August 9, 2026, 3:17 pm
----------- Advertisement -----------
HomeNewsBreaking Newsਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਵਿੱਚ ਜਲਦ ਭਰੀਆਂ ਜਾਣਗੀਆਂ 269 ਆਸਾਮੀਆਂ: ਅਮਨ ਅਰੋੜਾ

ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਵਿੱਚ ਜਲਦ ਭਰੀਆਂ ਜਾਣਗੀਆਂ 269 ਆਸਾਮੀਆਂ: ਅਮਨ ਅਰੋੜਾ

Published on

----------- Advertisement -----------

ਚੰਡੀਗੜ੍ਹ, 3 ਨਵੰਬਰ (ਬਲਜੀਤ ਮਰਵਾਹਾ) : ਪੰਜਾਬ ਦੇ ਪ੍ਰਿੰਟਿੰਗ ਅਤੇ ਸਟੇਸ਼ਨਰੀ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਸੂਬਾ ਸਰਕਾਰ ਦੀਆਂ ਪ੍ਰਿੰਟਿੰਗ ਅਤੇ ਸਟੇਸ਼ਨਰੀ ਸਬੰਧੀ ਲੋੜਾਂ ਨੂੰ ਸਰਕਾਰੀ ਪ੍ਰਿੰਟਿੰਗ ਪ੍ਰੈੱਸ ਤੋਂ ਹੀ ਪੂਰਾ ਕੀਤੇ ਜਾਣ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਵਿੱਚ 269 ਆਸਾਮੀਆਂ ਭਰਨ ਦੇ ਨਾਲ-ਨਾਲ ਸਰਕਾਰੀ ਪ੍ਰੈੱਸ ਦੀ ਸਮਰੱਥਾ ਨੂੰ ਵੀ ਵਧਾਇਆ ਜਾਵੇਗਾ।

ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਕੈਬਨਿਟ ਨੇ ਵਿਭਾਗ ਦੇ ਪੁਨਰਗਠਨ ਨੂੰ ਪਹਿਲਾਂ ਹੀ ਪ੍ਰਵਾਨਗੀ ਦੇ ਦਿੱਤੀ ਹੈ। ਕੈਬਨਿਟ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਵਿਭਾਗ ਵਿੱਚ ਤਰੱਕੀਆਂ ਅਤੇ ਨਵੀਂ ਭਰਤੀ ਦੀ ਪ੍ਰਕਿਰਿਆ ਸ਼ੁਰੂ ਕਰਨ ਲਈ ਜਲਦ ਤੋਂ ਜਲਦ ਵਿਭਾਗ ਦੇ ਸੇਵਾ ਨਿਯਮਾਂ ਨੂੰ ਅੰਤਿਮ ਰੂਪ ਦੇਣ ਦੇ ਨਿਰਦੇਸ਼ ਵੀ ਦਿੱਤੇ ਹਨ।

ਅਮਨ ਅਰੋੜਾ ਅੱਜ ਇੱਥੇ ਵਿਭਾਗ ਦੇ ਪ੍ਰਮੁੱਖ ਸਕੱਤਰ ਵੀ.ਕੇ.ਮੀਨਾ, ਕੰਟਰੋਲਰ ਹਰਪ੍ਰੀਤ ਸਿੰਘ ਸੂਦਨ ਅਤੇ ਵਿਭਾਗ ਦੇ ਹੋਰ ਅਧਿਕਾਰੀਆਂ ਨਾਲ ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈ ਰਹੇ ਸਨ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਵੀ ਕਿਹਾ ਕਿ ਰਾਜ ਸਰਕਾਰ ਦੇ ਪ੍ਰਿੰਟਿੰਗ ਤੇ ਸਟੇਸ਼ਨਰੀ ਸਬੰਧੀ ਸਾਰੇ ਕੰਮ ਵਿਭਾਗ ਦੇ ਪੱਧਰ ‘ਤੇ ਹੀ ਕੀਤੇ ਜਾਣ।

ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੌਜੂਦਾ ਲੋੜਾਂ ਅਨੁਸਾਰ ਸਰਕਾਰੀ ਪ੍ਰਿੰਟਿੰਗ ਸਹੂਲਤ ਨੂੰ ਅਪਗ੍ਰੇਡ ਕਰਨ ਲਈ ਨਵੀਂ ਮਸ਼ੀਨਰੀ ਅਤੇ ਉਪਕਰਨਾਂ ਦੀ ਖਰੀਦ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਸਰਕਾਰੀ ਪ੍ਰੈੱਸ, ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਅਤਿ-ਆਧੁਨਿਕ ਸਹੂਲਤਾਂ ਨੂੰ ਯਕੀਨੀ ਬਣਾਇਆ ਜਾ ਸਕੇ। ਇਹ ਸਰਕਾਰੀ ਦਸਤਾਵੇਜ਼ਾਂ ਦੀ ਗੋਪਨੀਅਤਾ ਨੂੰ ਬਣਾ ਕੇ ਰੱਖਣ ਵਿੱਚ ਵੀ ਸਹਾਈ ਹੋਵੇਗਾ।

ਕੈਬਨਿਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਬੁਨਿਆਦੀ ਢਾਂਚਾ ਲੋੜਾਂ ਖਾਸ ਕਰਕੇ ਨਵੀਂ ਮਸ਼ੀਨਰੀ ਅਤੇ ਉਪਕਰਨ ਸਥਾਪਤ ਕਰਨ ਲਈ ਇਮਾਰਤ ਅਤੇ ਜਗ੍ਹਾ ਦੀ ਪਛਾਣ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਆਪਣੀ ਕਾਰਜਕੁਸ਼ਲਤਾ ਨੂੰ ਵਧਾਉਣ ਲਈ ਸੂਬਾ ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਖੇਤੀ ਕਾਨੂੰਨਾਂ ਦਾ ਸਮਰਥਨ ਕਰਨ ਤੋਂ ਬਾਅਦ ਹੁਣ ਸੁਖਬੀਰ ਬਾਦਲ ਭਾਜਪਾ ਦੇ ਬਿਲਾਂ ਨਾਲ ਸਹਿਮਤੀ ਪ੍ਰਗਟਾ ਰਹੇ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ਨੀਵਾਰ...

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ); 8 ਅਗਸਤ 2026:ਆਮ ਆਦਮੀ ਪਾਰਟੀ (ਆਪ) ਦੀ ਸਰਕਾਰ, ਪੰਜਾਬ...

ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਦੇ ਪੂਰੇ ਨੈੱਟਵਰਕ ’ਤੇ ਕੀਤਾ ਵਾਰ; ‘ਗੈਂਗਸਟਰਾਂ ’ਤੇ ਵਾਰ’ ਤਹਿਤ 58,000 ਤੋਂ ਵੱਧ ਅਪਰਾਧੀਆਂ ਖ਼ਿਲਾਫ਼ ਕਾਰਵਾਈ

ਮੋਹਾਲੀ (ਐੱਸ.ਏ.ਐੱਸ. ਨਗਰ); 08 ਅਗਸਤ 2026:ਪੰਜਾਬ ਪੁਲਿਸ ਦਾ ਪ੍ਰਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ ’ਤੇ ਵਾਰ’...

ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਦੀ ਦਮਦਾਰ ਅਦਾਕਾਰੀ ਨੇ ‘ਹਮਾਰੇ ਰਾਮ’ ਨਾਟਕ ਨੂੰ ਹੋਰ ਵੀ ਸ਼ਾਨਦਾਰ ਬਣਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 8 ਅਗਸਤ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਨੇ ਗਵਰਨਰ ਕਟਾਰੀਆ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ, ਜਿਸ ਵਿਚ...

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...