July 22, 2026, 12:18 pm
----------- Advertisement -----------
HomeNewsLatest Newsਰਾਏਪੁਰ ਮੰਡਲਾਂ ’ਚ ਡਿਊਟੀ ਲਈ ਸਕੂਟਰ ’ਤੇ ਜਾ ਰਹੀਆਂ 2 ਔਰਤਾਂ ਨੂੰ...

ਰਾਏਪੁਰ ਮੰਡਲਾਂ ’ਚ ਡਿਊਟੀ ਲਈ ਸਕੂਟਰ ’ਤੇ ਜਾ ਰਹੀਆਂ 2 ਔਰਤਾਂ ਨੂੰ ਟਰੈਕਟਰ ਟਰਾਲੀ ਨੇ ਮਾਰੀ ਟੱਕਰ

Published on

----------- Advertisement -----------

ਪਟਿਆਲਾ ਦੇ ਬਹਾਦਰਗੜ੍ਹ ਦੇ ਪਿੰਡ ਰਾਏਪੁਰ ਮੰਡਲਾਂ ਵਿੱਚ ਡਿਊਟੀ ਲਈ ਸਕੂਟਰ ’ਤੇ ਜਾ ਰਹੀਆਂ ਦੋ ਔਰਤਾਂ ਨੂੰ ਟਰੈਕਟਰ ਟਰਾਲੀ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਸਕੂਟਰ ਚਲਾ ਰਹੀ ਮਹਿਲਾ ਕਾਂਸਟੇਬਲ ਰਮਨਪ੍ਰੀਤ ਕੌਰ ਅਤੇ ਉਸਦੀ ਸਹੇਲੀ ਨਿਸ਼ਾ ਸ਼ਰਮਾ ਦੀ ਮੌਤ ਹੋ ਗਈ। ਹਾਦਸੇ ਮਗਰੋਂ ਪੁਲਿਸ ਨੇ ਮਹਿਲਾ ਕਾਂਸਟੇਬਲ ਰਮਨਪ੍ਰੀਤ ਕੌਰ ਦੇ ਪਿਤਾ ਕਰਮ ਸਿੰਘ ਦੀ ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤੇ ਟਰੈਕਟਰ ਟਰਾਲੀ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਘਟਨਾ ਤੋਂ ਬਾਅਦ ਮੁਲਜ਼ਮ ਟਰੈਕਟਰ ਟਰਾਲੀ ਦਾ ਡਰਾਈਵਰ ਵਾਹਨ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ।

ਪਿੰਡ ਦੇ ਸਰਪੰਚ ਗਿਆਨ ਸਿੰਘ ਨੇ ਦੱਸਿਆ ਕਿ ਰਮਨਪ੍ਰੀਤ ਕੌਰ ਸ਼ੁਰੂ ਤੋਂ ਹੀ ਬਹੁਤ ਮਿਹਨਤੀ ਸੀ। ਉਹ ਸਾਲ 2016 ਵਿੱਚ ਪੁਲਿਸ ਵਿੱਚ ਭਰਤੀ ਹੋਈ ਸੀ ਅਤੇ ਇਨ੍ਹੀਂ ਦਿਨੀਂ ਉਹ ਚੰਡੀਗੜ੍ਹ ਆਈਆਰਬੀ ਵਿੱਚ ਤਾਇਨਾਤ ਸੀ। ਪਰਿਵਾਰ ਵਿਚ ਉਸ ਦੀ ਵੱਡੀ ਭੈਣ ਮਾਨਸਿਕ ਤੌਰ ‘ਤੇ ਕਮਜ਼ੋਰ ਅਤੇ ਸਰੀਰਕ ਤੌਰ ‘ਤੇ ਲਾਚਾਰ ਹੈ। ਮਾਂ ਵੀ ਦਿਮਾਗੀ ਤੌਰ ‘ਤੇ ਕਮਜ਼ੋਰ ਹੈ, ਇਸ ਲਈ ਰਮਨਪ੍ਰੀਤ ਕੌਰ ਹੀ ਆਪਣੇ ਬਜ਼ੁਰਗ ਮਾਤਾ-ਪਿਤਾ ਅਤੇ ਆਪਣੀ ਭੈਣ ਦੀ ਦੇਖਭਾਲ ਕਰਦੀ ਸੀ। ਰਮਨਪ੍ਰੀਤ ਕੌਰ ਰੋਜ਼ਾਨਾ ਬੱਸ ਰਾਹੀਂ ਚੰਡੀਗੜ੍ਹ ਜਾਂਦੀ ਸੀ ਅਤੇ ਆਪਣੀ ਸਕੂਟੀ ਰਾਏਪੁਰ ਮੰਡਲਾ ਦੇ ਬੱਸ ਅੱਡੇ ‘ਤੇ ਖੜ੍ਹੀ ਕਰਦੀ ਸੀ।

 ਰਮਨਪ੍ਰੀਤ ਕੌਰ ਅਤੇ ਉਸ ਦੀ ਸਹੇਲੀ ਨਿਸ਼ਾ ਸ਼ਰਮਾ ਦੋਵੇਂ ਬੱਸ ਸਟੈਂਡ ‘ਤੇ ਸਕੂਟੀ ਪਾਰਕ ਕਰਕੇ ਜਾਂਦੀਆ ਸਨ। ਨਿਸ਼ਾ ਸ਼ਰਮਾ ਇੱਕ 30 ਸਾਲਾ ਵਿਆਹੁਤਾ ਔਰਤ ਸੀ, ਜਿਸ ਦੇ ਪਰਿਵਾਰ ਵਿੱਚ ਇੱਕ ਪੁੱਤਰ ਵੀ ਹੈ। ਉਹ ਚੰਡੀਗੜ੍ਹ ਵਿੱਚ ਇੱਕ ਪ੍ਰਾਈਵੇਟ ਕਾਲ ਸੈਂਟਰ ਵਿੱਚ ਕੰਮ ਕਰਦੀ ਸੀ।  

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਵਿਰੋਧੀ ਕਾਨੂੰਨ ‘ਤੇ ਅਕਾਲ ਤਖ਼ਤ ਦੇ ਸੁਝਾਵਾਂ ਬਾਰੇ ਪੰਜਾਬ ਸਰਕਾਰ ਨੇ ਕਾਨੂੰਨੀ ਰਾਇ ਮੰਗੀ

ਪੰਜਾਬ ਸਰਕਾਰ ਨੇ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਬਾਰੇ ਅਕਾਲ ਤਖ਼ਤ ਦੇ ਸੁਝਾਵਾਂ ਦੇ...

ਪੰਜਾਬੀ ਗਾਇਕ ਦੀ ਗੁੰਮਸ਼ੁਦਗੀ ‘ਤੇ ਹਾਈਕੋਰਟ ਸਖ਼ਤ, ਹਰਭਜਨ ਸ਼ੇਰਾ ਨੂੰ ਕੋਰਟ ‘ਚ ਪੇਸ਼ ਕਰਨ ਦੇ ਹੁਕਮ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬੀ ਗਾਇਕ ਹਰਭਜਨ ਸ਼ੇਰਾ ਦੇ ਲਾਪਤਾ ਦੇ ਮਾਮਲੇ...

ਕਾਂਗਰਸ ਦਾ ਭਾਜਪਾ ਖਿਲਾਫ਼ Black Protest, ਕਾਲੇ ਕੱਪੜੇ ਪਾ ਕੇ ਸੰਸਦ ਦੇ ਬਾਹਰ ਪਹੁੰਚੇ ਰਾਹੁਲ ਗਾਂਧੀ

ਕਾਂਗਰਸ ਪਾਰਟੀ ਨੇ NEET ਪ੍ਰੀਖਿਆ ਵਿੱਚ ਧਾਂਦਲੀ ਅਤੇ ਦੇਸ਼ ਭਰ ਵਿੱਚ ਹੋ ਰਹੇ ਪੇਪਰ...

‘BJP ਲੀਡਰਾਂ ਨੂੰ ਤਲਬ ਕੀਤਾ ਜਾਵੇ’, ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸਾਹਿਬ ਨੂੰ ਚਿੱਠੀ ਲਿਖ ਕੀਤੀ ਮੰਗ

ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸ੍ਰੀ ਅਕਾਲ ਤਖਤ ਕੁਲਦੀਪ ਸਿੰਘ ਗੜਗੱਜ...

ਦਿੱਲੀ ਪੁਲਿਸ ਹੈੱਡਕੁਆਰਟਰ ਦੇ ਬਾਹਰ ਕਾਕਰੋਚ ਪਾਰਟੀ ਦਾ ਧਰਨਾ ਖ਼ਤਮ

ਕਾਕਰੋਚ ਜਨਤਾ ਪਾਰਟੀ ਨੇ ਮੰਗਲਵਾਰ ਦੇਰ ਰਾਤ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਐਲਾਨ ਕੀਤਾ...

•ਪੰਜਾਬ ਦੀ ਸਿੱਖਿਆ ਕ੍ਰਾਂਤੀ ਸਾਡੇ ਨੌਜਵਾਨਾਂ ਨੂੰ ਸਿਰਫ਼ ਨੌਕਰੀਆਂ ਲਈ ਨਹੀਂ, ਸਗੋਂ ਭਵਿੱਖ ਵਿੱਚ ਮੌਕੇ ਸਿਰਜਣ ਲਈ ਤਿਆਰ ਕਰ ਰਹੀ ਹੈ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 21 ਜੁਲਾਈ,2026ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 'ਸਿੱਖਿਆ...

ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ – ਕੇਜਰੀਵਾਲ

*ਨਵੀਂ ਦਿੱਲੀ, 21 ਜੁਲਾਈ,2026*:ਸੋਮਵਾਰ ਨੂੰ ਜੰਤਰ-ਮੰਤਰ 'ਤੇ ਸ਼ਾਂਤੀਪੂਰਨ ਪ੍ਰਦਰਸ਼ਨ ਦੇ ਬਾਵਜੂਦ ਲਾਠੀਚਾਰਜ ਤੋਂ ਬਾਅਦ...

ਸ਼ੰਭੂ ਬਾਰਡਰ ਖੋਲ੍ਹੋ ਅਤੇ ਕਿਸਾਨਾਂ ਨੂੰ ਸ਼ਾਂਤੀਪੂਰਵਕ ਦਿੱਲੀ ਪਹੁੰਚਣ ਦਿਓ: ਬਲਤੇਜ ਪੰਨੂ

*ਚੰਡੀਗੜ੍ਹ 21 ਜੁਲਾਈ,2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਪਿਛਲੀਆਂ ਸਰਕਾਰਾਂ ਨੇ ਸਿਰਫ਼ ਆਪਣੇ ਚਹੇਤਿਆਂ ਦੇ ਹੀ ਰਾਸ਼ਨ ਕਾਰਡ ਬਣਾਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 21 ਜੁਲਾਈ,2026*ਭੋਜਨ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਪੱਖਪਾਤ ਦੇ...