ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹੁਣ ਸ਼ਨੀਵਾਰ ਨੂੰ ਮਿਸ਼ਨ ਸੂਰਜ ਯਾਨੀ ਆਦਿਤਿਆ ਐਲ-1 ਦੀ ਸ਼ੁਰੂਆਤ ਆਪਣੇ ਅੱਖੀਂ ਵੇਖਣਗੇ।ਦੱਸ ਦਈਏ ਕਿ ਪੰਜਾਬ ਸਰਕਾਰ ਦੇ ਸਕੂਲ ਆਫ ਐਮੀਨੈਂਸ ਦੇ 23 ਵਿਦਿਆਰਥੀ ਸ਼੍ਰੀਹਰੀਕੋਟਾ ਜਾਣਗੇ। ਸਿੱਖਿਆ ਮੰਤਰੀ ਹਰਜੋਤ ਸਿੰਘ ਨੇ ਇਸ ਬਾਰੇ ਟਵੀਟ ਕਰ ਕੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਲਈ ਇਹ ਬਿਲਕੁਲ ਨਵਾਂ ਤਜਰਬਾ ਹੋਵੇਗਾ। ਉਹ ਜਿਹੜੀਆਂ ਚੀਜ਼ਾਂ ਬਾਰੇ ਕਿਤਾਬਾਂ, ਮੀਡੀਆ ਜਾਂ ਇੰਟਰਨੈਟ ‘ਤੇ ਪੜ੍ਹਦੇ ਹਨ, ਹੁਣ ਉਹ ਸਭ ਨੂੰ ਨੇੜੇ ਤੋਂ ਦੇਖ ਸਕਣਗੇ।
ਦੱਸ ਦਈਏ ਕਿ ਇਹ ਪਹਿਲੀ ਵਾਰ ਨਹੀਂ ਹੈ, ਇਸ ਤੋਂ ਪਹਿਲਾਂ ਵੀ ਪੰਜਾਬ ਦੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਚੰਦਰਯਾਨ-3 ਅਤੇ ਪੀਐਸਐਲਬੀ-56 ਦੇ ਲਾਂਚ ਨੂੰ ਦੇਖਿਆ ਸੀ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਅਧਿਆਪਕਾਂ ਨੂੰ ਸਿੰਗਾਪੁਰ ਅਤੇ ਆਈਆਈਐਮ ਅਹਿਮਦਾਬਾਦ ਸਿਖਲਾਈ ਲਈ ਵੀ ਭੇਜਿਆ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਨੂੰ ਅਧਿਆਪਨ ਦੇ ਨਵੇਂ ਤਰੀਕੇ ਅਤੇ ਪ੍ਰਬੰਧਨ ਹੁਨਰ ਸਿਖਾਇਆ ਜਾ ਸਕੇ। ਹੁਣ ਤੱਕ ਅਧਿਆਪਕਾਂ ਦੇ ਪੰਜ ਬੈਚਾਂ ਨੂੰ ਭੇਜਿਆ ਜਾ ਚੁੱਕਾ ਹੈ।
----------- Advertisement -----------
ਪੰਜਾਬ ਸਰਕਾਰ ਦੇ ਸਕੂਲ ਆਫ਼ ਐਮੀਨੈਂਸ ਦੇ 23 ਵਿਦਿਆਰਥੀ ਆਦਿਤਿਆ ਐਲ-1 ਦੀ ਲਾਂਚਿੰਗ ਵੇਖਣ ਲਈ ਜਾਣਗੇ ਸ੍ਰੀਹਰੀਕੋਟਾ: ਹਰਜੋਤ ਬੈਂਸ
Published on
----------- Advertisement -----------
----------- Advertisement -----------











