August 18, 2026, 10:48 pm
----------- Advertisement -----------
HomeNewsBreaking Newsਨ.ਸ਼ਾ ਤਸ.ਕਰਾਂ ਵਿਰੁੱਧ ਵੱਡੀ ਕਾਰਵਾਈ ਤਹਿਤ ਪੰਜਾਬ ਪੁਲਿਸ ਵੱਲੋਂ 202 FIR ਦਰਜ...

ਨ.ਸ਼ਾ ਤਸ.ਕਰਾਂ ਵਿਰੁੱਧ ਵੱਡੀ ਕਾਰਵਾਈ ਤਹਿਤ ਪੰਜਾਬ ਪੁਲਿਸ ਵੱਲੋਂ 202 FIR ਦਰਜ ; 1.9 ਕਿਲੋ ਹੈ.ਰੋਇਨ, 6.80 ਲੱਖ ਰੁਪਏ ਦੀ ਡਰੱ.ਗ ਮਨੀ ਬਰਾਮਦ

Published on

----------- Advertisement -----------

  ਚੰਡੀਗੜ੍ਹ, 8 ਜਨਵਰੀ: (ਬਲਜੀਤ ਮਰਵਾਹਾ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਸੋਮਵਾਰ ਨੂੰ ਨਸ਼ਿਆਂ ਦੀ ਖ਼ਰੀਦ-ਫਰੋਖ਼ਤ ਜਾਂ ਹੋਰ ਗਤੀਵਿਤਧੀਆਂ ਸਬੰਧੀ ਸੰਵੇਦਨਸ਼ੀਲ ਥਾਵਾਂ ਵਿੱਚ ਵੱਡੇ ਪੱਧਰ ’ਤੇ ਰਾਜ ਪੱਧਰੀ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਚਲਾਇਆ।  

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਇਹ ਅਭਿਆਨ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਚਲਾਇਆ ਗਿਆ। ਇਹ ਆਪ੍ਰੇਸ਼ਨ ਸੂਬੇ ਭਰ ਵਿੱਚ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਇੱਕੋ ਸਮੇਂ ਚਲਾਇਆ ਗਿਆ ਅਤੇ ਪੰਜਾਬ ਪੁਲਿਸ ਹੈੱਡਕੁਆਰਟਰ ਦੇ ਸਪੈਸ਼ਲ ਡੀਜੀਪੀ/ਏਡੀਜੀਪੀ/ਆਈਜੀਪੀ/ਡੀਆਈਜੀ ਰੈਂਕ ਦੇ ਅਧਿਕਾਰੀਆਂ ਨੂੰ ਹਰੇਕ ਪੁਲਿਸ ਜ਼ਿਲ੍ਹੇ ਵਿੱਚ ਨਿੱਜੀ ਤੌਰ ’ਤੇ ਕਾਰਵਾਈ ਦੀ ਨਿਗਰਾਨੀ ਕਰਨ ਲਈ ਤਾਇਨਾਤ ਕੀਤਾ ਗਿਆ ।

 ਸੀਪੀਜ਼/ਐਸਐਸਪੀਜ਼ ਨੂੰ ਕਿਹਾ ਗਿਆ ਕਿ ਉਹ ਪੂਰੀ ਸਾਵਧਾਨੀ ਤੇ ਸਤਰਕਤਾ ਨਾਲ ਯੋਜਨਾ ਬਣਾਉਣ ਲਈ ਆਪੋ-ਆਪਣੇ ਸਬੰਧਤ ਜ਼ਿਲ੍ਹਿਆਂ ਵਿੱਚ ਨਸ਼ੀਲੇ ਪਦਾਰਥਾਂ ਅਤੇ ਮੈਡੀਕਲ ਨਸ਼ੇ ਦੀ ਵਿਕਰੀ ਵਾਲੇ ਪੁਆਇੰਟਾਂ ਜਾਂ ਅਜਿਹੀਆਂ ਥਾਵਾਂ ( ਡਰੱਗ ਹੌਟਸਪੌਟਸ), ਜੋ ਨਸ਼ਾ ਤਸਕਰਾਂ ਦੀਆਂ ਪਨਾਹਗਾਹਾਂ ਹਨ ਅਤੇ ਜਿੱਥੇ ਉਹ ਧੜੱਲੇ ਨਾਲ ਆਪਣੀਆਂ ਨਾਜਾਇਜ਼ ਗਤੀਵਿਧੀਅ ਨੂੰ ਅੰਜਾਮ ਦੇਣ ਲਈ ਸੁਰੱਖਿਅਤ ਹਨ, ਦੀ ਪਛਾਣ ਕਰਨ ਤਾਂ ਜੋ ਭਾਰੀ ਪੁਲਿਸ ਤਾਇਨਾਤੀ ਨਾਲ ਇਸ ਆਪ੍ਰੇਸ਼ਨ ਨੂੰ ਸਫ਼ਲ ਬਣਾਇਅ ਜਾ ਸਕੇ।  

ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਜਿੰਨ੍ਹਾਂ ਨੇ ਫਤਹਿਗੜ੍ਹ ਸਾਹਿਬ ਵਿਖੇ ਦੀ ਐਸਐਸਪੀ ਰਵਜੋਤ ਕੌਰ ਗਰੇਵਾਲ ਨਾਲ ਇਸ ਆਪ੍ਰੇਸ਼ਨ ਦੀ ਅਗਵਾਈ ਕੀਤੀ,  ਨੇ ਕਿਹਾ ਕਿ ਰਾਜ ਸਰਕਾਰ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਨੁਕਾਤੀ ਰਣਨੀਤੀ-ਇਨਫੋਰਸਮੈਂਟ, ਰੋਕਥਾਮ ਅਤੇ ਮੁੜ ਵਸੇਬਾ ਲਾਗੂ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਪੁਲਿਸ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਵੱਡੇ ਪੱਧਰ ’ਤੇ ਅਜਿਹੇ ਕਾਸੋ ਆਪ੍ਰੇਸ਼ਨ ਨਾ ਸਿਰਫ਼ ਸਮਾਜ ਵਿਰੋਧੀ ਤੱਤਾਂ ਵਿੱਚ ਖ਼ੌਫ ਪੈਦਾ ਕਰਨ ਵਿੱਚ ਮਦਦ ਕਰਦੇ ਹਨ, ਸਗੋਂ ਲੋਕਾਂ ਦਾ ਭਰੋਸਾ ਵਧਾਉਂਦੇ ਹਨ ਅਤੇ ਖੇਤਰ ਵਿੱਚ ਪੁਲਿਸ ਦੀ ਮੌਜੂਦਗੀ ਨੂੰ ਵੀ ਵਧਾਉਂਦੇ ਹਨ।

 ਸਪੈਸ਼ਲ ਡੀਜੀਪੀ ਨੇ ਦੱਸਿਆ ਕਿ 9000 ਤੋਂ ਵੱਧ ਪੁਲਿਸ ਕਰਮੀਆਂ ਦੀ ਨਫ਼ਰੀ ਵਾਲੀਆਂ 600 ਤੋਂ ਵੱਧ ਪੁਲਿਸ ਟੀਮਾਂ ਨੇ 268 ਡਰੱਗ ਹੌਟਸਪੌਟਸ ਦੀ ਘੇਰਾਬੰਦੀ ਕੀਤੀ  ਅਤੇ 5505 ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ । ਆਪਰੇਸ਼ਨ ਦੌਰਾਨ, ਪੁਲਿਸ ਨੇ 202 ਐਫਆਈਆਰ ਦਰਜ ਕਰਕੇ 48 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਤੋਂ ਇਲਾਵਾ 21 ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਹਿਰਾਸਤ ਵਿੱਚ ਲਿਆ ।

 ਇਸ ਸਬੰਧੀ ਨਤੀਜੇ ਸਾਂਝੇ ਕਰਦਿਆਂ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ 1.9 ਕਿਲੋ ਹੈਰੋਇਨ, 6.80 ਲੱਖ ਰੁਪਏ ਦੀ ਡਰੱਗ ਮਨੀ, 1.1 ਕਿਲੋ ਅਫੀਮ, 87.5 ਕਿਲੋ ਭੁੱਕੀ, 10125 ਨਸ਼ੀਲੀਆਂ ਗੋਲੀਆਂ, 18 ਟੀਕੇ, 885 ਲੀਟਰ ਨਜਾਇਜ਼ ਸ਼ਰਾਬ ਅਤੇ 12350 ਲੀਟਰ ਲਾਹਣ ਦੀ ਬਰਾਮਦਗੀ ਤੋਂ ਇਲਾਵਾ 16 ਮੋਟਰਸਾਈਕਲ ਅਤੇ ਇਕ ਕਾਰ ਵੀ ਜ਼ਬਤ ਕੀਤੀ ਹੈ। ਦੱਸਣਯੋਗ ਹੈ ਕਿ ਜ਼ਿਲ੍ਹਾ ਪੁਲਿਸ ਬਲਾਂ ਵੱਲੋਂ ਅੰਕੜਿਆਂ ਦੇ ਵਿਸ਼ਲੇਸ਼ਣ ਰਾਹੀਂ ਨਸ਼ਿਆਂ ਦੇ ਹੌਟਸਪੌਟਸ ਦੀ ਸ਼ਨਾਖਤ ਕਰਨ ਤੋਂ ਬਾਅਦ ਇਹ ਆਪ੍ਰੇਸ਼ਨ ਚਲਾਇਆ ਗਿਆ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼ਾਨਦਾਰ ਸਿੱਖਿਆ ਅਤੇ ਸਿਹਤ ਕਿਸੇ ਵੀ ਦੇਸ਼ ਦੇ ਵਿਕਾਸ ਦੀ ਨੀਂਹ ਹਨ, ਇਸ ਤੋਂ ਬਿਨਾਂ ਤਰੱਕੀ ਕਰਨਾ ਅਸੰਭਵ – ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 18 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ...

ਪ੍ਰਧਾਨ ਮੰਤਰੀ ਵੱਲੋਂ ਐਲਾਨੀ 1,600 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਹਾਲੇ ਤੱਕ ਨਹੀਂ ਮਿਲੀ: ਕੁਲਦੀਪ ਸਿੰਘ ਧਾਲੀਵਾਲ

ਚੰਡੀਗੜ੍ਹ 18 ਅਗਸਤ:ਆਮ ਆਦਮੀ ਪਾਰਟੀ (ਆਪ) ਦੇ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ...

99 ਫ਼ੀਸਦੀ ਸਕੂਲਾਂ ‘ਚ WI-FI, ਨਵੇਂ ਕਲਾਸ ਰੂਮ-ਲੈਬਾਂ, AI ਦਾ ਵਿਸ਼ਾ… ਮੰਤਰੀ ਬੈਂਸ ਨੇ ਦਿੱਤੀ ਸਿੱਖਿਆ ਵਿਭਾਗ ਦੀ ਸਟੇਟਸ ਰਿਪੋਰਟ

ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਕੰਮਾਂ ਨੂੰ ਲੈ ਕੇ ਸਿੱਖਿਆ...

ਡਾ. ਮਨਮੋਹਨ ਸਿੰਘ ਦੀ ਪਤਨੀ ਨਾਲ ਮਿਲੇ MP ਗੁਰਜੀਤ ਔਜਲਾ, ਭਾਜਪਾ ’ਤੇ ਵਰ੍ਹੇ

ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਮੰਗਲਵਾਰ ਨੂੰ ਦਿੱਲੀ ‘ਚ ਸਾਬਕਾ ਪ੍ਰਧਾਨ...

ਬੱਸੀ ਪਠਾਣਾ ਸੀਟ ਦਾ ਅੜਿੱਕਾ, ਭਰਾ ਸਰਬਜੀਤ ਖਾਲਸਾ ਦੀ ਪਾਰਟੀ ਖਿਲਾਫ਼ ਭੈਣ ਅੰਮ੍ਰਿਤ ਕੌਰ ਮਲੋਆ ਉਮੀਦਵਾਰ

ਪੰਥਕ ਰਾਜਨੀਤੀ ‘ਚ ਬੱਸੀ ਪਠਾਣਾ ਸੀਟ ਨੂੰ ਲੈ ਹਲਚਲ ਮਚੀ ਹੋਈ ਹੈ। ਅੰਮ੍ਰਿਤਪਾਲ ਸਿੰਘ...

SGPC ਵੱਲੋਂ ਪੰਜਾਬ ਬੰਦ ਦੇ ਸਮਰਥਨ ਦਾ ਐਲਾਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੌਮੀ ਇਨਸਾਫ਼...

ਪੰਜੋਖਰਾ ਵਿਵਾਦ ਮਾਮਲੇ ‘ਚ CM ਸੈਣੀ ਨੂੰ ਮਿਲਿਆ HSGMC ਦਾ ਵਫ਼ਦ, ਮੁੱਖ ਮੰਤਰੀ ਅੱਗੇ ਰੱਖੀਆਂ ਆਪਣੀਆਂ ਮੰਗਾਂ

ਅੰਬਾਲਾ ਵਿੱਚ ਪੁਲਿਸ ਅਤੇ ਸਿੱਖ ਭਾਈਚਾਰੇ ਦੇ ਮੈਂਬਰਾਂ ਵਿਚਕਾਰ ਹੋਏ ਵਿਵਾਦ ਤੋਂ ਕੁਝ ਦਿਨ...

ਵਿਆਹ ਦਾ ਕਾਰਡ ਵੰਡਣ ਨਿਕਲਿਆ ਸੀ, ਘਰ ਪਰਤੀ ਭਰਾ ਦੀ ਲਾਸ਼; ਦੋ ਭੈਣਾਂ ਦਾ ਸੀ ਇਕਲੌਤਾ ਸਹਾਰਾ

ਲੁਧਿਆਣਾ ਦੇ ਥਾਣਾ ਕੂੰਮਕਲਾਂ ਅਧੀਨ ਪੈਂਦੇ ਪਿੰਡ ਭਮਾ ਕਲਾਂ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ...

ਡੀ ਏ ਦੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਡੀ ਏ ਦੇਣ ਦਾ ਮਾਮਲਾ ਲਟਕਦਾ ਜਾ ਰਿਹਾ ਹੈ।...