July 24, 2026, 5:33 pm
----------- Advertisement -----------
HomeNewsLatest Newsਪੰਜਾਬ ਵਿੱਚ ਨਾਮਜ਼ਦਗੀਆਂ ਦਾਖਲ ਕਰਨ ਦੇ ਦੂਜੇ ਦਿਨ 20 ਉਮੀਦਵਾਰਾਂ ਵੱਲੋਂ 22...

ਪੰਜਾਬ ਵਿੱਚ ਨਾਮਜ਼ਦਗੀਆਂ ਦਾਖਲ ਕਰਨ ਦੇ ਦੂਜੇ ਦਿਨ 20 ਉਮੀਦਵਾਰਾਂ ਵੱਲੋਂ 22 ਨਾਮਜ਼ਦਗੀ ਪੱਤਰ ਦਾਖਲ: ਸਿਬਿਨ ਸੀ

Published on

----------- Advertisement -----------

ਚੰਡੀਗੜ੍ਹ 8 ਮਈ (ਬਲਜੀਤ ਮਰਵਾਹਾ): ਲੋਕ ਸਭਾ ਚੋਣਾਂ-2024 ਲਈ ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਪੰਜਾਬ ਵਿੱਚ 13 ਲੋਕ ਸਭਾ ਸੀਟਾਂ ਲਈ 20 ਉਮੀਦਵਾਰਾਂ ਵੱਲੋਂ 22 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਲੋਕ ਸਭਾ ਹਲਕਾ ਗੁਰਦਾਸਪੁਰ, ਜਲੰਧਰ, ਆਨੰਦਪੁਰ ਸਾਹਿਬ ਅਤੇ ਫਤਿਹਗੜ੍ਹ ਸਾਹਿਬ ਤੋਂ ਇਕ-ਇਕ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ ਹੈ। ਸੰਗਰੂਰ ਤੋਂ ਪੰਜ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ, ਜਦਕਿ ਅੰਮ੍ਰਿਤਸਰ ਅਤੇ ਪਟਿਆਲਾ ਤੋਂ ਤਿੰਨ-ਤਿੰਨ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ।

ਪਟਿਆਲਾ ਤੋਂ ਤਿੰਨਾਂ ਵਿੱਚੋਂ ਦੋ ਉਮੀਦਵਾਰਾਂ ਨੇ 2-2 ਫਾਰਮ ਭਰੇ ਹਨ। ਜਦਕਿ ਫਰੀਦਕੋਟ ਤੋਂ 2 ਅਤੇ ਲੁਧਿਆਣਾ ਤੋਂ 3 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹੈ। ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਫਿਰੋਜ਼ਪੁਰ, ਖਡੂਰ ਸਾਹਿਬ, ਬਠਿੰਡਾ ਅਤੇ ਹੁਸ਼ਿਆਰਪੁਰ ਲੋਕ ਸਭਾ ਸੀਟ ਲਈ ਕਿਸੇ ਵੀ ਉਮੀਦਵਾਰ ਵੱਲੋਂ ਬੁੱਧਵਾਰ ਨੂੰ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ 7 ਮਈ ਨੂੰ ਪੰਜਾਬ ਦੀਆਂ 13 ਉਮੀਦਵਾਰਾਂ ਵੱਲੋਂ 15 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...

PM ਮੋਦੀ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ, ‘ਪੇਪਰ ਲੀਕ ‘ਤੇ ਕੈਬਨਿਟ ਲਵੇਗੀ ਸਖਤ ਫੈਸਲਾ, ਜਲਦ ਪਾਸ ਕਰਾਂਗੇ ਬਿੱਲ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੀ ਦੇਰ ਰਾਤ 12 ਵਜੇ ਵਿਦਿਆਰਥੀਆਂ ਲਈ ਇਕ ਵੀਡੀਓ...