September 5, 2026, 8:26 pm
----------- Advertisement -----------
HomeNewsBreaking Newsਬਰਨਾਲਾ 'ਚ 21 ਕੁਇੰਟਲ ਭੁੱਕੀ ਬਰਾਮਦ, ਦੋਸ਼ੀ ਟਰੱਕ ਡਰਾਈਵਰ ਗ੍ਰਿਫਤਾਰ

ਬਰਨਾਲਾ ‘ਚ 21 ਕੁਇੰਟਲ ਭੁੱਕੀ ਬਰਾਮਦ, ਦੋਸ਼ੀ ਟਰੱਕ ਡਰਾਈਵਰ ਗ੍ਰਿਫਤਾਰ

Published on

----------- Advertisement -----------


ਬਰਨਾਲਾ ਪੁਲਿਸ ਨੇ ਡਰੱਗ ਮਾਮਲੇ ਵਿੱਚ ਵੱਡੀ ਪ੍ਰਾਪਤੀ ਕੀਤੀ ਹੈ। ਬਰਨਾਲਾ ਦੇ ਧਨੌਲਾ ਵਿੱਚ ਨਾਕਾਬੰਦੀ ਦੌਰਾਨ ਇੱਕ ਟਰੱਕ ਵਿੱਚੋਂ 21 ਕੁਇੰਟਲ ਭੁੱਕੀ ਬਰਾਮਦ ਹੋਈ ਹੈ। ਟਰੱਕ ਵਿੱਚ 20-20 ਕਿਲੋ ਭੁੱਕੀ ਦੀਆਂ ਬੋਰੀਆਂ ਲੱਦੀਆਂ ਹੋਈਆਂ ਸਨ, ਜਿਨ੍ਹਾਂ ਨੂੰ ਪੁਲਿਸ ਨੇ ਚੈਕਿੰਗ ਦੌਰਾਨ ਕਾਬੂ ਕਰ ਲਿਆ। ਟਰੱਕ ਡਰਾਈਵਰ ਹਰਿਆਣਾ ਦੇ ਸਿਰਸਾ ਜ਼ਿਲ੍ਹੇ ਦਾ ਵਸਨੀਕ ਹੈ, ਜੋ ਰਾਜਸਥਾਨ ਤੋਂ ਇਹ ਭੁੱਕੀ ਭੁੱਕੀ ਲੈ ਕੇ ਆਇਆ ਸੀ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਦਿੰਦਿਆਂ ਇਸ ਮੌਕੇ ਐਸ.ਐਸ.ਪੀ ਬਰਨਾਲਾ ਸੰਦੀਪ ਕੁਮਾਰ ਮਲਿਕ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ। ਖਾਸ ਕਰਕੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਅਤੇ ਡੀਜੀਪੀ ਪੰਜਾਬ ਦੀਆਂ ਹਦਾਇਤਾਂ ਤਹਿਤ ਪੁਲੀਸ ਪ੍ਰਸ਼ਾਸਨ ਹੋਰ ਵੀ ਤਨਦੇਹੀ ਨਾਲ ਕੰਮ ਕਰ ਰਿਹਾ ਹੈ। ਇਸ ਤਰ੍ਹਾਂ ਬਰਨਾਲਾ ਪੁਲਿਸ ਨੇ ਨਸ਼ਿਆਂ ਖਿਲਾਫ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ।

ਦੱਸ ਦਈਏ ਕਿ ਬਰਨਾਲਾ ਪੁਲਿਸ ਦੀ ਸਪੈਸ਼ਲ ਬਰਾਂਚ ਦੇ ਇੰਚਾਰਜ ਇੰਸਪੈਕਟਰ ਬਲਜੀਤ ਸਿੰਘ ਦੀ ਅਗਵਾਈ ਹੇਠ ਕਸਬਾ ਧਨੌਲਾ ਵਿੱਚ ਇੱਕ ਟਰੱਕ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਸ ਵਿੱਚੋਂ ਭਾਰੀ ਮਾਤਰਾ ਵਿੱਚ ਸੜੀ ਹੋਈ ਭੁੱਕੀ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਇਸ ਟਰੱਕ ਵਿੱਚੋਂ 21 ਕੁਇੰਟਲ ਭੁੱਕੀ ਬਰਾਮਦ ਹੋਈ, ਜਿਸ ਵਿੱਚ ਪ੍ਰਤੀ ਬੋਰੀ 20 ਕਿਲੋ ਭੁੱਕੀ ਭਰੀ ਹੋਈ ਸੀ। ਉਨ੍ਹਾਂ ਦੱਸਿਆ ਕਿ ਟਰੱਕ ਚਾਲਕ ਵਿਕਰਮ ਕੁਮਾਰ ਵਾਸੀ ਸਿਰਸਾ, ਹਰਿਆਣਾ ਨੂੰ ਮੌਕੇ ਤੋਂ ਕਾਬੂ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਪਤਾ ਲੱਗਾ ਕਿ ਇਹ ਭੁੱਕੀ ਰਾਜਸਥਾਨ ਤੋਂ ਆ ਰਹੀ ਸੀ, ਪਰ ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਇਹ ਨਸ਼ੀਲੇ ਪਦਾਰਥ ਕਿਸ ਨੇ ਮੰਗਵਾਏ ਸਨ ਅਤੇ ਕਿੱਥੇ ਲਿਜਾਣੇ ਸਨ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਥਾਣਾ ਧਨੌਲਾ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...