November 14, 2026, 4:57 pm
----------- Advertisement -----------
HomeNewsBreaking News22 ਸਾਲਾ ਪੰਜਾਬੀ ਨੌਜਵਾਨ ਦੀ ਦੁਬਈ 'ਚ ਕਰੇਨ ਦਾ ਬੂਮ ਟੁੱਟਣ ਨਾਲ...

22 ਸਾਲਾ ਪੰਜਾਬੀ ਨੌਜਵਾਨ ਦੀ ਦੁਬਈ ‘ਚ ਕਰੇਨ ਦਾ ਬੂਮ ਟੁੱਟਣ ਨਾਲ ਹੋਈ ਮੌਤ

Published on

----------- Advertisement -----------
  • ਜਵਾਨ ਪੁੱਤ ਦੀ ਮੌਤ ਨਾਲ ਪਰਿਵਾਰ ਦਾ ਰੋ ਰੋ ਕੇ ਹੋਇਆ ਬੁਰਾ ਹਾਲ

ਬਟਾਲਾ (ਗੁਰਦਾਸਪੁਰ), 13 ਅਗਸਤ 2024 – ਬਟਾਲਾ ਹਲਕਾ ਫਤਿਹਗੜ੍ਹ ਚੂੜੀਆਂ ਦੇ ਨਜ਼ਦੀਕੀ ਪਿੰਡ ਰੂਪੋਵਾਲੀ ਦੇ 22 ਸਾਲਾ ਨੌਜਵਾਨ ਦੀ ਦੁਬਈ ਦੇ ਵਿੱਚ ਕਰੇਨ ਦਾ ਬੂਮ ਟੁੱਟਣ ਨਾਲ ਮੌਤ ਹੋਣ ਦੀ ਦੁੱਖਦਾਈ ਖਬਰ ਆਈ ਹੈ । ਜਵਾਨ ਪੁੱਤ ਦੀ ਮੌਤ ਕਾਰਨ ਉਸ ਦੇ ਪਰਿਵਾਰਕ ਮੈਂਬਰਾਂ ਦਾ ਰੋ ਰੋ ਬੁਰਾ ਹਾਲ ਹੈ ਤੇ ਇਲਾਕੇ ਵਿੱਚ ਸੋਗ ਦੀ ਲਹਿਰ ਚੱਲ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਵਾਸੀਆਂ ਅਤੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ 22 ਸਾਲਾ ਨੌਜਵਾਨ ਜਾਰਜ ਮਸੀਹ ਪੁੱਤਰ ਬਲਕਾਰ ਮਸੀਹ ਪਿੰਡ ਰੂਪੋਵਾਲੀ ਰੋਜੀ ਰੋਟੀ ਕਮਾਉਣ ਲਈ ਕਰੀਬ ਪੌਣੇ ਦੋ ਸਾਲ ਪਹਿਲਾਂ ਦੁਬਈ ਦੀ ਟੈਗ ਕੰਪਨੀ ਵਿੱਚ ਹੈਲਪਰ ਦੇ ਵਿਜੇ ਤੇ ਗਿਆ ਸੀ ਤੇ ਬੀਤੇ ਕੱਲ ਉਹਨਾਂ ਨੂੰ ਦੁਬਈ ਵਿੱਚੋਂ ਉਨ੍ਹਾਂ ਦੇ ਨਾਂਲ ਕੰਮ ਕਰਦੇ ਨੌਜਵਾਨਾਂ ਦਾ ਫੋਨ ਆਇਆ ਕਿ ਜਰਜ ਮਸੀਹ ਦੀ ਮੋਬਾਇਲ ਕਰੇਨ ਦਾ ਬੂਮ ਟੁੱਟਣ ਦੇ ਨਾਲ ਉਸ ਦੇ ਥੱਲੇ ਆ ਕੇ ਗੰਭੀਰ ਜਖਮੀ ਹੋਇਆ ਹੈ ਜਿਸ ਨੂੰ ਇਲਾਜ ਲਈ ਕੰਪਨੀ ਦੇ ਅਧਿਕਾਰੀਆਂ ਨੇ ਹਸਪਤਾਲ ਲਜਾਇਆ ਗਿਆ ਜਿੱਥੇ ਕਿ ਇਲਾਜ ਦੌਰਾਨ ਉਸ ਦੀ ਮੌਤ ਹੋਈ ਹੈ।

ਇਸ ਮੌਕੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਸਮਾਜ ਸੇਵੀ ਜਥੇਬੰਦੀਆਂ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਨੌਜਵਾਨ ਦੇ ਦੇਹ ਵਤਨ ਲਿਆਉਣ ਵਿੱਚ ਮਦਦ ਕੀਤੀ ਜਾਵੇ। ਪਿੰਡ ਵਾਸੀਆਂ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਜਾਰਜ ਮਸੀਹ ਦੀਆਂ ਦੋ ਭੈਣਾਂ,ਦੋ ਭਰਾ ਅਤੇ ਬਜ਼ੁਰਗ ਮਾਤਾ ਪਿਤਾ ਦਾ ਗੁਜਾਰਾ ਉਸ ਦੇ ਸਿਰ ਤੇ ਚਲਦਾ ਸੀ ਪਰ ਉਸ ਤੇ ਭਾਰ ਜਵਾਨੀ ਵਿੱਚ ਚਲੇ ਜਾਣ ਨਾਲ ਪਰਿਵਾਰ ਨੂੰ ਨਾ ਸਹਿਣਯੋਗ ਘਾਟਾ ਪਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...