September 22, 2026, 2:02 pm
----------- Advertisement -----------
HomeNewsLatest Newsਕੇਰਲਾ ਦੇ 21 ਮੈਂਬਰੀ ਵਫ਼ਦ ਵੱਲੋਂ ਪਸ਼ੂ-ਧੰਨ ਲਈ ਬੁਨਿਆਦੀ ਢਾਂਚਾ ਵਿਕਸਤ ਕਰਨ...

ਕੇਰਲਾ ਦੇ 21 ਮੈਂਬਰੀ ਵਫ਼ਦ ਵੱਲੋਂ ਪਸ਼ੂ-ਧੰਨ ਲਈ ਬੁਨਿਆਦੀ ਢਾਂਚਾ ਵਿਕਸਤ ਕਰਨ ਲਈ ਪੰਜਾਬ ਦਾ ਦੌਰਾ

Published on

----------- Advertisement -----------

ਚੰਡੀਗੜ੍ਹ, 10 ਨਵੰਬਰ: ਕੇਰਲਾ ਦੀ ਪਸ਼ੂ ਪਾਲਣ ਮੰਤਰੀ ਜੇ. ਚਿਨਚੁਰਾਨੀ ਨੇ ਅੱਜ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਪਸ਼ੂਆਂ ਦੇ ਚਾਰਾ ਪ੍ਰਬੰਧਨ ਲਈ ‘ਪੰਜਾਬ ਮਾਡਲ’ ਅਪਣਾਉਣ ਵਿੱਚ ਦਿਲਚਸਪੀ ਦਿਖਾਈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕੇਰਲਾ ਨੂੰ ਪਸ਼ੂਆਂ ਦੇ ਚਾਰੇ ਵਾਸਤੇ ਪਰਾਲੀ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ ਹੈ ਜਿਸ ਨਾਲ ਪੰਜਾਬ ਵਿੱਚ ਪਰਾਲੀ ਨੂੰ ਅੱਗ ਲਾਉਣ ਦੀ ਸਮੱਸਿਆ ਨੂੰ ਠੱਲ੍ਹ ਪਾਉਣ ਸਣੇ ਵੱਡੀ ਮਾਤਰਾ ਵਿੱਚ ਬਣਦੀ ਪਰਾਲੀ ਨਾਲ ਨਜਿੱਠਣ ਵਿੱਚ ਮਦਦ ਮਿਲੇਗੀ। ਪੰਜਾਬ ਦੀ ਤਰਜ਼ ‘ਤੇ ਪਸ਼ੂ-ਧੰਨ ਲਈ ਖ਼ੁਰਾਕ, ਬੁਨਿਆਦੀ ਢਾਂਚਾ ਅਤੇ ਢੁਕਵਾਂ ਮਾਹੌਲ ਸਿਰਜਣ ਹਿੱਤ ਕਾਨੂੰਨ ਬਣਾਉਣ ਵਾਸਤੇ ਕੇਰਲਾ ਸਰਕਾਰ ਦੇ 21 ਮੈਂਬਰੀ ਵਫ਼ਦ ਦੀ ਅਗਵਾਈ ਕਰ ਰਹੀ ਪਸ਼ੂ ਪਾਲਣ ਮੰਤਰੀ ਜੇ. ਚਿਨਚੁਰਾਨੀ ਨੇ ਪੰਜਾਬ ਦੇ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਪੱਤਰ ਸੌਂਪਿਆ। ਇਸ ਉਦਮ ਨੂੰ ਕੈਬਨਿਟ ਮੰਤਰੀ ਨੇ ਦੋਹਾਂ ਸੂਬਿਆਂ ਲਈ ਮੁਨਾਫ਼ੇ ਵਾਲਾ ਦੱਸਦਿਆਂ ਕਿਹਾ ਕਿ ਮਾਨ ਸਰਕਾਰ ਇਸ ਦਿਸ਼ਾ ਵਿੱਚ ਹਰ ਸੰਭਵ ਸਹਿਯੋਗ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਅਗਲੇ ਦਿਨਾਂ ਦੌਰਾਨ ਇਸ ਪ੍ਰਸਤਾਵਤ ਪ੍ਰਾਜੈਕਟ ਨੂੰ ਸਿਰੇ ਚਾੜ੍ਹਨ ਲਈ ਸੰਭਾਵਨਾਵਾਂ ਤਲਾਸ਼ੀਆਂ ਜਾਣਗੀਆਂ।

ਆਪਣੇ ਦੋ ਦਿਨਾ ਪੰਜਾਬ ਦੌਰੇ ਲਈ ਅੱਜ ਚੰਡੀਗੜ੍ਹ ਪੁੱਜੇ ਕੇਰਲਾ ਸਰਕਾਰ ਦੇ ਵਫ਼ਦ ਦਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਤੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਨੇ ਨਿੱਘਾ ਸਵਾਗਤ ਕੀਤਾ। ਇਸ ਪਿੱਛੋਂ ਮੀਟਿੰਗ ਦੌਰਾਨ ਕੇਰਲਾ ਦੀ ਪਸ਼ੂ ਪਾਲਣ ਮੰਤਰੀ ਚਿਨਚੁਰਾਨੀ ਨੇ ਕਿਹਾ ਕਿ ਕੇਰਲਾ ਵਿੱਚ ਲੋਕਾਂ ਲਈ ਡੇਅਰੀ ਫ਼ਾਰਮਿੰਗ ਰੋਜ਼ੀ-ਰੋਟੀ ਦਾ ਅਹਿਮ ਕਿੱਤਾ ਹੈ ਅਤੇ ਲੱਖਾਂ ਕਿਸਾਨਾਂ ਲਈ ਡੇਅਰੀ ਕਿੱਤਾ ਆਮਦਨ ਦਾ ਮੁੱਖ ਸਾਧਨ ਹੈ। ਪੰਜਾਬ ਤੋਂ ਬਾਅਦ ਕੇਰਲਾ ਦੁੱਧ ਉਤਪਾਦਕਤਾ ਵਿੱਚ ਦੇਸ਼ ਵਿੱਚ ਦੂਜੇ ਨੰਬਰ ‘ਤੇ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਕੁਝ ਸਾਲਾਂ ਵਿੱਚ ਪਸ਼ੂ ਚਾਰੇ ਦੀਆਂ ਕੀਮਤਾਂ ਵਧਣ ਕਾਰਨ ਡੇਅਰੀ ਨਾਲ ਜੁੜੇ ਕਿਸਾਨਾਂ ਦੀ ਆਰਥਿਕਤਾ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਉਨ੍ਹਾਂ ਕਿਹਾ ਕਿ ਤੱਟੀ ਰਾਜ ਕੇਰਲਾ ਵਿੱਚ ਖੇਤੀਯੋਗ ਜ਼ਮੀਨ ਘੱਟ ਹੋਣ ਕਰਕੇ ਪਸ਼ੂਆਂ ਲਈ ਲੋੜੀਂਦਾ ਚਾਰਾ ਪੈਦਾ ਨਹੀਂ ਹੁੰਦਾ।

ਉਨ੍ਹਾਂ ਕਿਹਾ ਕਿ ਜੇ ਕੇਂਦਰ ਸਰਕਾਰ ਵੱਲੋਂ ਐਲਾਨੇ ਕਿਸਾਨ ਰੇਲ ਪ੍ਰਾਜੈਕਟ ਰਾਹੀਂ ਪਰਾਲੀ ਕੇਰਲਾ ਰਾਜ ਵਿੱਚ ਭੇਜੀ ਜਾਂਦੀ ਹੈ ਤਾਂ ਇਸ ਨਾਲ ਕੇਰਲਾ ਦੇ ਵੱਡੀ ਗਿਣਤੀ ਡੇਅਰੀ ਕਿਸਾਨਾਂ ਨੂੰ ਲਾਭ ਹੋਵੇਗਾ।

“ਕੇਰਲਾ ਪਸ਼ੂ ਧਨ ਅਤੇ ਪੋਲਟਰੀ ਫ਼ੀਡ ਤੇ ਮਿਨਰਲ ਮਿਕਸਚਰ (ਨਿਰਮਾਣ ਤੇ ਵਿਕਰੀ ਨਿਯਮ) ਬਿਲ, 2022” ਬਣਾਉਣ ਲਈ ਅਧਿਐਨ ਕਰਨ ਵਾਸਤੇ ਪੰਜਾਬ ਦੌਰੇ ‘ਤੇ ਪੁੱਜੀ ਕੇਰਲਾ ਵਿਧਾਨ ਸਭਾ ਦੀ ਸਲੈਕਟ ਕਮੇਟੀ ਨੂੰ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੰਜਾਬ, ਪਸ਼ੂਆਂ ਦੀ ਕੌਮੀ ਆਬਾਦੀ ਵਿੱਚ 1.31 ਫ਼ੀਸਦੀ ਦਾ ਯੋਗਦਾਨ ਪਾਉਂਦਾ ਹੈ ਜਦਕਿ ਸੂਬੇ ਵਿੱਚ ਦੁੱਧ ਦਾ ਉਤਪਾਦਨ ਕੌਮੀ ਉਤਪਾਦਨ ਦਾ 6.70 ਫ਼ੀਸਦੀ ਹੁੰਦਾ ਹੈ। ਪੰਜਾਬ ਵਿੱਚ ਪ੍ਰਤੀ ਵਿਅਕਤੀ ਦੁੱਧ ਤੇ ਅੰਡੇ ਦੀ ਉਪਲੱਬਧਤਾ ਦੇਸ਼ ਵਿੱਚ ਸਭ ਤੋਂ ਵੱਧ ਹੈ ਅਤੇ ਪਸ਼ੂ ਪਾਲਣ ਖੇਤਰ ਦਾ ਸੂਬੇ ਦੀ ਖੇਤੀਬਾੜੀ ਦੀ ਜੀ.ਡੀ.ਪੀ. ਵਿੱਚ ਵੱਡਾ ਯੋਗਦਾਨ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...