September 11, 2026, 10:29 pm
----------- Advertisement -----------
HomeNewsLatest News10ਵੀਂ ਤੇ ਬਾਰਵੀਂ ਪ੍ਰੀਖਿਆ 'ਚੋਂ ਮੈਰਿਟ ਪ੍ਰਾਪਤ ਕਰਨ ਵਾਲੇ 25 ਵਿਦਿਆਰਥੀਆਂ ਦਾ...

10ਵੀਂ ਤੇ ਬਾਰਵੀਂ ਪ੍ਰੀਖਿਆ ‘ਚੋਂ ਮੈਰਿਟ ਪ੍ਰਾਪਤ ਕਰਨ ਵਾਲੇ 25 ਵਿਦਿਆਰਥੀਆਂ ਦਾ ਜ਼ਿਲ੍ਹਾ ਪੱਧਰੀ ਸਨਮਾਨ ਸਮਾਰੋਹ

Published on

----------- Advertisement -----------

ਪਟਿਆਲਾ, 23 ਜੁਲਾਈ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਅਤੇ ਚੋਣਾਂ ਬਾਰੇ ਵਿਭਾਗਾਂ ਦੇ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਇੱਥੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਡਲ ਟਾਊਨ ਵਿਖੇ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਸਾਲ 2021-22 ਦੌਰਾਨ ਦਸਵੀਂ ਤੇ ਬਾਰ੍ਹਵੀਂ ਪ੍ਰੀਖਿਆਵਾਂ ‘ਚੋਂ ਮੈਰਿਟ ਪ੍ਰਾਪਤ ਕਰਨ ਵਾਲੇ ਪਟਿਆਲਾ ਜ਼ਿਲ੍ਹੇ ਦੇ 25 ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਕਰਵਾਏ ਵਿਸੇਸ਼ ਜ਼ਿਲ੍ਹਾ ਪੱਧਰੀ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਦੇ ਨਾਲ ਪੁੱਜੇ ਪਟਿਆਲਾ ਦਿਹਾਤੀ ਦੇ ਐਮ.ਐਲ.ਏ ਡਾ. ਬਲਵੀਰ ਸਿੰਘ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ ਅਤੇ ਨਾਭਾ ਹਲਕੇ ਦੇ ਐਮ.ਐਲ. ਏ. ਗੁਰਦੇਵ ਸਿੰਘ ਦੇਵ ਮਾਨ ਨੇ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰੀ ਲਵਾਈ।

ਜੌੜਾਮਾਜਰਾ ਨੇ ਕਿਹਾ ਹੈ ਕਿ ਸਿੱਖਿਆ ਸੁਧਾਰਾਂ ਵੱਲ ਪਹਿਲਕਦਮੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦਾ ਤਰਜੀਹੀ ਏਜੰਡਾ ਹੈ। ਸਨਮਾਨਿਤ ਹੋਣ ਵਾਲੇ ਵਿਦਿਆਰਥੀਆਂ, ਮਾਪਿਆਂ ਤੇ ਅਧਿਆਪਕਾਂ ਨੂੰ ਸੰਬੋਧਨ ਮੌਕੇ ਸਿਹਤ ਮੰਤਰੀ ਜੌੜਾਮਾਜਰਾ ਨੇ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦਾ ਜ਼ਿਕਰ ਕਰਦਿਆਂ ਬੱਚਿਆਂ ਨੂੰ ਪੜ੍ਹ ਕੇ ਸਮਾਜ ਨੂੰ ਸੇਧ ਦੇਣ ਦੇ ਕਾਰਜ ਕਰਨ ਲਈ ਪ੍ਰੇਰਤ ਕੀਤਾ। ਉਨ੍ਹਾਂ ਨੇ ਬੱਚਿਆਂ ਨੂੰ ਵਾਤਾਵਰਣ ਪ੍ਰਤੀ ਸੁਚੇਤ ਹੋਣ ਦਾ ਸੁਨੇਹਾ ਦਿੰਦਿਆਂ ਕਿਹਾ ਕਿ ਅਧਿਆਪਕਾਂ ਦੇ ਹੱਥ ਸੂਬੇ ਤੇ ਦੇਸ਼ ਦਾ ਭਵਿੱਖ ਸਾਡੇ ਬੱਚਿਆਂ ਦੀ ਕਮਾਂਡ ਹੈ, ਜਿਸ ਲਈ ਅਧਿਆਪਕ ਬੱਚਿਆਂ ਨੂੰ ਚੰਗੇ ਨਾਗਰਿਕ ਬਣਾਉਣ ‘ਚ ਸਹਾਈ ਹੋਣ।

ਸਿਹਤ ਮੰਤਰੀ ਨੇ ਮਾਡਲ ਟਾਊਨ ਸਕੂਲ ਪਟਿਆਲਾ ਨੂੰ ਪੰਜਾਬ ਵਿਚ ‘ਬੈਸਟ ਸਕੂਲ’ ਦਾ ਦਰਜਾ ਮਿਲਣ ‘ਤੇ 10 ਲੱਖ ਰੁਪਏ ਜਦਕਿ ਜੂਨੀਅਰ ਮਾਡਲ ਸਕੂਲ ਨਾਭਾ ਨੂੰ 7.5 ਲੱਖ ਰੁਪਏ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਰਾਜਲਾ ਨੂੰ 5 ਲੱਖ ਰੁਪਏ ਦਾ ਵਿਭਾਗੀ ਇਨਾਮ ਮਿਲਣ ‘ਤੇ ਉਚੇਚੇ ਤੌਰ ‘ਤੇ ਵਧਾਈ ਦਿੱਤੀ।
ਵਿਧਾਇਕ ਡਾ. ਬਲਵੀਰ ਸਿੰਘ ਨੇ ਕਿਹਾ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ‘ਚ ਅਧਿਆਪਕਾਂ ਦਾ ਬਹੁਤ ਵੱਡਾ ਯੋਗਦਾਨ ਹੋਵੇਗਾ ਅਤੇ ਪੰਜਾਬ ਸਰਕਾਰ ਅਗਲੇ 5 ਸਾਲਾਂ ‘ਚ ਸੂਬੇ ਦੇ ਸਕੂਲਾਂ ਨੂੰ ਅਜਿਹਾ ਬਣਾ ਦੇਵੇਗੀ ਕਿ ਇਨ੍ਹਾਂ ਸਕੂਲਾਂ ‘ਚੋਂ ਹੀ ਡਾਕਟਰ, ਸਾਇੰਸਦਾਨ, ਆਈ.ਏ.ਐਸ. ਤੇ ਵੱਡੇ ਵਪਾਰੀ ਪੈਦਾ ਹੋਣਗੇ। ਜਦੋਂ ਕਿ ਵਿਧਾਇਕ ਗੁਰਦੇਵ ਸਿੰਘ ਮਾਨ ਨੇ ਆਪਣੇ ਸਕੂਲੀ ਜੀਵਨ ਦੀਆਂ ਯਾਦਾਂ ਵਿਦਿਆਰਥੀਆਂ ਨਾਲ ਸਾਂਝੀਆਂ ਕਰਦਿਆਂ ਨੇਕ ਇਰਾਦੇ ਨਾਲ ਮਿਹਨਤ ਕਰਨ ਦਾ ਹੋਕਾ ਦਿੱਤਾ।
ਪਟਿਆਲਾ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਿੰਦਰ ਕੌਰ ਨੇ ਮਹਿਮਾਨਾਂ ਨੂੰ ਜੀ ਆਇਆਂ ਆਖਦਿਆਂ ਪਟਿਆਲਾ ਜ਼ਿਲ੍ਹੇ ਦੇ ਸਕੂਲਾਂ ਦੀ ਬਿਹਤਰੀਨ ਕਾਰਗੁਜ਼ਾਰੀ ਦਾ ਜ਼ਿਕਰ ਕੀਤਾ।ਮਾਡਲ ਟਾਊਨ ਸਕੂਲ ਦੇ ਪ੍ਰਿੰਸੀਪਲ ਬਲਵੀਰ ਸਿੰਘ ਜੌੜਾ ਨੇ ਸਮੂਹ ਹਾਜ਼ਰੀਨ ਦਾ ਧੰਨਵਾਦ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...