November 6, 2026, 3:22 pm
----------- Advertisement -----------
HomeNewsLatest News2022 ਦਾ ਤਰਨਤਾਰਨ ਚਰਚ ਬੇਅਦਬੀ ਮਾਮਲਾ: ਪੰਜਾਬ ਪੁਲਿਸ ਨੇ ਮੁੱਖ ਦੋਸ਼ੀ ਜਸਵਿੰਦਰ...

2022 ਦਾ ਤਰਨਤਾਰਨ ਚਰਚ ਬੇਅਦਬੀ ਮਾਮਲਾ: ਪੰਜਾਬ ਪੁਲਿਸ ਨੇ ਮੁੱਖ ਦੋਸ਼ੀ ਜਸਵਿੰਦਰ ਮੁਨਸ਼ੀ ਨੂੰ ਅੰਮ੍ਰਿਤਸਰ ਤੋਂ ਕੀਤਾ ਗ੍ਰਿਫ਼ਤਾਰ

Published on

----------- Advertisement -----------

ਚੰਡੀਗੜ੍ਹ/ਅੰਮ੍ਰਿਤਸਰ, 9 ਜੂਨ (ਬਲਜੀਤ ਮਰਵਾਹਾ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੰਮ੍ਰਿਤਸਰ ਦਿਹਾਤੀ ਪੁਲਸ ਨੇ ਖੁਫੀਆ ਸੂਹ ‘ਤੇ ਕਾਰਵਾਈ ਕਰਦਿਆਂ 2022 ਦੇ ਤਰਨ ਤਾਰਨ ਚਰਚ ਬੇਅਦਬੀ ਮਾਮਲੇ ਦੇ ਮੁੱਖ ਦੋਸ਼ੀ ਜਸਵਿੰਦਰ ਸਿੰਘ ਉਰਫ ਮੁਨਸ਼ੀ ਵਾਸੀ ਤਲਵੰਡੀ ਸੋਭਾ ਸਿੰਘ, ਜ਼ਿਲ੍ਹਾ ਤਰਨਤਾਰਨ ਨੂੰ ਗ੍ਰਿਫ਼ਤਾਰ ਕਰਕੇ ਇਸ ਮਾਮਲੇ ਨੂੰ ਸੁਲਝਾ ਲਿਆ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਮੁਲਜ਼ਮ ਦੇ ਕਬਜ਼ੇ ‘ਚੋਂ ਗੈਰ-ਕਾਨੂੰਨੀ 9 ਐਮਐਮ ਪਿਸਤੌਲ ਸਮੇਤ ਮੈਗਜ਼ੀਨ ਅਤੇ ਦੋ ਜਿੰਦਾ ਕਾਰਤੂਸ ਬਰਾਮਦ ਕਰਨ ਤੋਂ ਇਲਾਵਾ ਸਪਲੈਂਡਰ ਮੋਟਰਸਾਈਕਲ ਅਤੇ ਇੱਕ ਮੋਬਾਈਲ ਫ਼ੋਨ ਵੀ ਜ਼ਬਤ ਕੀਤਾ ਹੈ।

ਜਾਣਕਾਰੀ ਅਨੁਸਾਰ 31 ਅਗਸਤ, 2022 ਨੂੰ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਠੱਕਰਪੁਰਾ ਦੇ ਚਰਚ ਵਿੱਚ ਚਾਰ ਅਣਪਛਾਤੇ ਵਿਅਕਤੀਆਂ ਨੇ ਭਗਵਾਨ ਯਿਸੂ ਅਤੇ ਮਾਤਾ ਮਰੀਅਮ ਦੀਆਂ ਮੂਰਤੀਆਂ ਦੀ ਭੰਨਤੋੜ ਕੀਤੀ ਸੀ ਅਤੇ ਪਾਦਰੀ ਦੀ ਕਾਰ ਨੂੰ ਅੱਗ ਲਾ ਕੇ ਫ਼ਰਾਰ ਹੋ ਗਏ ਸਨ। ਇਸ ਘਟਨਾ ਦੇ ਸਬੰਧ ਵਿੱਚ ਐਫ.ਆਈ.ਆਰ ਨੰ. 148 ਮਿਤੀ 31-8-2022 ਨੂੰ ਤਰਨਤਾਰਨ ਦੇ ਥਾਣਾ ਸਦਰ ਪੱਟੀ ਵਿਖੇ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 295-ਏ, 452, 427, ਅਤੇ 34 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਮੁਲਜ਼ਮ ਜਸਵਿੰਦਰ ਮੁਨਸ਼ੀ ਨੇ ਖੁਲਾਸਾ ਕੀਤਾ ਕਿ ਅਗਸਤ 2022 ਵਿੱਚ ਉਸ ਨੇ ਆਪਣੇ ਸਾਥੀ ਗੁਰਵਿੰਦਰ ਸਿੰਘ ਉਰਫ਼ ਅਫ਼ਰੀਦੀ ਵਾਸੀ ਪਿੰਡ ਤੂਤ, ਤਰਨਤਾਰਨ ਅਤੇ ਦੋ ਹੋਰ ਸਾਥੀਆਂ ਨਾਲ ਮਿਲ ਕੇ ਚਰਚ ਵਿੱਚ ਬੇਅਦਬੀ ਕੀਤੀ ਸੀ ਅਤੇ ਪਾਦਰੀ ਦੀ ਕਾਰ ਨੂੰ ਵੀ ਅੱਗ ਲਾ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਇਸ ਕਾਰਵਾਈ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਸਤਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਖੁਫੀਆ ਸੂਹ ਮਿਲੀ ਸੀ ਕਿ ਮੁਲਜ਼ਮ ਜਸਵਿੰਦਰ ਉਰਫ਼ ਮੁਨਸ਼ੀ ਆਪਣੇ ਕਾਲੇ ਰੰਗ ਦੇ ਸਪਲੈਂਡਰ ਮੋਟਰਸਾਈਕਲ ‘ਤੇ ਹਥਿਆਰਾਂ ਦੀ ਖੇਪ ਪਹੁੰਚਾਉਣ ਜਾ ਰਿਹਾ ਹੈ। ਇਸ ਸੂਹ ‘ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਥਾਣਾ ਚਾਟੀਵਿੰਡ ਦੇ ਇਲਾਕੇ ਵਿੱਚ ਵਿਸ਼ੇਸ਼ ਨਾਕਾ ਲਗਾਇਆ ਅਤੇ ਮੁਲਜ਼ਮ ਵਿਅਕਤੀ ਨੂੰ ਇਕ ਪਿਸਤੌਲ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਚਰਚ ਦੀ ਬੇਅਦਬੀ ਵਿੱਚ ਸ਼ਾਮਲ ਮੁਲਜ਼ਮ ਗੁਰਵਿੰਦਰ ਅਫ਼ਰੀਦੀ ਅਤੇ ਦੋ ਹੋਰ ਮੁਲਜ਼ਮਾਂ ਨੂੰ ਫੜਨ ਲਈ ਪੁਲੀਸ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਸਬੰਧੀ ਐਫਆਈਆਰ ਨੰ. 71 ਮਿਤੀ 09/06/2024 ਨੂੰ ਅਸਲਾ ਐਕਟ ਦੀ ਧਾਰਾ 25 ਅਧੀਨ ਥਾਣਾ ਚਾਟੀਵਿੰਡ ਅੰਮ੍ਰਿਤਸਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...

ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ

ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ‘ਚ ਅੱਗ ਲੱਗਣ ਕਾਰਨ...

ਗੱਡੀ ਚਲਾਉਣੀ ਸਿੱਖ ਰਹੇ ਡਰਾਈਵਰ ਨੇ ਕਈ ਲੋਕਾਂ ਨੂੰ ਕੁਚਲਿਆ, ਇਕ ਦੀ ਮੌਤ

ਲੁਧਿਆਣਾ ਵਿਚ ਅੱਜ ਸਵੇਰੇ ਕਰੀਬ 8:15 ਵਜੇ, ਇੱਕ ਰੁਝੇਵੇਂ ਭਰੀ ਸੜਕ 'ਤੇ ਇੱਕ 'ਵਰਨਾ'...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤੀ ਨੇ ਪਤਨੀ ਨੂੰ ਜ਼ਿੰਦਾ ਸਾੜਿਆ

ਉੱਤਰ ਪ੍ਰਦੇਸ਼ ਦੇ ਕਨੌਜ ਵਿੱਚ, ਇੱਕ ਪਤੀ ਨੇ ਆਪਣੀ ਪਤਨੀ ਨੂੰ ਜਿਉਂਦਾ ਸਾੜ ਦਿੱਤਾ,...

ਪਰਵਿੰਦਰ ਝੋਟਾ ਮਾਮਲੇ ‘ਚ ਇਨਸਾਫ ਕਮੇਟੀ ਦੀ ਸਰਕਾਰ ਨਾਲ ਬਣੀ ਸਹਿਮਤੀ, ਜਲਦ ਹੋ ਸਕਦਾ ਹੈ ਸਸਕਾਰ !

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੇ ਵਿੱਚ ਇਨਸਾਫ ਕਮੇਟੀ ਅਤੇ ਸਰਕਾਰ ਦੇ ਵਿਚਕਾਰ ਸਹਿਮਤੀ...