November 19, 2026, 8:41 am
----------- Advertisement -----------
HomeNewsBreaking Newsਸਿੱਧੂ ਮੂਸੇਵਾਲਾ ਕਤਲ ਕੇਸ: ਕਤਲ ਦੀ ਸਾਜ਼ਿਸ਼ ਵਿੱਚ ਸ਼ਾਮਲ ਪੰਜਾਬੀ ਸੰਗੀਤ ਇੰਡਸਟਰੀ...

ਸਿੱਧੂ ਮੂਸੇਵਾਲਾ ਕਤਲ ਕੇਸ: ਕਤਲ ਦੀ ਸਾਜ਼ਿਸ਼ ਵਿੱਚ ਸ਼ਾਮਲ ਪੰਜਾਬੀ ਸੰਗੀਤ ਇੰਡਸਟਰੀ ਨਾਲ ਸਬੰਧਤ 2 ਹੋਰ ਮੁਲਜ਼ਮ ਨਾਮਜ਼ਦ

Published on

----------- Advertisement -----------

ਮਾਨਸਾ, 26 ਅਗਸਤ 2022 – ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਤਾਰ ਪੰਜਾਬੀ ਮਿਊਜ਼ਿਕ ਇੰਡਸਟਰੀ ਤੱਕ ਪਹੁੰਚ ਗਏ ਹਨ। ਮਾਨਸਾ ਪੁਲੀਸ ਨੇ ਮੂਸੇਵਾਲਾ ਕਤਲ ਕੇਸ ਵਿੱਚ ਦੋ ਹੋਰ ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਹੈ। ਦੋਵੇਂ ਮੁਲਜ਼ਮ ਮਿਊਜ਼ਿਕ ਇੰਡਸਟਰੀ ਨਾਲ ਜੁੜੇ ਹੋਏ ਹਨ। ਪੁਲਿਸ ਜਲਦੀ ਹੀ ਇਨ੍ਹਾਂ ਦੇ ਨਾਵਾਂ ਦਾ ਖੁਲਾਸਾ ਕਰੇਗੀ। ਮੂਸੇਵਾਲਾ ਦੇ ਪਿਤਾ ਨੇ ਡੀਜੀਪੀ ਨੂੰ ਸ਼ਿਕਾਇਤ ਭੇਜੀ ਹੈ। ਜਿਸ ਵਿੱਚ ਦੋਸ਼ ਲਾਇਆ ਗਿਆ ਸੀ ਕਿ ਇਹ ਲੋਕ ਮੂਸੇਵਾਲਾ ਨੂੰ ਧਮਕੀਆਂ ਦੇ ਰਹੇ ਸਨ। ਜਿਸ ਤੋਂ ਬਾਅਦ ਦੋਵਾਂ ਨੂੰ ਆਈਪੀਸੀ ਦੀ ਧਾਰਾ 120ਬੀ ਵਿੱਚ ਨਾਮਜ਼ਦ ਕੀਤਾ ਗਿਆ ਹੈ।

ਮੂਸੇਵਾਲਾ ਦੇ ਪਿਤਾ ਨੇ ਸ਼ਿਕਾਇਤ ਵਿੱਚ ਦੱਸਿਆ ਕਿ ਪਹਿਲਾਂ ਤਾਂ ਦੋਵੇਂ ਸਿੱਧੂ ਨਾਲ ਜੁੜੇ ਹੋਏ ਸਨ। ਇਹ ਉਸ ਸਮੇਂ ਦੀ ਗੱਲ ਹੈ ਜਦੋਂ ਮੂਸੇਵਾਲਾ ਪੜ੍ਹਾਈ ਲਈ ਕੈਨੇਡਾ ਗਿਆ ਸੀ ਅਤੇ ਆਪਣੇ ਗਾਇਕੀ ਕਰੀਅਰ ਦੀ ਸ਼ੁਰੂਆਤ ਕਰ ਰਿਹਾ ਸੀ। ਮੁਸੇਵਾਲਾ ਨਾਲ ਸ਼ੁਰੂ ਵਿੱਚ ਦੋਵਾਂ ਦੇ ਬਹੁਤ ਚੰਗੇ ਸਬੰਧ ਸਨ। ਉਨ੍ਹਾਂ ਦਾ ਇੱਕ ਮਿਊਜ਼ਿਕ ਸਟੂਡੀਓ ਸੀ, ਜਿਸ ਰਾਹੀਂ ਮੂਸੇਵਾਲਾ ਦੇ ਕਈ ਗੀਤ ਲਾਂਚ ਕੀਤੇ ਗਏ ਸਨ। ਇਸ ਤੋਂ ਬਾਅਦ ਮੂਸੇਵਾਲਾ ਨੇ ਕਈ ਦੇਸ਼ਾਂ ਵਿੱਚ ਸਟੇਜ ਸ਼ੋਅ ਕੀਤੇ। ਦੋਵਾਂ ਨੇ ਇਸ ਲਈ ਸਾਰਾ ਪ੍ਰਬੰਧ ਦੇਖਿਆ।

ਸੂਤਰਾਂ ਮੁਤਾਬਕ ਦੋਵਾਂ ਨੇ ਮੂਸੇਵਾਲਾ ਦੇ ਸਟੇਜ ਸ਼ੋਅ ਦੀ ਕਮਾਈ ਹਥਿਆਉਣੀ ਸ਼ੁਰੂ ਕਰ ਦਿੱਤੀ। ਮੂਸੇਵਾਲਾ ਨੂੰ ਕਮਾਈ ਦਾ ਥੋੜ੍ਹਾ ਜਿਹਾ ਹਿੱਸਾ ਹੀ ਮਿਲਦਾ ਸੀ। ਜਿਸ ਤੋਂ ਬਾਅਦ ਮੂਸੇਵਾਲਾ ਦੋਵਾਂ ਵਿਚਾਲੇ ਹੋਏ ਸਮਝੌਤੇ ਤੋਂ ਪਿੱਛੇ ਹਟ ਗਿਆ। ਇਹ ਦੋਵੇਂ ਮੁਲਜ਼ਮ ਮੂਸੇਵਾਲਾ ਨੂੰ ਧਮਕੀਆਂ ਦੇਣ ਲੱਗੇ ਅਤੇ ਉਸ ਨੂੰ ਕੈਨੇਡਾ ਵਿੱਚ ਸ਼ੋਅ ਕਰਨ ਦੀ ਚੁਣੌਤੀ ਦਿੱਤੀ। ਮੂਸੇਵਾਲਾ ਨੇ ਇਸ ਨੂੰ ਸਵੀਕਾਰ ਕੀਤਾ ਅਤੇ ਕੈਨੇਡਾ ਵਿੱਚ ਸਫਲ ਸ਼ੋਅ ਕੀਤੇ। ਜਿਸ ਤੋਂ ਬਾਅਦ ਦੋਹਾਂ ਨੇ ਯੂਟਿਊਬ ਚੈਨਲ ਬਣਾਇਆ। ਜਿਸ ਰਾਹੀਂ ਮੂਸੇਵਾਲਾ ਦੇ ਗੀਤ ਲੀਕ ਕੀਤੇ ਗਏ ਸਨ ਅਤੇ ਉਨ੍ਹਾਂ ਨੂੰ ਆਰਥਿਕ ਤੌਰ ‘ਤੇ ਨੁਕਸਾਨ ਪਹੁੰਚਾਇਆ ਗਿਆ। ਇਸ ਤੋਂ ਬਾਅਦ ਵੀ ਮੂਸੇਵਾਲਾ ਉਨ੍ਹਾਂ ਦੇ ਦਬਾਅ ‘ਚ ਨਹੀਂ ਆਇਆ ਤਾਂ ਇਨ੍ਹਾਂ ਲੋਕਾਂ ਨੇ ਗੈਂਗਸਟਰਾਂ ਰਾਹੀਂ ਮੂਸੇਵਾਲਾ ਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ।

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੇ ਨਿਸ਼ਾਨੇ ‘ਤੇ ਪੰਜਾਬੀ ਮਿਊਜ਼ਿਕ ਇੰਡਸਟਰੀ ਦਾ ਇੱਕ ਹੋਰ ਗਾਇਕ ਹੈ। ਕੱਲ੍ਹ ਵੀ ਕੈਂਡਲ ਮਾਰਚ ਦੌਰਾਨ ਉਨ੍ਹਾਂ ਕਿਹਾ ਕਿ ਅਜਿਹੇ ਗਾਇਕ ਜੋ ਗੈਂਗਸਟਰਾਂ ਨੂੰ ਆਪਣਾ ਭਰਾ ਆਖਦੇ ਹਨ ਅਤੇ ਫਿਰ ਪੰਜਾਬ ਪੁਲਿਸ ਤੋਂ ਸੁਰੱਖਿਆ ਮੰਗਦੇ ਹਨ। ਇਸ ਬਾਰੇ ਵੀ ਕਾਫੀ ਚਰਚਾ ਹੋ ਰਹੀ ਹੈ। ਗਾਇਕ ਦਾ ਨਾਂ ਪਹਿਲਾਂ ਮੂਸੇਵਾਲਾ ਕਤਲ ਕਾਂਡ ਨਾਲ ਵੀ ਜੁੜਿਆ ਸੀ ਪਰ ਬਾਅਦ ਵਿੱਚ ਪੁਲੀਸ ਨੇ ਇਸ ਤੋਂ ਇਨਕਾਰ ਕਰ ਦਿੱਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...