾਲ ਪੂਰਾ ਪਰਿਵਾਰ ਸਦਮੇ ‘ਚ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...

ਬਿਜਲੀ ਦੇ ਵੱਧ ਬਿੱਲਾਂ ‘ਤੇ ਮਾਨ ਸਰਕਾਰ ਦੀ ਵੱਡੀ ਰਾਹਤ, ਖਪਤਕਾਰਾਂ ਦੇ ਬਿੱਲ ਹੋਣਗੇ ਠੀਕ

ਪੰਜਾਬ ‘ਚ ਬਿਜਲੀ ਦੇ ਵੱਧ ਬਿੱਲਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ‘ਤੇ ਕੈਬਿਨੇਟ...

ਪੰਜਾਬ ਵਿਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ, ਸਥਿਤੀ ਕਾਬੂ ਹੇਠ ਹੈ – ਡਾ. ਬਲਬੀਰ ਸਿੰਘ

 ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਵਾਈਨ ਫਲੂ (H1N1) ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਪੰਜਾਬ ਵਿਚ...

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜੇਗੀ ਭਾਜਪਾ : ਕੇਵਲ ਸਿੰਘ ਢਿੱਲੋਂ

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਕਿਹਾ ਹੈ ਕਿ ਭਾਜਪਾ ਪੰਜਾਬ ਦੀਆਂ...

MP Amritpal Singh ਤੋਂ ਇਲਾਵਾ ਪਰਿਵਾਰ ’ਚੋਂ ਕੋਈ ਨਹੀਂ ਲੜੇਗਾ ਚੋਣਾਂ: ਤਰਸੇਮ ਸਿੰਘ

ਖਡੂਰ ਸਾਹਿਬ ਤੋਂ ਜੇਲ੍ਹ ਵਿੱਚ ਬੰਦ ਮੈਂਬਰ ਪਾਰਲੀਮੈਂਟ (MP) ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ...

ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਨਵੀਆਂ ਰਜਿਸਟਰਡ ਮਹਿਲਾਵਾਂ ਦੇ ਖਾਤਿਆਂ ‘ਚ ਜਮ੍ਹਾ ਕੀਤੀ ਜਾਵੇਗੀ ਰਾਸ਼ੀ

ਪੰਜਾਬ ਸਰਕਾਰ ਨੇ ਰੱਖੜੀ ਦੇ ਮੌਕੇ ‘ਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਨਵੀਆਂ ਰਜਿਸਟਰਡ ਮਹਿਲਾਵਾਂ...

ਲੁਧਿਆਣਾ ਨਗਰ ਨਿਗਮ ਦੀ ਮੀਟਿੰਗ ‘ਚ ਪਿਆ ਰੌਲਾ, ‘ਆਪ’ ਤੇ BJP ਕੌਂਸਲਰ ਹੋ ਗਏ ਧੱਕਾ-ਮੁੱਕੀ

ਲੁਧਿਆਣਾ ਨਗਰ ਨਿਗਮ ਹਾਊਸ ਵਿਚ ਅੱਜ ਫਾਈਨਾਂਸ ਐਂਡ ਕਾਂਟ੍ਰੈਕਟ ਕਮੇਟੀ ਦੇ 2 ਮੈਂਬਰਾਂ ਦਾ...

ਆਸ਼ਿਕ ਨੇ ਸਹੇਲੀ ਤੋਂ ਕਾਰ ‘ਤੇ ਕਰਵਾਈਆਂ 3400 Kiss, ਫਿਰ ਪੁਲਿਸ ਵਾਲਿਆਂ ਨੇ ਵੀ ਮੁੰਡੇ ਦੀ ਬਣਾ’ਤੀ ਰੇਲ

ਆਸ਼ਕ ਨੇ ਆਪਣੀ ਸਹੇਲੀ ਵੱਲੋਂ ਕਾਰ ‘ਤੇ 3400 Kiss ਕਰਵਾਈਆਂ ਤੇ ਜਦੋਂ ਪੁਲਿਸ ਨੂੰ...

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਜੇਲ੍ਹ ਤੋਂ ਆਇਆ ਬਾਹਰ, ਮਿਲੀ 21 ਦਿਨਾਂ ਦੀ ਪੈਰੋਲ

ਡੇਰਾ ਪ੍ਰੇਮੀਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਡੇਰਾ ਮੁਖੀ ਰਾਮ ਰਹੀਮ ਨੂੰ ਫਿਰ...