September 13, 2026, 1:53 am
----------- Advertisement -----------
HomeNewsLatest Newsਮਾਤਰੂ ਵੰਦਨਾ ਯੋਜਨਾ ਤਹਿਤ ਲਾਭਪਾਤਰੀਆਂ ਨੂੰ 31 ਮਾਰਚ ਤੱਕ ਲਗਭਗ 20 ਕਰੋੜ...

ਮਾਤਰੂ ਵੰਦਨਾ ਯੋਜਨਾ ਤਹਿਤ ਲਾਭਪਾਤਰੀਆਂ ਨੂੰ 31 ਮਾਰਚ ਤੱਕ ਲਗਭਗ 20 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾਵੇਗੀ: ਡਾ. ਬਲਜੀਤ ਕੌਰ

Published on

----------- Advertisement -----------

ਚੰਡੀਗੜ੍ਹ, 24 ਮਾਰਚ: ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਲੱਗਭਗ 68500 ਲਾਭਪਾਤਰੀਆਂ ਨੂੰ 31 ਮਾਰਚ 2023 ਤੱਕ ਲੱਗਭੱਗ 20 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾਵੇਗੀ। ਇਸ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਕੀਤਾ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਲਗਾਤਾਰ ਕਾਰਜਸ਼ੀਲ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ 19 ਸਾਲ ਅਤੇ ਇਸ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਪਹਿਲੇ ਜੀਵਤ ਬੱਚੇ ਦੇ ਜਨਮ ‘ਤੇ 5000/-ਰੁਪਏ ਤਿੰਨ ਕਿਸ਼ਤਾਂ ਵਿੱਚ (ਰੁਪਏ 1000+2000+2000) ਦਿੱਤੇ ਜਾਂਦੇ ਹਨ। ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਇਹ ਰਾਸ਼ੀ ਵਿਸ਼ੇਸ਼ ਸ਼ਰਤਾਂ ਦੀ ਪੂਰਤੀ ਦੇ ਅਧੀਨ ਦਿੱਤੀ ਜਾਂਦੀ ਹੈ।

ਮੰਤਰੀ ਨੇ ਕਿਹਾ ਮਾਤਰੂ ਵੰਦਨਾ ਯੋਜਨਾ ਇਹ ਯਕੀਨੀ ਬਣਾਉਣ ਵੱਲ ਇੱਕ ਕਦਮ ਹੈ ਕਿ ਹਰ ਗਰਭਵਤੀ ਔਰਤ ਨੂੰ ਗਰਭ ਅਵਸਥਾ ਅਤੇ ਦੁੱਧ ਚੁੰਘਾਉਣ ਦੌਰਾਨ ਲੋੜੀਂਦੀ ਦੇਖਭਾਲ ਮਿਲੇ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਮਾਵਾਂ ਅਤੇ ਬੱਚਿਆਂ ਦੀ ਤੰਦਰੁਸਤੀ ਲਈ ਵਚਨਬੱਧ ਹੈ ਅਤੇ ਇਹ ਸਕੀਮ ਉਸ ਵਚਨਬੱਧਤਾ ਦਾ ਪ੍ਰਤੀਬਿੰਬ ਹੈ।

ਡਾ. ਬਲਜੀਤ ਕੌਰ ਨੇ ਪੰਜਾਬ ਦੀਆਂ ਸਾਰੀਆਂ ਗਰਭਵਤੀ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਕੀਮ ਦਾ ਲਾਭ ਲੈਣ ਅਤੇ ਆਪਣੀ ਅਤੇ ਆਪਣੇ ਬੱਚਿਆਂ ਦੀ ਵਧੀਆ ਦੇਖਭਾਲ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...