September 14, 2026, 5:04 am
----------- Advertisement -----------
HomeNewsBreaking Newsਪੰਜਾਬ ਸਰਕਾਰ ਫਰਿਸ਼ਤੇ ਸਕੀਮ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ; ਸੜਕ ਹਾਦਸੇ...

ਪੰਜਾਬ ਸਰਕਾਰ ਫਰਿਸ਼ਤੇ ਸਕੀਮ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ; ਸੜਕ ਹਾਦਸੇ ਦੇ ਪੀੜਤਾਂ ਨੂੰ ਹਸਪਤਾਲ ਲਿਜਾਣ ਵਾਲੇ ਵਿਅਕਤੀ ਨੂੰ ਸਨਮਾਨ ਵਜੋਂ 2000 ਰੁਪਏ ਦਿੱਤੇ ਜਾਣਗੇ

Published on

----------- Advertisement -----------

ਚੰਡੀਗੜ੍ਹ, 6 ਦਸੰਬਰ (ਬਲਜੀਤ ਮਰਵਾਹਾ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕੋਲ ਸੂਬੇ ਦੇ ਲੋਕਾਂ ਲਈ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਫੰਡਾਂ ਦੀ ਕੋਈ ਘਾਟ ਨਾ ਹੋਣ ਬਾਰੇ ਪੁਸ਼ਟੀ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨਾਲ ਇੱਥੇ ਸਿਹਤ ਅਤੇ ਮੈਡੀਕਲ ਸਿੱਖਿਆ ਵਿਭਾਗ ਦੇ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਕਰਨ ਲਈ ਉੱਚ ਪੱਧਰੀ ਮੀਟਿੰਗ ਕੀਤੀ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਿਹਤ ਵਿਭਾਗ ਨਾਲ ਸਬੰਧਤ ਸਾਰੀਆਂ ਫਾਈਲਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕਰਨ ਦੀਆਂ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ ਕਿਉਂਕਿ ਪੰਜਾਬ ਸਰਕਾਰ ਲੋਕਾਂ ਦੀ ਸਿਹਤ ਲਈ ਫ਼ਿਕਰਮੰਦ ਹੈ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਫਰਿਸ਼ਤੇ ਸਕੀਮ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ, ਜਿਸ ਤਹਿਤ ਹਾਦਸੇ ਦੇ ਪਹਿਲੇ 48 ਘੰਟਿਆਂ ਦੇ ਅੰਦਰ ਸੜਕ ਹਾਦਸਿਆਂ ਦੇ ਸ਼ਿਕਾਰ ਵਿਅਕਤੀਆਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ ਭਾਵੇਂ ਉਹ ਕਿਸੇ ਵੀ ਸੂਬੇ ਦੇ ਵਸਨੀਕ ਹੋਣ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਸੜਕ ਹਾਦਸਿਆਂ ਦੇ ਸ਼ਿਕਾਰ ਵਿਅਕਤੀਆਂ ਨੂੰ ਪ੍ਰਾਈਵੇਟ ਹਸਪਤਾਲਾਂ ਸਮੇਤ ਨੇੜਲੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਮੁਹੱਈਆ ਕਰਵਾਉਣਾ ਯਕੀਨੀ ਬਣਾਏਗੀ।
ਸਿਹਤ ਮੰਤਰੀ ਨੇ ਕਿਹਾ ਕਿ ਸੜਕ ਹਾਦਸੇ ਦੇ ਪੀੜਤਾਂ ਨੂੰ ਇਲਾਜ ਲਈ ਹਸਪਤਾਲ ਲੈ ਕੇ ਜਾਣ ਵਾਲੇ ਵਿਅਕਤੀ ਨੂੰ 2000 ਰੁਪਏ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪੀੜਤ ਨੂੰ ਹਸਪਤਾਲ ਲੈ ਕੇ ਆਉਣ ਵਾਲੇ ਵਿਅਕਤੀ ਤੋਂ ਪੁਲਿਸ ਜਾਂ ਹਸਪਤਾਲ ਪ੍ਰਸ਼ਾਸਨ ਵੱਲੋਂ ਕੋਈ ਪੁੱਛਗਿੱਛ ਨਹੀਂ ਕੀਤੀ ਜਾਵੇਗੀ ਜਦੋਂ ਤੱਕ ਉਹ ਖੁਦ ਚਸ਼ਮਦੀਦ ਗਵਾਹ ਨਹੀਂ ਬਣਨਾ ਚਾਹੁੰਦਾ।
ਉਨ੍ਹਾਂ ਨੇ ਸਿਹਤ ਵਿਭਾਗ ਨਾਲ ਸਬੰਧਤ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਵੀ ਕੀਤੀ ਜਿਸ ਵਿੱਚ ਤਿੰਨ ਸਰਕਾਰੀ ਹਸਪਤਾਲਾਂ- ਐਮਸੀਐਚ ਧੂਰੀ ਹਸਪਤਾਲ, ਸੀਐਚਸੀ ਕੌਹਰੀਆਂ ਅਤੇ ਚੀਮਾ ਹਸਪਤਾਲ ਨੂੰ ਅਤਿ-ਆਧੁਨਿਕ ਸਿਹਤ ਸਹੂਲਤਾਂ, ਏਕੀਕ੍ਰਿਤ ਪਬਲਿਕ ਹੈਲਥ ਲੈਬਾਂ, ਕ੍ਰਿਟੀਕਲ ਕੇਅਰ ਬਲਾਕ ਸਮੇਤ ਮੈਡੀਕਲ ਪ੍ਰੋਜੈਕਟਾਂ ਨੂੰ ਅਪਗ੍ਰੇਡ ਕਰਨਾ ਸ਼ਾਮਲ ਹੈ।
ਉਨ੍ਹਾਂ ਕਿਹਾ ਕਿ ਜਲਦ ਹੀ ਸਾਰੇ ਜ਼ਿਲ੍ਹਾ ਹਸਪਤਾਲਾਂ, ਸਬ-ਡਿਵੀਜ਼ਨ ਹਸਪਤਾਲਾਂ ਅਤੇ ਕਮਿਊਨਿਟੀ ਹੈਲਥ ਸੈਂਟਰਾਂ ਵਿੱਚ ਐਕਸ-ਰੇ ਅਤੇ ਅਲਟਰਾਸਾਊਂਡ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ, ਜਦਕਿ 19 ਜ਼ਿਲ੍ਹਾ ਹਸਪਤਾਲਾਂ, ਛੇ ਸਬ-ਡਿਵੀਜ਼ਨ ਹਸਪਤਾਲਾਂ ਅਤੇ 15 ਕਮਿਊਨਿਟੀ ਹੈਲਥ ਸੈਂਟਰਾਂ (ਸੀਐਚਸੀ) ਸਮੇਤ 40 ਹਸਪਤਾਲਾਂ ਨੂੰ 550 ਕਰੋੜ ਰੁਪਏ ਦੀ ਲਾਗਤ ਨਾਲ ਅਤਿ-ਆਧੁਨਿਕ ਸਹੂਲਤਾਂ ਅਤੇ ਉਪਕਰਨਾਂ ਨਾਲ ਅਪਗ੍ਰੇਡ ਕੀਤਾ ਜਾ ਰਿਹਾ ਹੈ ਤਾਂ ਜੋ ਲੋਕ ਸਰਕਾਰੀ ਹਸਪਤਾਲਾਂ ਵਿੱਚ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਦਾ ਲਾਭ ਉਠਾ ਸਕਣ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਇਲਾਜ ਲਈ ਆਉਣ ਵਾਲੇ ਲੋਕਾਂ ਦੀ ਮਦਦ ਅਤੇ ਸਹੀ ਸੇਧ ਲਈ ਸਰਕਾਰੀ ਸਿਹਤ ਸਹੂਲਤਾਂ ਵਿਖੇ ‘ਮਰੀਜ਼ ਸੁਵਿਧਾ ਕੇਂਦਰ’ ਸਥਾਪਤ ਕਰਨ ਦਾ ਨਵਾਂ ਸੰਕਲਪ ਲੈ ਕੇ ਆ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਇੱਕ ਕੇਂਦਰ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਪਾਇਲਟ ਆਧਾਰ ‘ਤੇ ਸਥਾਪਿਤ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਮੁਫ਼ਤ ਦਵਾਈਆਂ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਅਤੇ ਕਿਸੇ ਵੀ ਸਰਕਾਰੀ ਸਿਹਤ ਕੇਂਦਰ ਵਿਖੇ ਦਵਾਈਆਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਤੋਂ ਇਲਾਵਾ, ਸਰਕਾਰ ਲੋਕਾਂ ਨੂੰ ਜੀਵਨ ਰੱਖਿਅਕ ਦਵਾਈਆਂ ਅਤੇ ਸਰਜੀਕਲ ਉਪਕਰਨ ਕਿਫ਼ਾਇਤੀ ਦਰਾਂ ‘ਤੇ ਮੁਹੱਈਆ ਕਰਵਾਉਣ ਲਈ ਸਾਰੀਆਂ ਸਰਕਾਰੀ ਸਿਹਤ ਸਹੂਲਤਾਂ ‘ਤੇ ਜੈਨਰਿਕ ਦਵਾਈਆਂ ਦੀਆਂ ਫਾਰਮੇਸੀਆਂ- ਅੰਮ੍ਰਿਤ ਅਤੇ ਜਨ ਔਸ਼ਧੀ ਕੇਂਦਰ- ਸਥਾਪਤ ਕਰਨ ਦੀ ਯੋਜਨਾ ਬਣਾ ਰਹੀ ਹੈ।
ਇਸ ਦੌਰਾਨ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਸੂਬੇ ਵਿੱਚ ਸਥਾਪਿਤ ਕੀਤੇ ਜਾ ਰਹੇ ਸਾਰੇ ਪੰਜ ਨਵੇਂ ਮੈਡੀਕਲ ਕਾਲਜਾਂ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਵੀ ਆਖਿਆ। ਉਨ੍ਹਾਂ ਨੇ ਮੋਹਾਲੀ ਸਥਿਤ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਰੀ ਸਾਇੰਸਜ਼ (ਪੀ.ਆਈ.ਐਲ.ਬੀ.ਐਸ.) ਵਿਖੇ ਸਥਾਪਿਤ ਕੀਤੀ ਜਾ ਰਹੀ ਅਤਿ-ਆਧੁਨਿਕ ਡਾਇਗਨੌਸਟਿਕ ਅਤੇ ਮੈਨੇਜਮੈਂਟ ਸਹੂਲਤ ਦਾ ਜਾਇਜ਼ਾ ਵੀ ਲਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...